ਸ੍ਰੀ ਗੁਰੂ ਅੰਗਦ ਦੇਵ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਬਰੇਸ਼ੀਆ ਵਿਖੇ ਗੁਰਮਤਿ ਗਿਆਨ ਮੁਕਾਬਲੇ 1 ਮਈ ਨੂੰ
Thursday, Apr 28, 2022 - 12:18 AM (IST)
ਰੋਮ (ਕੈਂਥ)-ਇਟਲੀ 'ਚ ਸਿੱਖ ਧਰਮ ਦੇ ਪ੍ਰਚਾਰ ਤੇ ਪ੍ਰਸਾਰ ਲਈ ਕਈ ਸਿੱਖ ਸੰਸਥਾਵਾਂ ਦਿਨ-ਰਾਤ ਸੇਵਾ ਨਿਭਾਅ ਰਹੀਆਂ ਹਨ। ਇਨ੍ਹਾਂ 'ਚੋਂ ਮੋਹਰਲੀ ਕਤਾਰ ਦੀ ਅਗਵਾਈ ਕਰਨ ਵਾਲੀ ਸੰਸਥਾ ਕੁਲਤੂਰਾ ਸਿੱਖ ਇਟਲੀ ਹੈ, ਜੋ ਕਿ ਪਿਛਲੇ ਕਈ ਸਾਲਾਂ ਤੋਂ ਇਟਲੀ ਵਿੱਚ ਜਿੱਥੇ ਗੁਰਮਤਿ ਗਿਆਨ ਮੁਕਾਬਲਿਆਂ ਦੁਆਰਾ ਬੱਚਿਆਂ 'ਚ ਗੁਰਬਾਣੀ ਨਾਲ ਜੁੜਨ ਦੀ ਰੁਚੀ ਪੈਦਾ ਕਰ ਰਹੀ ਹੈ, ਉੱਥੇ ਹੀ ਦਸਤਾਰ ਮੁਕਾਬਲਿਆਂ ਦੁਆਰਾ ਵੀ ਬੱਚਿਆਂ ਨੂੰ ਸਿੱਖੀ ਨਾਲ ਜੁੜਨ ਲਈ ਪ੍ਰੇਰਿਤ ਕਰ ਰਹੀ ਹੈ।
ਇਹ ਵੀ ਪੜ੍ਹੋ : BJP ਦੇ ਕੌਮੀ ਪ੍ਰਧਾਨ JP ਨੱਡਾ ਨਾਲ ਅਰਵਿੰਦ ਖੰਨਾ ਨੇ ਕੀਤੀ ਮੁਲਾਕਾਤ
ਇਸ ਸੰਸਥਾ ਵੱਲੋਂ ਹੀ ਸ੍ਰੀ ਗੁਰੂ ਅੰਗਦ ਦੇਵ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਗੁਰਮਤਿ ਗਿਆਨ ਮੁਕਾਬਲੇ 1 ਮਈ ਦਿਨ ਐਤਵਾਰ ਨੂੰ ਗੁਰਦੁਆਰਾ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਲੇਨੋ (ਬਰੇਸ਼ੀਆ) ਵਿਖੇ ਕਰਵਾਏ ਜਾ ਰਹੇ ਹਨ, ਜਿਨ੍ਹਾਂ 'ਚ 5 ਤੋਂ 14 ਸਾਲ ਜਾਂ ਇਸ ਤੋਂ ਉਪਰ ਦੇ ਬੱਚੇ ਭਾਗ ਲੈ ਸਕਦੇ ਹਨ। ਭਾਗ ਲੈਣ ਵਾਲੇ ਬੱਚਿਆਂ ਕੋਲ ਸ਼ਨਾਖਤੀ ਕਾਰਡ ਹੋਣਾ ਲਾਜ਼ਮੀ ਹੈ। ਕੁਲਤੂਰਾ ਸਿੱਖ ਇਟਲੀ ਦੇ ਆਗੂਆਂ ਨੇ ਇਟਾਲੀਅਨ ਪੰਜਾਬੀ ਪ੍ਰੈੱਸ ਕਲੱਬ ਨੂੰ ਜਾਣਕਾਰੀ ਦਿੰਦਿਆਂ ਕਿਹਾ ਕਿ ਇਸ ਮੁਕਾਬਲੇ ਦੇ ਸਾਰੇ ਸਵਾਲ ਅਤੇ ਜਵਾਬ ਉਨ੍ਹਾਂ ਦੀ ਸੰਸਥਾ ਦੀ ਵੈੱਬਸਾਈਟ 'ਤੇ ਉਪਲਬਧ ਹਨ। ਬੱਚਿਆਂ ਦਾ ਮੁਕਾਬਲਾ ਲਿਖਤੀ ਰੂਪ ਵਿੱਚ ਹੋਵੇਗਾ, ਜਿਸ ਦਾ ਸਮਾਂ 40 ਮਿੰਟ ਹੈ।
ਇਹ ਵੀ ਪੜ੍ਹੋ : ਪੰਜਾਬ ਅੰਦਰ ਖੁਦਕੁਸ਼ੀਆਂ ਕਰ ਚੁੱਕੇ ਕਿਸਾਨਾਂ ਦੀ ਪੰਜਾਬ ਸਰਕਾਰ ਨੇ ਨਹੀਂ ਲਈ ਸਾਰ : ਚੰਦੂਮਾਜਰਾ
ਨੋਟ - ਇਸ ਖਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ