ਇਟਲੀ ''ਚ ਕਰਵਾਏ ਗਏ ਗੁਰਮਤਿ ਗਿਆਨ ਅਤੇ ਦਸਤਾਰ ਮੁਕਾਬਲੇ

03/04/2024 11:13:14 AM

ਮਿਲਾਨ/ਇਟਲੀ (ਸਾਬੀ ਚੀਨੀਆਂ): ਇਟਲੀ ਦੀ ਰਾਜਧਾਨੀ ਰੋਮ ਵਿਖੇ “ਗੁਰਦੁਆਰਾ ਗੋਬਿੰਦਸਰ ਸਾਹਿਬ ਲਵੀਨੀਓ, ਵਿਖੇ ਵਿਦੇਸ਼ਾਂ ਵਿੱਚ ਜੰਮੇ ਦੂਜੀ ਪੀੜ੍ਹੀ ਦੇ ਬੱਚਿਆਂ ਨੂੰ ਗੁਰਮਤਿ ਨਾਲ ਜੋੜਨ ਲਈ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬਾਬਾ ਜੋਰਾਵਰ ਸਿੰਘ ਬਾਬਾ ਫਤਿਹ ਸਿੰਘ ਦਸਤਾਰ ਲਹਿਰ ਦੇ ਸਹਿਯੋਗ ਨਾਲ ਵਿਸ਼ੇਸ਼ ਤੌਰ 'ਤੇ ਗੁਰਮਤਿ ਗਿਆਨ ਅਤੇ ਦਸਤਾਰ ਦੁਮਾਲਾ ਮੁਕਾਬਲੇ ਕਰਵਾਏ ਗਏ। ਜਿੰਨਾਂ ਵਿਚ ਛੋਟੇ ਬੱਚਿਆਂ ਨੇ ਬਹੁਤ ਹੀ ਉਤਸ਼ਾਹ ਨਾਲ ਹਿੱਸਾ ਲਿਆ। ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵੱਲੋ ਇਨਾਂ ਮੁਕਾਬਲਿਆਂ ਵਿੱਚ ਜੇਤੂ ਰਹਿਣ ਵਾਲੇ ਬੱਚਿਆਂ ਨੂੰ ਯਾਦਗਾਰੀ ਚਿੰਨ੍ਹ ਭੇਂਟ ਕਰਕੇ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ।

PunjabKesari

ਦੱਸਣਯੋਗ ਹੈ ਕਿ ਪ੍ਰਬੰਧਕ ਕਮੇਟੀ ਵੱਲੋਂ ਪੂਰਾ ਸਾਲ ਬੱਚਿਆਂ ਨੂੰ ਪੰਜਾਬੀ ਬੋਲੀ ਅਤੇ ਗੱਤਕਾ ਸਿਖਾਉਣ ਲਈ ਲਗਾਤਾਰ ਕਲਾਸਾਂ ਲਾਈਆਂ ਜਾਂਦੀਆਂ ਹਨ। ਇਸੇ ਤਰ੍ਹਾਂ ਬੱਚਿਆਂ ਨੂੰ ਦਸਤਾਰ ਲਹਿਰ ਨਾਲ ਜੋੜਨ ਲਈ ਸਾਲ ਦੋ ਵਾਰ ਦਸਤਾਰ ਅਤੇ ਦੁਮਾਲਾ ਮੁਕਾਬਲੇ ਵੀ ਕਰਵਾਏ ਜਾਂਦੇ ਹਨ ਤਾਂ ਜੋ ਇਨ੍ਹਾਂ ਬੱਚਿਆਂ ਨੂੰ ਸਿੱਖੀ ਨਾਲ ਜੋੜਨ ਵਿੱਚ ਮਦਦ ਮਿਲ ਸਕੇ। ਬਾਬਾ ਜੋਰਾਵਰ ਸਿੰਘ ਬਾਬਾ ਫਤਿਹ ਸਿੰਘ ਦਸਤਾਰ ਲਹਿਰ ਕਮੇਟੀ ਦੇ ਨੌਜਵਾਨਾਂ ਵੱਲੋਂ ਜਿੱਥੇ ਹਰ ਸਾਲ ਇਟਲੀ ਵਿੱਚ ਸਜਾਏ ਜਾਣ ਵਾਲੇ ਨਗਰ ਕੀਰਤਨਾਂ ਵਿੱਚ ਦਸਤਾਰਾਂ ਬੰਨਣ ਦੇ ਵਿਸ਼ੇਸ਼ ਲੰਗਰ ਲਾਏ ਜਾਂਦੇ ਹਨ ਉਥੇ ਹੀ ਇਥੋਂ ਦੇ ਵੱਖ-ਵੱਖ ਗੁਰਦੁਆਰਿਆਂ ਵਿੱਚ ਬੱਚਿਆਂ ਨੂੰ ਦਸਤਾਰ ਅਤੇ ਦੁਮਾਲਾ ਸਜਾਉਣ ਦੀ ਸਿਖਲਾਈ ਵੀ ਦਿੱਤੀ ਜਾਂਦੀ ਹੈ।

PunjabKesari

ਪੜ੍ਹੋ ਇਹ ਅਹਿਮ ਖ਼ਬਰ-ਆਸਟ੍ਰੇਲੀਆ 'ਚ ਆਸੀਆਨ ਨੇਤਾਵਾਂ ਦੀ ਬੈਠਕ ਦੇ ਏਜੰਡੇ 'ਚ ਸਿਖਰ 'ਤੇ ਹੋ ਸਕਦੈ ਚੀਨ ਤੇ ਮਿਆਂਮਾਰ 

ਉਸ ਤੋਂ ਬਾਅਦ ਇਨ੍ਹਾਂ ਦੇ ਮੁਕਾਬਲੇ ਵੀ ਕਰਵਾਏ ਜਾਂਦੇ ਹਨ ਤਾਂ ਜੋ ਬੱਚਿਆਂ ਵਿੱਚ ਉਤਸ਼ਾਹ ਬਣਿਆ ਰਹੇ ਇੰਨਾਂ ਮੁਕਾਬਲਿਆਂ ਵਿੱਚ ਜੇਤੂ ਰਹੇ ਬੱਚਿਆਂ ਦੇ ਚਿਹਰਿਆਂ 'ਤੇ ਜਿੱਤ ਦਾ ਨੂਰ ਸਾਫ ਝਲਕ ਰਿਹਾ ਸੀ। ਇੱਥੇ ਜ਼ਿਕਰਯੋਗ ਹੈ ਕਿ ਗੁਰਦੁਆਰਾ ਗੋਬਿੰਦਸਰ ਸਾਹਿਬ ਲਵੀਨੀਓ ਰੋਮ ਨੇੜੇ ਸਭ ਤੋ ਪਹਿਲਾ ਬਣਿਆ ਸੀ ਅਤੇ ਇੱਥੇ ਅਪ੍ਰੈਲ ਮਹੀਨੇ ਖਾਲਸਾ ਪੰਥ ਦੇ ਸਥਾਪਿਨਾ ਦਿਹਾੜੇ ਨੂੰ ਸਮਰਪਿਤ ਹਰ ਸਾਲ ਮਹਾਨ ਨਗਰ ਕੀਰਤਨ ਸਜਾਏ ਜਾਂਦੇ ਹਨ ਅਤੇ ਸੰਗਤ ਦੇ ਸਹਿਯੋਗ ਨਾਲ ਅੰਮ੍ਰਿਤ ਸੰਚਾਰ ਪ੍ਰੋਗਰਾਮ ਵੀ ਉਲੀਕੇ ਜਾਂਦੇ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ। 


Vandana

Content Editor

Related News