ਇਟਲੀ : ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਦੇ ਪ੍ਰਕਾਸ਼ ਪੂਰਬ ਨੂੰ ਸਮਰਪਿਤ ਹੋਏ ਗੁਰਮਤਿ ਗਿਆਨ ਮੁਕਾਬਲੇ
Monday, Aug 05, 2024 - 04:01 PM (IST)
ਬੈਰਗਾਮੋ (ਕੈਂਥ)- ਇਟਲੀ ਵਿੱਚ ਮਹਾਨ ਸਿੱਖ ਧਰਮ ਦੇ ਪ੍ਰਚਾਰ ਤੇ ਪ੍ਰਸਾਰ ਲਈ ਮੋਹਰਲੀ ਕਤਾਰ ਦੀ ਕੁਲਤੂਰਾ ਸਿੱਖ ਇਟਲੀ ਜੋ ਕਿ ਪਿਛਲੇ ਕਈ ਸਾਲਾਂ ਤੋਂ ਇਟਲੀ ਵਿੱਚ ਗੁਰਮਤਿ ਗਿਆਨ ਮੁਕਾਬਲਿਆਂ ਦੁਆਰਾ ਬੱਚਿਆਂ ਵਿੱਚ ਗੁਰਬਾਣੀ ਨਾਲ ਜੁੜਨ ਦੀ ਰੂਚੀ ਪੈਦਾ ਕਰ ਰਹੀ ਹੈ। ਇਸ ਸੰਸਥਾ ਵੱਲੋਂ ਅੱਠਵੇਂ ਪਾਤਸ਼ਾਹ ਧੰਨ ਧੰਨ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਦੇ ਪ੍ਰਕਾਸ਼ ਪੂਰਬ ਨੂੰ ਸਮਰਪਿਤ ਗੁਰਲਾਗੋ ਦੀਆ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸਿੰਘ ਸਭਾ ਕੋਰਤੇਨੋਵਾ ਵਿਖੇ 7ਵੇਂ ਗੁਰਮਤਿ ਗਿਆਨ ਮੁਕਾਬਲੇ ਕਰਵਾਏ ਗਏ। ਜਿਸ ਵਿੱਚ 5 ਸਾਲ ਤੋਂ ਲੈ ਕੇ 14 ਸਾਲ ਜਾ ਇਸ ਤੋਂ ਉਪੱਰ ਦੇ ਬੱਚਿਆਂ ਨੇ ਭਾਗ ਲਿਆ।
ਇਸਦਾ ਸਿਲੇਬਸ ਸੰਸਥਾ ਕਲਤੂਰਾ ਸਿੱਖ ਦੀ ਵੈੱਬਸਾਈਟ 'ਤੇ ਹੀ ਉਪਲੱਬਧ ਕਰਵਾਇਆਂ ਗਿਆ ਸੀ। ਇਹ ਮੁਕਾਬਲੇ ਚਾਰ ਵੱਖ ਵੱਖ ਗਰੁੱਪਾਂ ਵਿੱਚ ਲਿਖਤੀ ਰੂਪ ਵਿੱਚ ਕਰਵਾਏ ਗਏ। ਜਿਸ ਦਾ ਸਮਾਂ 40 ਮਿੰਟ ਨਿਰਧਾਰਿਤ ਕੀਤਾ ਗਿਆ ਸੀ। ਵੱਡੀ ਗਿਣਤੀ ਵਿੱਚ ਇਨ੍ਹਾਂ ਮੁਕਾਬਿਲਆਂ ਵਿੱਚ ਬੱਚਿਆਂ ਨੇ ਹਿੱਸਾ ਲਿਆ। ਜਿਸ ਵਿੱਚ ਗਰੁੱਪ ਏ ਵਿਚ 5 ਤੋਂ 8 ਸਾਲ ਦੇ ਬੱਚਿਆਂ ਵਿਚ ਕਵਨਪ੍ਰੀਤ ਕੌਰ ਨੇ ਪਹਿਲਾ ਸਮਰਵੀਰ, ਹਰਮਨਜੋਤ ਨੇ ਦੂਸਰਾ ਅਤੇ ਅਨਹਦ ਸਿੰਘ ਨੇ ਤੀਸਰਾ ਸਥਾਨ ਹਾਸਲ ਕੀਤਾ। ਗਰੁੱਪ ਬੀ ਵਿਚ 8 ਤੋਂ 11 ਸਾਲ ਵਿੱਚ ਜਪਜੀਤ ਕੌਰ, ਗੁਰਨਿਮਰਤ ਕੌਰ ਨੇ ਪਹਿਲਾ, ਗੁਰਮਨ ਕੌਰ, ਰਹਿਮਤਪ੍ਰੀਤ ਕੌਰ ਨੇ ਦੂਸਰਾ ਅਤੇ ਗੁਰਲੀਨ ਕੌਰ ਨੇ ਤੀਸਰਾ ਸਥਾਨ ਹਾਸਲ ਕੀਤਾ। ਗਰੁੱਪ ਸੀ ਵਿਚ 11 ਤੋਂ 14 ਸਾਲ ਵਿਚ ਖੁਸ਼ਲੀਨ ਕੌਰ ਨੇ ਪਹਿਲਾ, ਗੁਰਜੰਟ ਕੌਰ, ਨਵਜੋਤ ਕੌਰ ਨੇ ਦੂਸਰਾ ਅਤੇ ਸਹਿਜਵੀਰ ਸਿੰਘ ਨੇ ਤੀਸਰਾ ਸਥਾਨ ਅਤੇ ਗਰੁੱਪ ਡੀ ਵਿਚ ਖੁਸ਼ਦੀਪ ਕੌਰ, ਗੁਰਲੀਨ ਕੌਰ, ਪਵਨਵੀਰ ਕੌਰ, ਜੈਸਿਕਾ ਕੌਰ,ਅਮਰਿੰਦਰਜੀਤ ਕੌਰ,ਅਵਨੀਤ ਕੌਰ, ਪਰਮਿੰਦਰ ਕੌਰ,ਗੁਰਨੀਤ ਕੌਰ ਨੇ ਪਹਿਲਾ ਤਰਨਪ੍ਰੀਤ ਸਿੰਘ, ਹਰਮਨਦੀਪ ਕੌਰ, ਅਕਸ਼ਪ੍ਰੀਤ ਸਿੰਘ ਨੇ ਦੂਸਰਾ ਅਤੇ ਸਾਹਿਬਜੀਤ ਸਿੰਘ ਨੇ ਤੀਸਰਾ ਸਥਾਨ ਹਾਸਲ ਕੀਤਾ।
ਪੜ੍ਹੋ ਇਹ ਅਹਿਮ ਖ਼ਬਰ- ਸ੍ਰੀ ਸ਼ਿਪ੍ਰਾ ਗਿਰੀ ਜੀ ਮਹਾਰਾਜ ਗੁਜਰਾਤ ਵਾਲਿਆ ਦਾ ਇਟਲੀ ਪਹੁੰਚਣ 'ਤੇ ਨਿੱਘਾ ਸਵਾਗਤ
ਜੇਤੂ ਬੱਚਿਆਂ ਨੂੰ ਟਰਾਫੀਆਂ ਦੇਕੇ ਸਨਮਾਨਿਤ ਕੀਤਾ ਗਿਆ। ਭਾਗ ਲੈਣ ਵਾਲੇ ਬੱਚਿਆਂ ਨੂੰ ਮੈਡਲਾਂ ਨਾਲ ਸਨਮਾਨਿਤ ਕੀਤਾ ਗਿਆ। ਇਸ ਮੌਕੇ ਗੁਰਦੁਆਰਾ ਸਹਿਬ ਦੀ ਪ੍ਰਬੰਧਕ ਕਮੇਟੀ ਅਤੇ ਕਲਤੂਰਾ ਸਿੱਖ ਦੇ ਆਗੂਆਂ ਨੇ ਕਿਹਾ ਕਿ ਇਲਾਕੇ ਦੇ ਸਿੱਖ ਨੌਜਵਾਨਾਂ ਨੂੰ ਵੱਧ ਤੋਂ ਵੱਧ ਗੁਰਬਾਣੀ ਨਾਲ ਜੋੜਣ ਲਈ ਉਪਰਾਲਾ ਕੀਤਾ ਗਿਆ ਹੈ। ਜਿਸ ਵਿੱਚ ਬੱਚਿਆਂ ਦੇ ਮਾਪਿਆਂ ਦੁਆਰਾ ਵੱਡਮੁੱਲਾ ਯੋਗਦਾਨ ਦਿੱਤਾ ਗਿਆ ਹੈ। ਸਾਰੇ ਬੱਚਿਆਂ ਦੇ ਮਾਤਾ ਪਿਤਾ ਦਾ ਧੰਨਵਾਦ ਵੀ ਕੀਤਾ ਗਿਆ। ਇਸ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਵਿਖੇ ਧੰਨ ਧੰਨ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਦੇ ਪ੍ਰਕਾਸ਼ ਪੂਰਬ ਨੂੰ ਸਮਰਪਿਤ ਸ੍ਰੀ ਆਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ। ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਗ੍ਰੰਥੀ ਸਿੰਘ ਵਲੋਂ ਕੀਰਤਨ ਰਾਹੀ ਦੀਵਾਨਾ ਸ਼ੁਰੂ ਕੀਤੇ ਅਤੇ ਭਾਈ ਕੁਲਵੰਤ ਸਿੰਘ ਯੂ.ਕੇ ਦੇ ਢਾਡੀ ਜੱਥੇ ਨੇ ਸੰਗਤਾਂ ਨੂੰ ਸਿੱਖ ਇਤਿਹਾਸ ਸਰਵਣ ਕਰਵਾਇਆ। ਸਾਰਾ ਸਮਾਗਮ ਕਲਤੂਰਾ ਸਿੱਖ ਟੀ ਵੀ 'ਤੇ ਲਾਈਵ ਦਿਖਾਇਆ ਗਿਆ। ਇਸ ਮੌਕੇ ਗੁਰੁ ਦਾ ਲੰਗਰ ਅਟੁੱਟ ਵਰਤਾਇਆ ਗਿਆ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।