ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ 13,14 ਤੇ 15 ਮਾਰਚ ਨੂੰ

Thursday, Mar 12, 2026 - 12:33 PM (IST)

ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ 13,14 ਤੇ 15 ਮਾਰਚ ਨੂੰ

ਰੋਮ ਇਟਲੀ (ਦਲਵੀਰ ਸਿੰਘ ਕੈਂਥ) ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ 647ਵੇਂ ਆਗਮਨ ਪੁਰਬ ਨੂੰ ਸਮਰਪਿਤ ਜਿੱਥੇ ਦੇਸ਼ਾਂ ਵਿਦੇਸ਼ਾ ਵਿੱਚ ਸੰਗਤਾਂ ਵਲੋ ਵਿਸ਼ਾਲ ਗੁਰਮਤਿ ਸਮਾਗਮ ਤੇ ਨਗਰ ਕੀਰਤਨ ਸਜਾਏ ਜਾ ਰਹੇ ਹਨ। ਉੱਥੇ ਇਟਲੀ ਦੇ ਲਾਸੀਓ  ਇਲਾਕੇ ਦੇ ਪ੍ਰਸਿੱਧ ਸ਼ਹਿਰ ਵਿਲੇਤਰੀ (ਰੋਮ) ਵਿਖੇ ਸਥਿਤ ਗੁਰਦੁਆਰਾ ਸ਼੍ਰੀ ਗੁਰੂ ਰਵਿਦਾਸ ਦਰਬਾਰ ਵਿਖੇ ਪ੍ਰਬੰਧਕ ਕਮੇਟੀ ਵੱਲੋਂ ਸਮੂਹ ਸੰਗਤ ਦੇ ਸਹਿਯੋਗ ਨਾਲ ਗੁਰਦੁਆਰਾ ਸਾਹਿਬ ਵਿਖੇ ਪ੍ਰਕਾਸ਼ ਪੁਰਬ ਸਮਾਗਮ 15 ਮਾਰਚ ਦਿਨ ਐਤਵਾਰ 2026 ਨੂੰ  ਬਹੁਤ ਹੀ ਸ਼ਾਨੋ ਸ਼ੌਕਤ ਨਾਲ ਮਨਾਇਆ ਜਾ ਰਿਹਾ ਹੈ।

PunjabKesari

ਪ੍ਰਕਾਸ਼ ਪੁਰਬ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦੱਸਿਆ ਕਿ ਇਸ ਮਹਾਨ ਤੇ ਪਵਿੱਤਰ ਦਿਵਸ ਮੌਕੇ  13 ਮਾਰਚ ਦਿਨ ਸ਼ੁਕਰਵਾਰ ਨੂੰ ਸ਼੍ਰੀ ਆਖੰਡ ਪਾਠ ਸਾਹਿਬ ਜੀ ਦੀ 11 ਵਜੇ ਆਰੰਭਤਾ ਹੋਵੇਗੀ ਤੇ  15 ਮਾਰਚ ਦਿਨ ਐਤਵਾਰ ਸਵੇਰੇ 10 ਵਜੇ ਨਿਸ਼ਾਨ ਸਾਹਿਬ ਦੇ ਬਸਤਰ ਬਦਲਣ ਦੀ ਸੇਵਾ ਕੀਤੀ ਜਾਵੇਗੀ। ਉਪਰੰਤ 11 ਵਜੇ ਸ਼੍ਰੀ ਆਖੰਡ ਪਾਠ ਸਾਹਿਬ ਜੀ ਦੇ ਸੰਪੂਰਨਤਾਂ ਨਾਲ ਭੋਗ ਪਾਏ ਜਾਣਗੇ।ਇਸ ਮੌਕੇ ਸਜੇ ਦੀਵਾਨਾਂ ਤੋਂ ਪੰਥ ਦੇ ਪ੍ਰਸਿੱਧ ਕੀਰਤਾਨੀਏ ਰਾਗੀ ਢਾਡੀ ਤੇ ਹੋਰ ਕਥਾਵਾਚਕ ਸੰਗਤਾਂ ਨੂੰ ਕੀਰਤਨ ਸਰਵਣ ਕਰਵਾਉਣਗੇ। ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋ ਇਲਾਕੇ ਭਰ ਦੀਆ ਸਮੂਹ ਸੰਗਤਾਂ ਨੂੰ ਅਪੀਲ ਕੀਤੀ ਗਈ ਹੈ ਕਿ ਇਸ ਗੁਰਮਿਤ ਸਮਾਗਮਾਂ ਦਾ ਹਿੱਸਾ ਬਣਕੇ ਗੁਰੂ ਦੀਆਂ ਖੁਸ਼ੀਆਂ ਪ੍ਰਾਪਤ ਕਰੋ। ਇਸ ਮੌਕੇ ਗੁਰੂ ਦੇ ਅਨੇਕਾਂ ਪ੍ਰਕਾਰ ਦੇ ਲੰਗਰ ਅਟੁੱਟ ਵਰਤਾਏ ਜਾਣਗੇ।

 

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


author

Vandana

Content Editor

Related News