ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਮਤਿ ਸਮਾਗਮ ਆਯੋਜਿਤ
Wednesday, Jun 04, 2025 - 03:15 PM (IST)

ਮਿਲਾਨ/ਇਟਲੀ (ਸਾਬੀ ਚੀਨੀਆ)- ਸ਼ਹੀਦਾਂ ਦੇ ਸਿਰਤਾਜ, ਪੰਚਮ ਪਾਤਸ਼ਾਹੀ ਧੰਨ ਧੰਨ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਤੇ ਮਹਾਨ ਤਪੱਸਵੀ ਤੇ ਵਿੱਦਿਆ ਦੇ ਦਾਨੀ ਸੰਤ ਬਾਬਾ ਪ੍ਰੇਮ ਸਿੰਘ ਜੀ ਮੁਰਾਲੇ ਵਾਲਿਆਂ ਦੀ ਸਲਾਨਾ ਬਰਸੀ ਤੇ ਸ਼ਹੀਦੀ ਦਿਹਾੜਾ ਜਿੱਥੇ ਪੰਜਾਬ ਵਿੱਚ ਬਹੁਤ ਹੀ ਅਦਬ, ਸਤਿਕਾਰ ਤੇ ਸ਼ਰਧਾ ਨਾਲ ਮਨਾਇਆ ਗਿਆ, ਉਥੇ ਇਟਲੀ ਵਿਚ ਵੀ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਤੇ ਸੰਤ ਬਾਬਾ ਪ੍ਰੇਮ ਸਿੰਘ ਜੀ ਮੁਰਾਲੇ ਵਾਲਿਆਂ ਦੀ ਨਿੱਘੀ ਯਾਦ ਨੂੰ ਸਮਰਪਿਤ ਗੁਰਮਤਿ ਸਮਾਗਮ ਹੋ ਰਹੇ ਹਨ। ਇਸੇ ਹੀ ਲੜੀ ਤਹਿਤ ਗੁਰਦੁਆਰਾ ਭਗਤ ਰਵਿਦਾਸ ਜੀ ਸਿੰਘ ਸਭਾ ਲਵੀਨੀਓ (ਰੋਮ) ਦੀ ਪ੍ਰਬੰਧਕ ਕਮੇਟੀ ਵਲੋ ਸਮੂਹ ਸੰਗਤਾਂ ਤੇ ਨੌਜਵਾਨ ਵੀਰਾਂ ਦੇ ਸਹਿਯੋਗ ਨਾਲ ਸ਼ਹੀਦੀ ਦਿਹਾੜਾ ਤੇ ਬਰਸੀ ਸਮਾਗਮ ਬਹੁਤ ਹੀ ਸ਼ਰਧਾ ਭਾਵਨਾ ਨਾਲ ਕਰਵਾਏ ਗਏ।
ਪੜ੍ਹੋ ਇਹ ਅਹਿਮ ਖ਼ਬਰ-‘ਮੈਮੋਰੀਅਲ ਡੇਅ ਪਰੇਡ’ ’ਚ ਸਿੱਖ ਭਾਈਚਾਰੇ ਨੇ ਸ਼ਹੀਦ ਫੌਜੀਆਂ ਨੂੰ ਦਿੱਤੀ ਸ਼ਰਧਾਂਜਲੀ (ਤਸਵੀਰਾਂ)
ਇਸ ਸਮਾਗਮ ਨੂੰ ਸਮਰਪਿਤ ਇਲਾਹੀ ਬਾਣੀ ਦੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਸਨ ਤੇ ਸੰਪੂਰਨਤਾ ਨਾਲ ਭੋਗ ਪਾਏ ਗਏ। ਉਪਰੰਤ ਵਿਸ਼ੇਸ਼ ਤੌਰ 'ਤੇ ਪਹੁੰਚ ਰਹੇ ਭਾਈ ਗੁਰਭੇਜ ਸਿੰਘ ਚਵਿੰਡਾ (ਸ਼੍ਰੀ ਅਮ੍ਰਿਤਸਰ ਸਾਹਿਬ) ਵਾਲੇ ਦੇ ਢਾਡੀ ਵਲੋ ਸੰਗਤਾ ਨੂੰ ਢਾਡੀ ਵਾਰਾਂ ਨਾਲ ਨਿਹਾਲ ਕੀਤਾ ਗਿਆ। ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋ ਇਸ ਸਮਾਗਮ ਵਿੱਚ ਸ਼ਮੂਲੀਅਤ ਕਰਨ ਵਾਲੀਆਂ ਸੰਗਤਾਂ ਨੂੰ ਜੀ ਆਇਆਂ ਆਖਿਆ ਤੇ ਧੰਨਵਾਦ ਕੀਤਾ ਗਿਆ। ਪ੍ਰਬੰਧਕਾਂ ਵਲੋ ਇਸ ਸਮਾਗਮ ਵਿੱਚ ਸੇਵਾਵਾਂ ਨਿਭਾਉਣ ਵਾਲੇ ਸੇਵਾਦਾਰਾਂ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਠੰਡੇ ਮਿੱਠੇ ਜਲ ਦੀ ਛਬੀਲ ਵੀ ਲਗਾਈ ਗਈ ਤੇ ਸੰਗਤਾਂ ਲਈ ਲੰਗਰ ਅਤੁੱਟ ਵਰਤਾਏ ਗਏ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਆਪਣੀ ਰਾਏ।