ਸ੍ਰੀ ਗੁਰੂ ਅਮਰਦਾਸ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਗੁਰਮਤਿ ਸਮਾਗਮ 17 ਤੇ 18 ਮਈ ਨੂੰ
Wednesday, May 14, 2025 - 04:58 PM (IST)

ਪਾਰਮਾ (ਕੈਂਥ)- ਸਿੱਖਾਂ ਦੇ ਤੀਜੇ ਗੁਰੂ, ਸੇਵਾ ਅਤੇ ਸਿਮਰਨ ਦੀ ਮੂਰਤ, ਲੰਗਰ ਅਤੇ ਪੰਗਤ ਦੀ ਮਰਿਆਦਾ ਨੂੰ ਕਾਇਮ ਕਰਨ ਵਾਲੇ ਸ੍ਰੀ ਗੁਰੂ ਅਮਰਦਾਸ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਗੁਰਮਤਿ ਸਮਾਗਮ ਕਰਵਾਏ ਜਾ ਰਹੇ ਹਨ। ਜ਼ਿਕਰਯੋਗ ਹੈ ਕਿ ਅਕਬਰ ਰਾਜੇ ਨੇ ਵੀ ਪੰਗਤ ਵਿੱਚ ਬੈਠਕੇ ਲੰਗਰ ਛਕਿਆ ਸੀ। ਸਮਾਜ ਵਿੱਚ ਅਨੇਕਾਂ ਹੀ ਪ੍ਰਕਾਰ ਦੇ ਸੁਧਾਰ (ਜਿਵੇਂ ਕਿ ਸਤੀ ਪ੍ਰਥਾ ਦਾ ਖੰਡਨ, ਪਰਦਾ ਪ੍ਰਥਾ ਦਾ ਖੰਡਨ, ਛੂਤਛਾਤ,ਭੇਦ-ਭਾਵ, ਨਸ਼ਿਆਂ ਦਾ ਖੰਡਨ) ਲਿਆਉਣ ਵਾਲੇ ਕ੍ਰਾਂਤੀਕਾਰੀ ਸਮਾਜ ਸੁਧਾਰਕ ਧੰਨ ਧੰਨ ਸ੍ਰੀ ਗੁਰੂ ਅਮਰਦਾਸ ਸਾਹਿਬ ਜੀ ਦਾ ਪ੍ਰਕਾਸ਼ ਗੁਰਪੁਰਬ ਸੰਗਤਾਂ ਪੂਰੀ ਦੁਨੀਆ ਵਿੱਚ ਬਹੁਤ ਹੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਉਂਦੀਆਂ ਹਨ। ਅਜਿਹੇ ਦੀਨ ਦਿਆਲ ਸਤਿਗੁਰੂ ਜੀ ਦਾ ਪ੍ਰਕਾਸ਼ ਗੁਰਪੁਰਬ ਗੁਰਦੁਆਰਾ ਸਿੰਘ ਸਭਾ, ਪਾਰਮਾ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਇਲਾਕਾ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ 16,17 ਅਤੇ 18 ਮਈ ਨੂੰ ਮਨਾਇਆ ਜਾ ਰਿਹਾ ਹੈ।
ਪੜ੍ਹੋ ਇਹ ਅਹਿਮ ਖ਼ਬਰ-2 ਸਾਲ ਦਾ ਵਰਕ ਵੀਜ਼ਾ ਦੇਣ ਵਾਲਾ ਦੇਸ਼ ਬਣਿਆ ਭਾਰਤੀ ਵਿਦਿਆਰਥੀਆਂ ਦੀ ਪਹਿਲੀ ਪਸੰਦ
ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪ੍ਰੈਸ ਨਾਲ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਗਿਆ ਕਿ 16 ਮਈ ਦਿਨ ਸ਼ੁੱਕਰਵਾਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਪ੍ਰਾਰੰਭ ਹੋਣਗੇ। ਜਿਹਨਾਂ ਦੀ ਸੇਵਾ ਸਨ ਸੇਕੋਂਦੋ ਦੀਆਂ ਸੰਗਤਾਂ ਵੱਲੋਂ ਕੀਤੀ ਜਾਵੇਗੀ। 17 ਮਈ ਦਿਨ ਸ਼ਨੀਵਾਰ ਨੂੰ ਸ਼ਾਮ 7:00 ਵਜੇ ਤੋਂ 9:00 ਵਜੇ ਤੱਕ ਢਾਡੀ ਦਰਬਾਰ ਸੱਜਣਗੇ। 18 ਮਈ ਦਿਨ ਐਤਵਾਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਸਵੇਰੇ 9:30 ਵਜੇ ਪਾਏ ਜਾਣਗੇ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬਖਸ਼ਿਸ਼ ਹੁਕਮਨਾਮਾ ਸਾਹਿਬ ਉਪਰੰਤ ਢਾਡੀ ਦਰਬਾਰ ਸਜਾਏ ਜਾਣਗੇ। ਜਿਹਨਾਂ ਵਿੱਚ ਪੰਜਾਬ ਦੀ ਧਰਤੀ ਤੋਂ ਵਿਸ਼ੇਸ਼ ਤੌਰ 'ਤੇ ਪਹੁੰਚੇ ਭਾਈ ਗੁਰਭੇਜ ਸਿੰਘ ਚਵਿੰਡਾ ਦਾ ਢਾਡੀ ਜੱਥਾ ਸੰਗਤਾਂ ਨੂੰ ਧੰਨ ਧੰਨ ਸ੍ਰੀ ਗੁਰੂ ਅਮਰਦਾਸ ਸਾਹਿਬ ਜੀ ਦੇ ਜੀਵਨ ਬਿਰਤਾਂਤ ਅਤੇ ਦੁਨੀਆਂ ਦੇ ਕਲਿਆਣ ਲਈ ਉਹਨਾਂ ਦੁਆਰਾ ਕੀਤੇ ਗਏ ਕਾਰਜਾਂ ਨੂੰ ਢਾਡੀ ਵਾਰਾਂ ਰਾਹੀਂ ਸੰਗਤਾਂ ਨੂੰ ਸੁਣਾ ਕੇ ਨਿਹਾਲ ਕਰੇਗਾ। ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਮੂਹ ਇਲਾਕਾ ਨਿਵਾਸੀ ਸੰਗਤਾਂ ਨੂੰ ਬੇਨਤੀ ਹੈ ਕਿ ਹੁੰਮ ਹੁੰਮਾ ਕੇ ਇਹਨਾਂ ਸਮਾਗਮਾਂ ਵਿੱਚ ਪਰਿਵਾਰਾਂ ਸਮੇਤ ਹਾਜ਼ਰੀਆਂ ਭਰੋ ਅਤੇ ਗੁਰੂ ਸਾਹਿਬ ਜੀ ਦੀਆਂ ਖੁਸ਼ੀਆਂ ਪ੍ਰਾਪਤ ਕਰੋ ਜੀ। ਇਸ ਮੌਕੇ ਗੁਰੂ ਸਾਹਿਬ ਜੀ ਦੇ ਬਖਸ਼ਿਸ਼ ਕੀਤੇ ਹੋਏ ਭੰਡਾਰਿਆਂ ਵਿੱਚੋਂ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਜਾਵੇਗਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਆਪਣੀ ਰਾਏ।