ਇਟਲੀ ''ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦੂਸਰਾ ਵਿਸ਼ਾਲ ਗੁਰਮਤਿ ਸਮਾਗਮ 5 ਸਤੰਬਰ ਨੂੰ
Thursday, Aug 27, 2026 - 05:12 AM (IST)
ਇਟਲੀ (ਦਲਵੀਰ ਸਿੰਘ ਕੈਂਥ) : ਸਿੱਖ ਧਰਮ ਦੇ ਪ੍ਰਚਾਰ ਅਤੇ ਪ੍ਰਸਾਰ ਦੇ ਵਾਸਤੇ ਇਟਲੀ ਵਿੱਚ ਮੋਹਰਲੀ ਕਤਾਰ ਵਿੱਚ ਜਾਣੀ ਜਾਂਦੀ ਸੰਸਥਾ ਕਲਤੂਰਾ ਸਿੱਖ ਇਟਲੀ, ਜੋ ਸਿੱਖੀ ਨੂੰ ਪ੍ਰਫੁੱਲਿਤ ਕਰਨ ਵਾਸਤੇ ਸਮੇਂ-ਸਮੇਂ ਉਪਰਾਲੇ ਕਰਦੀ ਰਹਿੰਦੀ ਹੈ, ਉਨ੍ਹਾਂ ਵੱਲੋਂ ਇਸੇ ਲੜੀ ਨੂੰ ਅੱਗੇ ਤੋਰਦਿਆਂ ਹੋਇਆਂ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦੂਸਰਾ ਗੁਰਮਤਿ ਸਮਾਗਮ ਸ਼ਹਿਰ ਸੰਤਾ ਇਲਾਰੀਆ ਦੀ ਐਨਸਾ (ਰਿਜੋਮਿਲੀਆ) ਵਿਖੇ 5 ਸਤੰਬਰ ਦਿਨ ਸ਼ਨੀਵਾਰ ਨੂੰ ਕਲਤੂਰਾ ਸਿੱਖ ਇਟਲੀ ਅਤੇ ਭਾਈ ਮਨੀ ਸਿੰਘ ਜੀ ਗੁਰਮਤਿ ਵਿਦਿਆਲਾ ਵੱਲੋਂ ਇਟਲੀ ਦੀ ਸਮੂਹ ਸੰਗਤ ਅਤੇ ਗੁਰਦੁਆਰਾ ਸਾਹਿਬਾਨਾਂ ਦੀਆਂ ਪ੍ਰਬੰਧਕ ਕਮੇਟੀਆਂ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਹਨ।

ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਤੋਂ ਉਪਰੰਤ ਗੁਰਮਤਿ ਵਿਦਿਆਲਾ ਸ਼ਹੀਦ ਭਾਈ ਮਨੀ ਸਿੰਘ ਜੀ ਦੇ ਵਿਦਿਆਰਥੀ ਗੁਰਬਾਣੀ ਦੇ ਜਾਪ ਕਰਨਗੇ। ਉਪਰੰਤ ਪਹੁੰਚੇ ਹੋਏ ਜੱਥੇ ਭਾਈ ਮੱਖਣ ਸਿੰਘ ਜੀ ਹਜੂਰੀ ਰਾਗੀ ਦਰਬਾਰ ਸਾਹਿਬ ਅੰਮ੍ਰਿਤਸਰ, ਢਾਡੀ ਭਾਈ ਹਰਦੀਪ ਸਿੰਘ ਮਾਨੋਚਾਹਲ ਅਤੇ ਉਨ੍ਹਾਂ ਦੇ ਸਾਥੀ ਅਤੇ ਸੰਤ ਗਿਆਨੀ ਰਾਮ ਸਿੰਘ ਜੀ ਦਮਦਮੀ ਟਕਸਾਲ ਸੰਗਤਾਂ ਨੂੰ ਗੁਰੂ ਜਸ ਸਰਵਣ ਕਰਵਾਉਣਗੇ। ਇੱਥੇ ਵਰਨਣਯੋਗ ਹੈ ਕਿ ਧਰਮ ਪ੍ਰਚਾਰ ਸੰਸਥਾ ਕਲਤੂਰਾ ਸਿੱਖ ਇਟਲੀ ਵੱਲੋਂ ਜੋ ਪਿਛਲੇ ਸਾਲ ਤੋਂ ਗੁਰੂ ਦੀ ਮਰਿਯਾਦਾ ਪਹਿਲੇ ਪੰਗਤ ਪਾਛੇ ਸੰਗਤ ਬਹਾਲ ਕਰਨ ਦੀ ਕੋਸ਼ਿਸ਼ ਵਿੱਚ ਜੁਟੀ ਹੈ, ਉਸ ਨੂੰ ਧਿਆਨ ਵਿੱਚ ਰੱਖਦਿਆਂ ਹੋਇਆਂ ਗੁਰੂ ਕੇ ਲੰਗਰ ਪੰਗਤ ਵਿੱਚ ਬਿਠਾ ਕੇ ਬੜੇ ਪਿਆਰ ਅਤੇ ਸਤਿਕਾਰ ਨਾਲ ਛਕਾਏ ਜਾਣਗੇ। ਪ੍ਰਬੰਧਕਾਂ ਵੱਲੋਂ ਸਾਰੀਆਂ ਧਾਰਮਿਕ ਸੰਸਥਾਵਾਂ, ਗਤਕਾ ਅਕੈਡਮੀਆਂ ਅਤੇ ਗੁਰਦੁਆਰਾ ਸਾਹਿਬ ਦੀਆਂ ਪ੍ਰਬੰਧਕ ਕਮੇਟੀਆਂ ਨੂੰ ਅਪੀਲ ਹੈ ਕਿ ਹੁੰਮ-ਹੁਮਾ ਕੇ ਇਸ ਪ੍ਰੋਗਰਾਮ ਵਿੱਚ ਪਹੁੰਚੋ ਅਤੇ ਗੁਰੂ ਦੀਆਂ ਖੁਸ਼ੀਆਂ ਪ੍ਰਾਪਤ ਕਰੋ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
