ਇਟਲੀ ''ਚ 14 ਜੂਨ ਨੂੰ ਕਰਵਾਇਆ ਜਾਵੇਗਾ ਗੁਰਮਤਿ ਸਮਾਗਮ

Tuesday, Jun 09, 2026 - 05:30 PM (IST)

ਇਟਲੀ ''ਚ 14 ਜੂਨ ਨੂੰ ਕਰਵਾਇਆ ਜਾਵੇਗਾ ਗੁਰਮਤਿ ਸਮਾਗਮ

ਰੋਮ (ਕੈਂਥ) ਲਾਸੀਓ ਸੂਬੇ ਦੇ ਗੁਰਦੁਆਰਾ ਸਿੰਘ ਸਭਾ (ਪੁਰਾਣੀ ਇਮਾਰਤ) ਪੁਨਤੀਨੀਆ (ਲਾਤੀਨਾ) ਦੀ ਪ੍ਰਬੰਧਕ ਕਮੇਟੀ ਵੱਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਪੰਜਵੇਂ ਪਾਤਸ਼ਾਹ ਸ਼ਹੀਦਾਂ ਦੇ ਸਿਰਤਾਜ ਧੰਨ ਧੰਨ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ 12, 13 ਤੇ 14 ਜੂਨ ਦਿਨ ਸ਼ੁੱਕਰਵਾਰ, ਸ਼ਨੀਵਾਰ ਤੇ ਐਤਵਾਰ ਨੂੰ ਤਿੰਨ ਰੋਜ਼ਾ ਸ਼ਹੀਦੀ ਗੁਰਮਤਿ ਸਮਾਗਮ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਹੋਇਆਂ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰਾਂ ਵੱਲੋਂ ਦੱਸਿਆ ਕਿ ਧੰਨ ਧੰਨ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਤੇ ਜੂਨ 1984 ਦੇ ਸਮੂਹ ਸ਼ਹੀਦਾਂ ਦੀ ਸ਼ਹਾਦਤ ਨੂੰ ਸਮਰਪਿਤ ਵਿਸ਼ਾਲ ਸ਼ਹੀਦੀ ਗੁਰਮਤਿ ਸਮਾਗਮ ਕਰਵਾਏ ਜਾਣਗੇ, ਜਿਸ ਵਿੱਚ 12 ਜੂਨ ਦਿਨ ਸ਼ੁੱਕਰਵਾਰ ਨੂੰ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਬਖਸ਼ੀ ਹੋਈ ਮਰਿਆਦਾ ਅਨੁਸਾਰ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਪਾਠ ਹੋਣਗੇ।

PunjabKesari

PunjabKesari

ਇਸ ਮੌਕੇ 25 ਸਿੰਘ ਸੇਵਾ ਨਿਭਾਉਣਗੇ, ਜਿਨ੍ਹਾਂ ਦੇ ਭੋਗ 14 ਜੂਨ ਦਿਨ ਐਤਵਾਰ ਸਵੇਰੇ ਪੂਰਨ ਗੁਰ ਮਰਿਆਦਾ ਨਾਲ ਪੈਣਗੇ। ਉਪਰੰਤ ਭਾਈ ਸਤਨਾਮ ਸਿੰਘ ਕੋਹਾਰਕਾ (ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ) ਕੀਰਤਨ ਸਰਵਣ ਕਰਵਾਉਣਗੇ ਤੇ ਗਿਆਨੀ ਬਲਜਿੰਦਰ ਸਿੰਘ ਇਟਲੀ ਕਥਾਵਾਚਕ ਕਥਾ ਤੇ ਵਿਚਾਰ ਨਾਲ ਸੰਗਤਾਂ ਨੂੰ ਨਿਹਾਲ ਕਰਨਗੇ। ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸੇਵਾਦਾਰਾਂ ਵੱਲੋਂ ਸਮੂਹ ਸੰਗਤਾਂ ਨੂੰ ਇਸ ਸ਼ਹੀਦੀ ਸਮਾਗਮ ਵਿੱਚ ਸ਼ਮੂਲੀਅਤ ਕਰਨ ਲਈ ਬੇਨਤੀ ਕੀਤੀ ਗਈ ਹੈ। ਇਸ ਮੌਕੇ ਸੰਗਤਾਂ ਲਈ ਲੰਗਰ ਅਤੁੱਟ ਵਰਤਾਏ ਜਾਣਗੇ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


author

Vandana

Content Editor

Related News