ਇਟਲੀ : ਗੁਰਤਾ ਗੱਦੀ ਦਿਵਸ ਅਤੇ ਛੋਟੇ ਘੱਲੂਘਾਰੇ ਨੂੰ ਸਮਰਪਿਤ ਵਿਸ਼ਾਲ ਗੁਰਮਤਿ ਸਮਾਗਮ ਆਯੋਜਿਤ
Monday, May 26, 2025 - 05:44 PM (IST)

ਕਰੇਮੋਨਾ (ਕੈਂਥ)- ਗੁਰਦੁਆਰਾ ਸ੍ਰੀ ਗੁਰੂ ਕਲਗੀਧਰ ਸਾਹਿਬ ਤੌਰੇ ਦੀ ਪਿਚਨਾਰਦੀ ਕਰੇਮੋਨਾ ਇਟਲੀ ਵਿਖੇ ਗੁਰਤਾ ਗੱਦੀ ਦਿਵਸ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਅਤੇ ਕਾਹਨੂੰਵਾਨ ਛੰਭ ਛੋਟੇ ਘੱਲੂਘਾਰੇ ਨੂੰ ਸਮਰਪਿਤ ਵਿਸ਼ਾਲ ਗੁਰਮਤਿ ਸਮਾਗਮ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਮੂਹ ਇਲਾਕਾ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਕਰਵਾਇਆ ਗਿਆ। ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪ੍ਰੈਸ ਨਾਲ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਗਿਆ ਕਿ ਇਹਨਾਂ ਪ੍ਰੋਗਰਾਮਾਂ ਵਿੱਚ ਹਾਜ਼ਰੀ ਭਰਨ ਲਈ ਪੰਜਾਬ ਦੀ ਧਰਤੀ ਤੋਂ ਵਿਸ਼ੇਸ਼ ਤੌਰ 'ਤੇ ਹਜੂਰੀ ਢਾਡੀ ਜਥਾ ਸ੍ਰੀ ਅਕਾਲ ਤਖਤ ਸਾਹਿਬ ਭਾਈ ਜਸਬੀਰ ਸਿੰਘ ਮੋਹਲੇਕੇ ਨੇ ਹਾਜ਼ਰੀ ਭਰੀ।
ਪੜ੍ਹੋ ਇਹ ਅਹਿਮ ਖ਼ਬਰ-ਵਿਗਿਆਨੀਆਂ ਦਾ ਕਮਾਲ, ਮਨੁੱਖੀ ਦਿਮਾਗੀ ਸੈੱਲਾਂ ਤੋਂ ਬਣਾਇਆ 'ਕੰਪਿਊਟਰ'
ਜਿਨਾਂ ਵਿੱਚ ਭਾਈ ਸਾਹਿਬ ਦੇ ਜਥੇ ਨੇ ਆਪਣੇ ਨਿਵੇਕਲੇ ਅਤੇ ਵਿਲੱਖਣ ਅੰਦਾਜ਼ ਵਿੱਚ ਸਮਰਪਿਤ ਦਿਹਾੜਿਆਂ ਨੂੰ ਮੁੱਖ ਰੱਖਦਿਆਂ ਹੋਇਆਂ ਬਹੁਤ ਹੀ ਜੋਸ਼ੀਲੇ ਅੰਦਾਜ਼ ਵਿੱਚ ਢਾਡੀ ਵਾਰਾਂ ਰਾਹੀਂ ਸੰਗਤਾਂ ਨੂੰ ਮੰਤਰ ਮੁਗਧ ਕਰੀ ਰੱਖਿਆ। ਇਸ ਮੌਕੇ ਸੰਗਤਾਂ ਦੇ ਠਾਠਾਂ ਮਾਰਦੇ ਇਕੱਠ ਨੇ ਹਾਜ਼ਰੀ ਭਰੀ। ਦੀਵਾਨ ਦੀ ਸਮਾਪਤੀ ਉਪਰੰਤ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਅਤੇ ਸਮੂਹ ਸੰਗਤਾਂ ਵੱਲੋਂ ਭਾਈ ਸਾਹਿਬ ਦੇ ਜਥੇ ਨੂੰ ਗੁਰੂ ਸਾਹਿਬ ਜੀ ਦੀ ਬਖਸ਼ਿਸ਼ ਸਿਰੋਪਾਓ ਅਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਦੂਰੋਂ ਨੇੜਿਓਂ ਚੱਲ ਕੇ ਆਈਆਂ ਸੰਗਤਾਂ ਲਈ ਗੁਰੂ ਸਾਹਿਬ ਦੀ ਵੱਲੋਂ ਬਖਸ਼ਿਸ਼ ਕੀਤੇ ਹੋਏ ਭੰਡਾਰਿਆਂ ਵਿੱਚੋਂ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਆਪਣੀ ਰਾਏ।