ਗੁਰੂ ਦੇ ਰੰਗ ''ਚ ਰੰਗਿਆ ਇਟਲੀ ਦਾ ਸ਼ਹਿਰ ਤੈਰਨੀ, ਮਹਾਨ ਗੁਰਮਤਿ ਸਮਾਗਮ ਸਫਲਤਾਪੂਰਵਕ ਸੰਪੰਨ

Tuesday, Oct 06, 2026 - 04:22 PM (IST)

ਗੁਰੂ ਦੇ ਰੰਗ ''ਚ ਰੰਗਿਆ ਇਟਲੀ ਦਾ ਸ਼ਹਿਰ ਤੈਰਨੀ, ਮਹਾਨ ਗੁਰਮਤਿ ਸਮਾਗਮ ਸਫਲਤਾਪੂਰਵਕ ਸੰਪੰਨ

ਇਟਲੀ (ਸਾਬੀ ਚੀਨੀਆ)- ਇਟਲੀ ਦੇ ਸ਼ਹਿਰ ਤੈਰਨੀ ਵਿਖੇ ਸੰਗਤਾਂ ਦੇ ਭਾਰੀ ਉਤਸ਼ਾਹ ਅਤੇ ਸਹਿਯੋਗ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਹਿਲੇ ਪ੍ਰਕਾਸ਼ ਪੁਰਬ ਦਿਹਾੜੇ ਮੌਕੇ ਇੱਕ ਅਲੌਕਿਕ ਅਤੇ ਮਹਾਨ ਗੁਰਮਤਿ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਸਮਾਗਮ ਨੇ ਪੂਰੇ ਇਲਾਕੇ ਨੂੰ ਗੁਰੂ ਦੀ ਬਾਣੀ ਅਤੇ ਰੂਹਾਨੀ ਰੰਗ ਵਿੱਚ ਰੰਗ ਦਿੱਤਾ। 

PunjabKesari

PunjabKesari

ਇੱਥੇ ਇਹ ਵੀ ਦੱਸਣਯੋਗ ਹੈ ਕਿ ਹਰ ਸਾਲ ਇਸ ਦਿਹਾੜੇ ਨੂੰ ਇਕ ਨਗਰ ਕੀਰਤਨ ਦੇ ਰੂਪ ਵਿੱਚ ਮਨਾਇਆ ਜਾਂਦਾ ਸੀ ਪਰ ਇਸ ਸਾਲ ਪ੍ਰਬੰਧਕਾਂ ਨੇ ਇਸ ਮੌਕੇ ਗੁਰਮਤਿ ਦੀਵਾਨ ਸਜਾਏ ਜਾਣ ਦਾ ਸ਼ਲਾਘਯੋਗ ਉਪਰਾਲਾ ਕੀਤਾ ਸੀ ਤਾਂ ਜੋ ਸੰਗਤਾਂ ਗੁਰੂ ਚਰਨਾਂ ਵਿੱਚ ਬੈਠ ਕਿ ਗੁਰੂ ਵਿਚਾਰਾ ਸਰਵਣ ਕਰ ਸਕਣ ਅਤੇ ਗੁਰਬਾਣੀ ਨਾਲ ਜੁੜਨ। 

PunjabKesari

ਇਸ ਮੌਕੇ ਇਟਲੀ ਦੇ ਵੱਖ-ਵੱਖ ਸ਼ਹਿਰਾਂ ਤੋਂ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਪਹੁੰਚ ਕੇ ਗੁਰੂ ਗ੍ਰੰਥ ਸਾਹਿਬ ਜੀ ਨੂੰ ਨਤਮਸਤਕ ਹੁੰਦਿਆਂ ਹਾਜਰੀਆਂ ਭਰਦਿਆਂ ਆਪਣਾ ਜੀਵਨ ਸਫਲਾ ਬਣਾਇਆ। ਸਮਾਗਮ ਵਿੱਚ ਵਿਸ਼ੇਸ਼ ਤੌਰ 'ਤੇ ਪੁੱਜੇ ਭਾਈ ਜਵਾਲਾ ਸਿੰਘ ਪਤੰਗਾ ਦੇ ਢਾਡੀ ਜੱਥੇ ਨੇ ਇਤਿਹਾਸਕ ਵਾਰਾਂ ਅਤੇ ਅਵਤਾਰ ਸਿੰਘ ਬੁੱਟਰ ਦੇ ਜਥਿਆਂ ਨੇ ਰਸਭਿੰਨੇ ਕੀਰਤਨ ਅਤੇ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। 

PunjabKesari

ਗੁਰੂ ਸਾਹਿਬ ਦੇ ਗ੍ਰੰਥੀ ਸਿੰਘ ਭਾਈ ਗੁਰਬਖਸ਼ ਸਿੰਘ  ਤੇ ਰਾਜਵਿੰਦਰ ਸਿੰਘ ਸੰਨੀ ਦੁਆਰਾ ਗੁਰਬਾਣੀ ਦੇ ਉਪਦੇਸ਼ਾਂ, ਸਿੱਖ ਇਤਿਹਾਸ ਅਤੇ ਗੁਰੂ ਸਾਹਿਬਾਨ ਦੇ ਦਰਸਾਏ ਮਾਰਗ 'ਤੇ ਚੱਲਣ ਦਾ ਸੁਨੇਹਾ ਦਿੱਤਾ ਗਿਆ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਆਏ ਹੋਏ ਜਥਿਆਂ ਅਤੇ ਲੰਗਰਾਂ ਦੀ ਸੇਵਾ ਵਿੱਚ ਹਿੱਸਾ ਪਾਉਣ ਵਾਲੇ ਸੇਵਾਦਾਰਾਂ ਨੂੰ ਯਾਦਗਾਰੀ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ ਗਿਆ। 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
 


author

Vandana

Content Editor

Related News