ਇਟਲੀ : ਸੰਗਤਾਂ ਵਲੋਂ ਵਿਸ਼ਾਲ ਗੁਰਮਤਿ ਸਮਾਗਮ 3 ਅਗਸਤ ਨੂੰ
Monday, Jul 28, 2025 - 01:59 PM (IST)

ਰੋਮ (ਕੈਂਥ)- ਇਟਲੀ ਦੀ ਰਾਜਧਾਨੀ ਰੋਮ ਵਿਖੇ ਸਥਿਤ ਗੁਰਦੁਆਰਾ ਸ੍ਰੀ ਗੁਰੂ ਨਾਨਕ ਦਰਬਾਰ ਰੋਮ ਜੋ ਯੁੱਗੋ-ਯੁੱਗ ਅਟੱਲ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬਾਣੀ ਦੇ ਪ੍ਰਚਾਰ ਅਤੇ ਪ੍ਰਸਾਰ ਹਿੱਤ ਆਪਣਾ ਬਣਦਾ ਯੋਗਦਾਨ ਪਾ ਰਿਹਾ ਹੈ। ਹੁਣ ਸੰਗਤਾਂ ਵਲੋਂ ਅਪਣੀਆਂ ਦਸਾਂ ਨੌਆਂ ਦੀਆਂ ਕਿਰਤ ਕਮਾਈਆਂ ਨਾਲ ਮੌਜੂਦਾ ਗੁਰਦੁਆਰਾ ਸਾਹਿਬ ਦੀ ਇਮਾਰਤ ਨੂੰ ਮੁੱਲ ਖ੍ਰੀਦ ਕੇ ਉਸ ਦੀ ਰਜਿਸਟਰੀ ਕਰਵਾ ਲਈ ਹੈ। ਇਸ ਖੁਸ਼ੀ ਨੂੰ ਮੁੱਖ ਰੱਖਦਿਆਂ ਹੋਇਆਂ ਸ਼ਹੀਦ ਭਗਤ ਸਿੰਘ ਸਭਾ (ਰਜਿ:) ਰੋਮਾ, ਬਾਬਾ ਬੰਦਾ ਸਿੰਘ ਬਹਾਦਰ ਸਭਾ ਰੋਮਾ ਤੇ ਸੰਤ ਬਾਬਾ ਪ੍ਰੇਮ ਸਿੰਘ ਮੁਰਾਲੇਵਾਲੇ ਕਮੇਟੀ ਰੋਮਾ ਤੇ ਇਲਾਕੇ ਦੀਆਂ ਸਮੂਹ ਸੰਗਤਾਂ ਵਲੋ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸ਼ੁਕਰਾਨੇ ਵਜੋਂ 3 ਅਗਸਤ, 2025 ਦਿਨ ਐਤਵਾਰ ਨੂੰ ਵਿਸ਼ਾਲ ਗੁਰਮਤਿ ਸਮਾਗਮ ਕਰਵਾਇਆ ਜਾ ਰਿਹਾ ਹੈ।
ਪੜ੍ਹੋ ਇਹ ਅਹਿਮ ਖ਼ਬਰ- ਬਾਬਾ ਵੇਂਗਾ ਦੀ ਇਕ ਹੋਰ ਡਰਾਉਣੀ ਭਵਿੱਖਬਾਣੀ! ਧਰਤੀ ਵੱਲ ਤੇਜ਼ੀ ਨਾਲ ਵਧ ਰਿਹੈ ਏਲੀਅਨ ਸਪੇਸਸ਼ਿਪ
ਜਿਸ ਵਿੱਚ 1 ਅਗਸਤ ਦਿਨ ਸ਼ੁੱਕਰਵਾਰ ਸਵੇਰੇ ਇਲਾਹੀ ਬਾਣੀ ਦੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਣਗੇ ਤੇ 3 ਅਗਸਤ ਦਿਨ ਐਤਵਾਰ ਨੂੰ ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਦੇ ਸੰਪੂਰਨਤਾ ਨਾਲ ਭੋਗ ਪਾਏ ਜਾਣਗੇ। ਉਪਰੰਤ ਭਾਈ ਮੰਗਲ ਸਿੰਘ ਤੇ ਭਾਈ ਸਰਬਜੀਤ ਸਿੰਘ ਮਣਕਪੁਰੀ ਦੇ ਕਵੀਸ਼ਰੀ ਜਥੇ ਵੱਲੋਂ ਗੁਰਬਾਣੀ ਸਰਵਣ ਕਰਵਾਈ ਜਾਵੇਗੀ। ਇਸ ਸਮਾਗਮ ਨੂੰ ਕਰਵਾ ਰਹੇ ਪ੍ਰਬੰਧਕਾਂ ਵੱਲੋਂ ਇਲਾਕੇ ਦੀਆਂ ਸਮੂਹ ਸੰਗਤਾਂ ਨੂੰ ਪਹੁੰਚਣ ਦਾ ਸੱਦਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸੰਗਤਾਂ ਇਸ ਸਮਾਗਮ ਵਿੱਚ ਸ਼ਮੂਲੀਅਤ ਕਰਕੇ ਗੁਰਬਾਣੀ ਸਰਵਣ ਕਰਨ ਤੇ ਗੁਰੂ ਸਾਹਿਬ ਤੋਂ ਖੁਸ਼ੀਆਂ ਪ੍ਰਾਪਤ ਕਰਨ। ਇਸ ਮੌਕੇ ਗੁਰੂ ਦੇ ਲੰਗਰ ਅਤੁੱਟ ਵਰਤਾਏ ਜਾਣਗੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਆਪਣੀ ਰਾਏ।