ਗੁਰਦੁਆਰਾ ਸਿੰਘ ਸਭਾ ਅਪ੍ਰੀਲੀਆ (ਲਾਤੀਨਾ) ਵਿਖੇ 12 ਮਾਰਚ ਨੂੰ ਹੋਵੇਗਾ ਹੋਲੇ-ਮਹੱਲੇ ਨੂੰ ਸਮਰਪਿਤ ਗੁਰਮਤਿ ਸਮਾਗਮ

Saturday, Mar 11, 2023 - 03:30 AM (IST)

ਗੁਰਦੁਆਰਾ ਸਿੰਘ ਸਭਾ ਅਪ੍ਰੀਲੀਆ (ਲਾਤੀਨਾ) ਵਿਖੇ 12 ਮਾਰਚ ਨੂੰ ਹੋਵੇਗਾ ਹੋਲੇ-ਮਹੱਲੇ ਨੂੰ ਸਮਰਪਿਤ ਗੁਰਮਤਿ ਸਮਾਗਮ

ਰੋਮ/ਇਟਲੀ (ਕੈਂਥ) : ਲਾਸੀਓ ਦੇ ਪ੍ਰਸਿੱਧ ਗੁਰਦੁਆਰਾ ਸਿੰਘ ਸਭਾ ਅਪ੍ਰੀਲੀਆ (ਲਾਤੀਨਾ) ਵਿਖੇ ਖ਼ਾਲਸਾ ਪੰਥ ਦੀ ਚੜ੍ਹਦੀ ਕਲਾ ਦੇ ਪ੍ਰਤੀਕ ਹੋਲੇ-ਮਹੱਲੇ ਨੂੰ ਸਮਰਪਿਤ 12 ਮਾਰਚ ਐਤਵਾਰ ਨੂੰ ਵਿਸ਼ਾਲ ਗੁਰਮਤਿ ਸਮਾਗਮ ਕਰਵਾਇਆ ਜਾ ਰਿਹਾ ਹੈ। ਇਸ ਸੰਬੰਧੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਗਿਆ ਕਿ ਅਰੰਭੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਗੁਰਦੁਆਰਾ ਸਾਹਿਬ ਜੀ ਦੇ ਹਜ਼ੂਰੀ ਰਾਗੀ ਭਾਈ ਜਗਜੀਤ ਸਿੰਘ ਤੇ ਸਾਥੀਆਂ ਵੱਲੋਂ ਕੀਰਤਨ ਦਰਬਾਰ ਸਜਾਇਆ ਜਾਵੇਗਾ ਅਤੇ ਸੰਗਤਾਂ ਨੂੰ ਇਸ ਪਾਵਨ ਦਿਵਸ ਦੇ ਇਤਿਹਾਸ ਤੋਂ ਜਾਣੂ ਕਰਵਾਇਆ ਜਾਵੇਗਾ।

ਇਹ ਵੀ ਪੜ੍ਹੋ : ਆਖਿਰ ਕਿਵੇਂ ਫੈਲਿਆ ਸੀ ਕੋਰੋਨਾ, ਅਮਰੀਕਾ 'ਚ ਖੁੱਲ੍ਹੇਗਾ ਰਾਜ਼; ਪ੍ਰਤੀਨਿਧੀ ਸਭਾ ਨੇ ਦਿੱਤੀ ਮਨਜ਼ੂਰੀ

ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਲਾਕੇ ਦੀਆਂ ਸਮੂਹ ਸੰਗਤਾਂ ਨੂੰ ਨਿਮਰਤਾ ਸਹਿਤ ਬੇਨਤੀ ਕੀਤੀ ਗਈ ਕਿ ਇਸ ਸਮਾਗਮ ਵਿੱਚ ਹਾਜ਼ਰੀਆਂ ਭਰ ਕੇ ਗੁਰੂ ਘਰ ਤੋਂ ਖੁਸ਼ੀਆਂ ਪ੍ਰਾਪਤ ਕਰੋ ਅਤੇ ਇਲਾਹੀ ਗੁਰਬਾਣੀ ਸਰਵਣ ਕਰੋ। ਇਸ ਮੌਕੇ ਗੁਰੂ ਕੇ ਲੰਗਰ ਅਤੁੱਟ ਵਰਤਾਏ ਜਾਣਗੇ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।


author

Mukesh

Content Editor

Related News