ਅਪ੍ਰੀਲੀਆ ਵਿਖੇ ਸਲਾਨਾ ਬਰਸੀ ਨੂੰ ਸਮਰਪਿਤ ਤਿੰਨ ਰੋਜ਼ਾ ਗੁਰਮਤਿ ਸਮਾਗਮ ਆਯੋਜਿਤ
Monday, Jun 29, 2026 - 11:39 AM (IST)
ਰੋਮ (ਕੈਂਥ) ਲਾਤੀਨਾ ਜਿਲ੍ਹੇ ਦੇ ਪ੍ਰਸਿੱਧ ਸ਼ਹਿਰ ਅਪ੍ਰੀਲੀਆ ਵਿਖੇ ਸਥਿਤ ਗੁਰੂਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਸਭਾ ਦੀ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਮਹਾਨ ਤਪੱਸਵੀ ਅਤੇ ਨਾਮ-ਬਾਣੀ ਦੇ ਰਸੀਏ ਸੰਤ ਬਾਬਾ ਪ੍ਰੇਮ ਸਿੰਘ ਜੀ ਮੁਰਾਲੇ ਵਾਲਿਆਂ 76ਵੀਂ ਤੇ ਸਿੱਖ ਕੌਮ ਤੇ ਮਹਾਨ ਸੰਤ ਬਾਬਾ ਬੀਰ ਸਿੰਘ ਜੀ ਨੌਰੰਗਾਬਾਦ ਵਾਲਿਆਂ ਦੀ ਸਲਾਨਾ ਬਰਸੀ ਮੌਕੇ ਯਾਦ ਨੂੰ ਸਮਰਪਿਤ ਇੱਕ ਵਿਸ਼ੇਸ਼ ਅਤੇ ਪ੍ਰਭਾਵਸ਼ਾਲੀ ਗੁਰਮਤਿ ਸਮਾਗਮ ਬੜੀ ਸ਼ਰਧਾ-ਭਾਵਨਾ ਅਤੇ ਉਤਸ਼ਾਹ ਨਾਲ ਕਰਵਾਇਆ ਗਿਆ।

ਇਸ ਮੌਕੇ ਇਲਾਹੀ ਬਾਣੀ ਸ੍ਰੀ ਅਖੰਡ ਪਾਠ ਸਾਹਿਬ ਜੀ ਆਰੰਭ ਕਰਵਾਏ ਗਏ ਸਨ ਤੇ ਐਤਵਾਰ ਸਵੇਰੇ ਸੰਪੂਰਨਤਾ ਨਾਲ ਭੋਗ ਪਾਏ ਗਏ। ਭੋਗ ਉਪਰੰਤ ਦਮਦਮੀ ਟਕਸਾਲ ਦੇ ਵਿਦਿਆਰਥੀ ਭਾਈ ਦਿਲਪ੍ਰੀਤ ਸਿੰਘ ਕਥਾਵਾਚਕ ਵੱਲੋਂ ਸੰਗਤਾਂ ਨੂੰ ਸੰਤਾਂ ਮਹਾਂਪੁਰਸ਼ਾਂ ਦੇ ਜੀਵਨ ਬਾਰੇ ਜਾਣੂ ਕਰਵਾਇਆ ਗਿਆ ਤੇ ਕਥਾ ਵਿਚਾਰਾਂ ਦੀ ਸਾਂਝ ਪਾਈ ਗਈ ਇਸ ਮੌਕੇ ਨੌਜਵਾਨ ਸੇਵਾਦਾਰਾਂ ਵੱਲੋਂ ਵਿਸ਼ੇਸ਼ ਤੌਰ 'ਤੇ ਸੇਵਾਵਾਂ ਨਿਭਾਈਆਂ ਜਾਣਗੀਆਂ। ਠੰਡੇ ਮਿੱਠੇ ਜਲ ਦੀ ਛਬੀਲ ਲਾਈ ਗਈ। ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਮੂਹ ਸੰਗਤਾਂ ਨੂੰ ਗੁਰੂਦੁਆਰਾ ਸਾਹਿਬ ਵਿਖੇ ਪਹੁੰਚਣ 'ਤੇ ਜੀ ਆਇਆਂ ਕਿਹਾ ਗਿਆ ਤੇ ਧੰਨਵਾਦ ਕੀਤਾ ਗਿਆ। ਇਸ ਮੌਕੇ ਸੰਗਤਾਂ ਲਈ ਲੰਗਰ ਅਤੁੱਟ ਵਰਤਾਏ ਗਏ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
