ਸਾਹਿਬਜ਼ਾਦਾ ਬਾਬਾ ਜੋਰਾਵਰ ਸਿੰਘ ਜੀ ਦੇ ਜਨਮ ਦਿਹਾੜੇ 'ਤੇ ਗੁਰਮਤਿ ਸਮਾਗਮਾਂ ਦਾ ਆਯੋਜਨ
Monday, Dec 02, 2024 - 05:25 PM (IST)
ਮਿਲਾਨ/ਇਟਲੀ (ਸਾਬੀ ਚੀਨੀਆ)- ਸਾਹਿਬਜ਼ਾਦਾ ਬਾਬਾ ਜੋਰਾਵਰ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਇਟਲੀ ਦੇ ਗੁਰਦੁਆਰਾ ਗੋਬਿੰਦਸਰ ਸਾਹਿਬ ਲਵੀਨੀਓ ਵਿਖੇ ਵਿਸ਼ਾਲ ਗੁਰਮਤਿ ਸਮਾਗਮਾਂ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਗੁਰ ਸਿੱਖ ਸੰਗਤਾਂ ਨੇ ਵੱਡੀ ਗਿਣਤੀ ਵਿੱਚ ਗੁਰਦੁਆਰਾ ਸਾਹਿਬ ਵਿਖੇ ਹਾਜ਼ਰੀਆਂ ਭਰਦਿਆਂ ਹੋਇਆਂ ਕਥਾ ਕੀਰਤਨ ਵਿਚਾਰਾਂ ਸਰਵਣ ਕਰਦਿਆਂ ਆਪਣਾ ਜੀਵਨ ਸਫਲ ਬਣਾਇਆ। ਇਨ੍ਹਾਂ ਗੁਰਮਿਤ ਸਮਾਗਮਾਂ ਵਿੱਚ ਉਚੇਚੇ ਤੌਰ 'ਤੇ ਪਹੁੰਚੇ ਸਿੰਘ ਸਾਹਿਬ ਗਿਆਨੀ ਰਣਜੀਤ ਸਿੰਘ ਜੀ ਹੈਡ ਗ੍ਰੰਥੀ ਗੁਰਦੁਆਰਾ ਬੰਗਲਾ ਸਾਹਿਬ ਦਿੱਲੀ ਵਾਲਿਆਂ ਨੇ ਵਿਸ਼ੇਸ਼ ਤੌਰ 'ਤੇ ਹਾਜ਼ਰੀਆਂ ਭਰਦਿਆਂ ਹੋਇਆਂ ਕਥਾ ਕੀਰਤਨ ਦੇ ਨਾਲ ਸੰਗਤ ਨੂੰ ਸੰਬੋਧਨ ਕਰਦਿਆਂ ਆਖਿਆ ਕਿ ਤੁਸੀਂ ਵੱਡੇਭਾਗਾਂ ਵਾਲੇ ਹੋ ਜਿਨ੍ਹਾਂ ਨੂੰ ਵਿਦੇਸ਼ੀ ਧਰਤੀ 'ਤੇ ਬੈਠਿਆਂ ਨੂੰ ਗੁਰੂ ਦੀ ਗੋਦ ਦਾ ਨਿੱਘ ਮਾਨਣ ਦਾ ਸੁਭਾਗਾਂ ਸਮਾਂ ਪ੍ਰਾਪਤ ਹੋਇਆ ਹੈ।
ਪੜ੍ਹੋ ਇਹ ਅਹਿਮ ਖ਼ਬਰ-ਕੈਨੇਡਾ ਸਮੇਤ ਇਨ੍ਹਾਂ ਦੇਸ਼ਾਂ ਦੇ ਬਲੂ ਕਾਰਡ ਰਾਹੀਂ ਵਿਦਿਆਰਥੀਆਂ ਨੂੰ ਮਿਲਦਾ ਹੈ ਵਰਕ ਪਰਮਿਟ
ਉਨ੍ਹਾਂ ਸੰਗਤ ਨੂੰ ਗੁਰੂ ਨਾਨਕ ਦੇਵ ਜੀ ਦੇ ਨਾਮ ਜੱਪੋ ,ਕਿਰਤ ਕਰੋ ਤੇ ਵੰਡ ਛਕੋ ਦੇ ਉਪਦੇਸ਼ ਨੂੰ ਅਪਣਾਉਣ ਦੀ ਪਰ ਜੋਰ ਅਪੀਲ ਵੀ ਕੀਤੀ। ਉਨ੍ਹਾਂ ਆਖਿਆ ਕਿ ਜਿਸ ਦਿਨ ਅਸੀਂ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਤੋਂ ਸਿੱਖਿਆ ਲੈ ਲਈ ਸਮਝੋ ਅਸੀਂ ਉਸੇ ਦਿਨ ਗੁਰੂ ਦੇ ਸਿੱਖ ਬਣ ਗਏ। ਉਨ੍ਹਾਂ ਆਖਿਆ ਕਿ ਸਾਨੂੰ ਘਰਾਂ ਵਿੱਚ ਗੁਰਸਿੱਖੀ ਵਾਲਾ ਮਾਹੌਲ ਬਣਾ ਕੇ ਬੱਚਿਆਂ ਨੂੰ ਸਮਝਾਉਣਾ ਚਾਹੀਦਾ ਹੈ ਕਿ ਕਿਸ ਤਰ੍ਹਾਂ ਸਾਹਿਬਜ਼ਾਦਿਆਂ ਨੇ ਦੇਸ਼ ਲਈ ਕੁਰਬਾਨੀਆ ਦੇ ਕਿ ਸਿੱਖ ਧਰਮ ਦੀਆਂ ਨੀਹਾਂ ਨੂੰ ਮਜ਼ਬੂਤ ਕੀਤਾ ਹੈ। ਮੌਕੇ 'ਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਾਈ ਸਾਹਿਬ ਨੂੰ ਗੁਰਦੁਆਰਾ ਸਾਹਿਬ ਦੀ ਬਖਸ਼ਿਸ਼ ਸਿਰਪਾਓ ਭੇਟ ਕਰਦਿਆਂ ਵਿਸ਼ੇਸ਼ ਤੌਰ 'ਤੇ ਸਨਮਾਨਿਤ ਵੀ ਕੀਤਾ ਗਿਆ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।