ਗੁਰਦੁਆਰਾ ਕਲਗੀਧਰ ਸਾਹਿਬ ਵਿਖੇ ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਗੁਰਮਿਤ ਸਮਾਗਮ ਆਯੋਜਿਤ

Monday, Apr 15, 2024 - 07:05 PM (IST)

ਗੁਰਦੁਆਰਾ ਕਲਗੀਧਰ ਸਾਹਿਬ ਵਿਖੇ ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਗੁਰਮਿਤ ਸਮਾਗਮ ਆਯੋਜਿਤ

ਰੋਮ(ਕੈਂਥ)- ਉੱਤਰੀ ਇਟਲੀ ਦੇ ਸੂਬਾ ਲੰਬਾਰਦੀਆ ਦੇ ਗੁਰਦੁਆਰਾ ਕਲਗੀਧਰ ਸਾਹਿਬ ਐਸੋ ਲੈਕੋ ਵਿਖੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਖਾਲਸਾ ਸਾਜਨਾ ਦਿਵਸ ਤੇ ਵਿਸਾਖੀ ਨੂੰ ਸਮਰਪਿਤ ਇੱਕ ਵਿਸ਼ਾਲ ਗੁਰਮਿਤ ਸਮਾਗਮ ਕਰਵਾਇਆ ਗਿਆ। ਇਸ ਸੰਬੰਧੀ ਪ੍ਰੈੱਸ ਨਾਲ ਜਾਣਕਾਰੀ ਸਾਂਝੀ ਕਰਦਿਆਂ ਪ੍ਰਬੰਧਕਾਂ ਨੇ ਦੱਸਿਆ ਕਿ ਇਲਾਹੀ ਬਾਣੀ ਦੇ ਸ੍ਰੀ ਆਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ ਸਨ। ਸ੍ਰੀ ਆਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਵਿਸ਼ਾਲ ਦੀਵਾਨਾਂ ਤੋਂ ਭਾਈ ਕਸ਼ਮੀਰ ਸਿੰਘ ਵਲੋਂ ਕਥਾ ਵਿਚਾਰਾਂ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ।

ਇਹ ਵੀ ਪੜ੍ਹੋ: ਪਿਤਾ ਦੀ ਕਰਤੂਤ; 3 ਬੱਚਿਆਂ ਨੂੰ ਖੂਹ ’ਚ ਸੁੱਟਿਆ, ਮੌਤ

PunjabKesari

ਇਸ ਮੌਕੇ ਗ੍ਰੰਥੀ ਸਿੰਘ ਭਾਈ ਸੁੱਖਵੰਤ ਸਿੰਘ ਕੋਲੋਂ ਕੀਰਤਨ ਦੀ ਸਿੱਖਿਆ ਲੈ ਰਹੇ ਬੱਚਿਆਂ ਵਲੋਂ ਸੰਗਤਾਂ ਨੂੰ ਕੀਰਤਨ ਸਰਵਣ ਕਰਵਾਇਆ ਗਿਆ। ਉਪਰੰਤ ਪੰਥ ਦੇ ਪ੍ਰਸਿੱਧ ਭਾਈ ਸੁਖਵੀਰ ਸਿੰਘ ਭੌਰ ਦੇ ਢਾਡੀ ਜਥੇ ਵਲੋਂ ਢਾਡੀ ਵਾਰਾਂ ਨਾਲ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਇਸ ਮੌਕੇ ਸੰਤ ਜਰਨੈਲ ਸਿੰਘ ਗੁਰਮੱਖ ਗੱਤਕਾਂ ਅਕੈਂਡਮੀ ਦੇ ਸਿੰਘਾਂ ਵਲੋਂ ਗੱਤਕੇ ਦੇ ਜੌਹਰ ਦਿਖਾਏ ਗਏ। ਸੰਗਤਾਂ ਲਈ ਗੁਰੂ ਦੇ ਲੰਗਰ ਅਤੁੱਟ ਵਰਤਾਏ ਗਏ। ਸਮਾਗਮ ਦੀ ਸਮਾਪਤੀ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਮਾਗਮ ਵਿੱਚ ਸੇਵਾਵਾਂ ਕਰਨ ਵਾਲੇ ਸੇਵਾਦਾਰਾਂ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ

ਇਹ ਵੀ ਪੜ੍ਹੋ: ਸਿਡਨੀ 'ਚ 3 ਦਿਨਾਂ ਅੰਦਰ ਦੂਜੀ ਵਾਰ ਵਾਪਰੀ ਛੁਰੇਬਾਜ਼ੀ ਦੀ ਘਟਨਾ, ਹੁਣ ਚਰਚ 'ਚ ਕਈ ਲੋਕਾਂ 'ਤੇ ਹਮਲਾ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8 

ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ।


author

cherry

Content Editor

Related News