ਇਟਲੀ : ਮਹਾਂਪੁਰਖਾਂ ਦੀ ਮਿੱਠੀ ਯਾਦ ਨੂੰ ਸਮਰਪਿਤ ਗੁਰਮਤਿ ਸਮਾਗਮ ਆਯੋਜਿਤ (ਤਸਵੀਰਾਂ)

Wednesday, Jul 09, 2025 - 11:35 AM (IST)

ਇਟਲੀ : ਮਹਾਂਪੁਰਖਾਂ ਦੀ ਮਿੱਠੀ ਯਾਦ ਨੂੰ ਸਮਰਪਿਤ ਗੁਰਮਤਿ ਸਮਾਗਮ ਆਯੋਜਿਤ (ਤਸਵੀਰਾਂ)

ਬਰੇਸ਼ੀਆ(ਕੈਂਥ)- ਨੌਜਵਾਨ ਸਭਾ ਬਾਬਾ ਮੱਖਣ ਸ਼ਾਹ ਲੁਬਾਣਾ ਇਟਲੀ ਵੱਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸਿੰਘ ਸਭਾ ਫਲੈਰੋ, ਬਰੇਸ਼ੀਆ ਇਟਲੀ ਵਿਖੇ ਸ਼੍ਰੀ ਮਾਨ ਸੰਤ ਬਾਬਾ ਰੋਸ਼ਨ ਸਿੰਘ ਜੀ ਹੋਤੀ ਮਰਦਾਨ ਅਤੇ ਸ਼੍ਰੀ ਮਾਨ ਸੰਤ ਬਾਬਾ ਗੇਜਾ ਸਿੰਘ ਜੀ ਨਾਨਕਸਰ ਕਲੇਰਾਂ ਵਾਲਿਆਂ ਦੀ ਮਿੱਠੀ ਯਾਦ ਨੂੰ ਸਮਰਪਿਤ ਵਿਸ਼ਾਲ ਗੁਰਮਤਿ ਸਮਾਗਮ ਕਰਵਾਏ ਗਏ। ਜਿਹਨਾਂ ਵਿੱਚ ਸ਼ੁਕਰਵਾਰ ਤੋਂ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਜਾਪ ਪ੍ਰਾਰੰਭ ਕਰਵਾਏ ਗਏ ਸਨ। ਜਿਨਾਂ ਦੇ ਭੋਗ ਐਤਵਾਰ ਸਵੇਰ ਵੇਲੇ ਪਾਏ ਗਏ। 

PunjabKesari

PunjabKesari

ਸ਼ਨੀਵਾਰ ਸ਼ਾਮ ਦੇ ਦੀਵਾਨਾਂ ਵਿੱਚ ਅਤੇ ਐਤਵਾਰ ਸਵੇਰ ਦੇ ਦੀਵਾਨਾਂ ਵਿੱਚ ਇੰਡੀਆ ਦੀ ਧਰਤੀ ਤੋਂ ਵਿਸ਼ੇਸ਼ ਦੌਰੇ 'ਤੇ ਇਟਲੀ ਆਏ ਬਾਬਾ ਗੁਲਜਾਰ ਸਿੰਘ ਜੀ ਜੱਬੋਵਾਲ ਵਾਲਿਆਂ ਨੇ ਕੀਰਤਨ ਦੀ ਹਾਜ਼ਰੀ ਰਾਹੀਂ ਗੁਰ ਇਤਿਹਾਸ, ਸਿੱਖ ਇਤਿਹਾਸ ਅਤੇ ਮਹਾਂਪੁਰਖਾਂ ਦੇ ਜੀਵਨ ਬਾਰੇ ਸੰਗਤਾਂ ਨੂੰ ਜਾਣੂ ਕਰਵਾਇਆ। ਇਹਨਾਂ ਗੁਰਮਤਿ ਸਮਾਗਮਾਂ ਵਿੱਚ ਹਾਜ਼ਰੀ ਭਰਨ ਅਤੇ ਮਹਾਂਪੁਰਖਾਂ ਦੀ ਮਿੱਠੀ ਯਾਦ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਨ ਲਈ ਹਜ਼ਾਰਾਂ ਦੀ ਗਿਣਤੀ ਵਿੱਚ ਸੰਗਤਾਂ ਨੇ ਹਾਜ਼ਰੀ ਭਰੀ। 

PunjabKesari

ਪੜ੍ਹੋ ਇਹ ਅਹਿਮ ਖ਼ਬਰ-ਇਟਲੀ 'ਚ ਪੰਜਾਬ ਦੀ ਧੀ ਦੀ ਨਵੀਂ ਪ੍ਰਾਪਤੀ, ਪਾਇਲਟ ਬਣਕੇ ਖੁੱਲੇ ਆਸਮਾਨ 'ਚ ਲਾਵੇਗੀ ਉਡਾਰੀਆਂ

ਆਈਆਂ ਹੋਈਆਂ ਸਮੂਹ ਸੰਗਤਾਂ ਨੂੰ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਅਤੇ ਨੌਜਵਾਨ ਸਭਾ ਵੱਲੋਂ ਜੀਓ ਆਇਆਂ ਨੂੰ ਆਖਿਆ ਗਿਆ ਅਤੇ ਹਾਜ਼ਰੀਆਂ ਭਰਨ 'ਤੇ ਸਭ ਦਾ ਧੰਨਵਾਦ ਕੀਤਾ ਗਿਆ। ਸਮਾਗਮ ਵਿੱਚ ਸੇਵਾਵਾਂ ਨਿਭਾਉਣ ਵਾਲੇ ਸੇਵਾਦਾਰਾਂ ਤੇ ਆਏ ਪਤਵੰਤੇ ਸੱਜਣਾਂ ਦਾ ਸਨਮਾਨ ਚਿੰਨ੍ਹ ਦੇ ਕੇ ਸਨਮਾਨ ਕੀਤਾ ਗਿਆ। ਇਹਨਾਂ ਸਮਾਗਮਾਂ ਵਿੱਚ ਹਾਜ਼ਰੀਆਂ ਭਰਨ ਲਈ ਪਹੁੰਚੀਆਂ ਸੰਗਤਾਂ ਵਾਸਤੇ ਗੁਰੂ ਸਾਹਿਬ ਜੀ ਦੇ ਬਖਸ਼ਿਸ਼ ਕੀਤੇ ਹੋਏ ਭੰਡਾਰਿਆਂ ਵਿੱਚੋਂ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਆਪਣੀ ਰਾਏ।


author

Vandana

Content Editor

Related News