ਗੁਰਦੁਆਰਾ ਗੁਰੂ ਨਾਨਕ ਮਿਸ਼ਨ ਸੈਂਟਰ ਬਰੈਂਪਟਨ ਵਿਖੇ ਲਗਾਏ ਗਏ ਗੁਰਮਤਿ ਕੈਂਪ (ਤਸਵੀਰਾਂ)
Monday, Aug 28, 2023 - 11:40 AM (IST)
ਬਰੈਂਪਟਨ (ਰਾਜ ਗੋਗਨਾ)— ਓਂਟਾਰੀੳ ਦੇ ਸ਼ਹਿਰ ਬਰੈਂਪਟਨ ਦੇ ਗੁਰਦੁਆਰਾ ਗੁਰੂ ਨਾਨਕ ਮਿਸ਼ਨ ਸੈਂਟਰ ਵਿਖੇ ਗੁਰਦੁਆਰਾ ਸਾਹਿਬ ਅਤੇ ਅਕਾਲ ਸਿੱਖ ਅਕੈਡਮੀ ਵੱਲੋ ਗਰਮੀਆਂ ਦੀਆਂ ਛੁੱਟੀਆ ਦੇ ਚਲਦਿਆਂ ਬੱਚਿਆਂ ਲਈ ਗੁਰਮਤਿ ਕੈਂਪ ਲਗਾਏ ਗਏ। ਇਹ ਕੈਂਪ 7 ਅਗਸਤ ਤੋਂ ਸ਼ੁਰੂ ਹੋ ਕੇ ਮਿੱਤੀ 25 ਅਗਸਤ ਤੱਕ ਤਿੰਨ ਹਫ਼ਤਿਆਂ ਲਈ ਚੱਲੇ ਸਨ। ਅਤੇ ਇੰਨਾਂ ਕੈਂਪਾ ਵਿੱਚ 120 ਤੋਂ ਵੱਧ ਬੱਚਿਆਂ ਨੇ ਭਾਗ ਲਿਆ ਸੀ। ਇੰਨਾਂ ਕੈਂਪਾ ਵਿੱਚ ਗੁਰਬਾਣੀ ਉਚਾਰਨ ਤੇ ਵਿਆਖਿਆ, ਕੀਰਤਨ, ਪੰਜਾਬੀ ਭਾਸ਼ਾ ਅਤੇ ਗੁਰਮੁੱਖੀ ਅਤੇ ਸਿੱਖ ਇਤਿਹਾਸ ਬਾਬਤ ਜਾਣਕਾਰੀ ਬੱਚਿਆਂ ਨੂੰ ਦਿੱਤੀ ਗਈ।
ਇਸ ਕੈਂਪ ਵਿੱਚ ਸ਼ਾਮਲ ਬੱਚਿਆਂ ਨੂੰ 27 ਅਗਸਤ ਦਿਨ ਐਤਵਾਰ ਵਾਲੇ ਦਿਨ ਸਰਟੀਫਿਕੇਟ ਦੇਕੇ ਸਨਮਾਨਿਤ ਕੀਤਾ ਗਿਆ। ਬੱਚਿਆਂ ਨੂੰ ਇਸ ਮੌਕੇ ਸਿੱਖ ਇਤਿਹਾਸ, ਗੁਰੂ ਸਾਹਿਬਾਨ ਅਤੇ ਹੋਰ ਸਿੱਖ ਯੋਧਿਆਂ ਦੇ ਨਾਮ ਜੁਬਾਨੀ ਯਾਦ ਸਨ। ਇੰਨਾ ਬੱਚਿਆਂ ਦੇ ਪਰਿਵਾਰਕ ਮੈਂਬਰਾਂ ਨੇ ਵੀ ਇੰਨਾ ਕੈਂਪਾ ਤੋਂ ਬਾਅਦ ਬੱਚਿਆਂ ਵਿੱਚ ਕਾਫੀ ਬਦਲਾਅ ਅਤੇ ਪੰਜਾਬੀ ਭਾਸ਼ਾ ਪ੍ਰਤੀ ਦਿਲਚਸਪੀ ਮਹਿਸੂਸ ਕੀਤੀ।
ਪੜ੍ਹੋ ਇਹ ਅਹਿਮ ਖ਼ਬਰ-ਫਰਾਂਸ ਨੇ ਸਰਕਾਰੀ ਸਕੂਲਾਂ 'ਚ ਵਿਦਿਆਰਥਣਾਂ ਦੇ ਅਬਾਯਾ ਪਹਿਨਣ 'ਤੇ ਲਗਾਈ ਪਾਬੰਦੀ
ਇਸ ਮੌਕੇ ਬੱਚਿਆਂ ਨੂੰ ਦਸਤਾਰ ਸਜਾਉਣ ਦੀ ਸਿਖਲਾਈ ਅਤੇ ਸਰਬੱਤ ਦੇ ਭਲੇ ਲਈ ਸਮਾਜਿਕ ਗਤੀਵਿਧੀਆਂ ਵਿੱਚ ਸ਼ਾਮਲ ਹੋਣ ਬਾਬਤ ਵੀ ਜਾਗਰੂਕ ਕੀਤਾ ਗਿਆ। ਗੁਰੂ ਨਾਨਕ ਮਿਸ਼ਨ ਸੈਂਟਰ ਬਰੈਂਪਟਨ ਦੀ ਸਮੂਹ ਪ੍ਰਬੰਧਕ ਕਮੇਟੀ, ਜਿਸ ਵਿੱਚ ਪ੍ਰਧਾਨ ਗੁਰਦੇਵ ਸਿੰਘ ਬੱਲ, ਬਲਕਰਨ ਸਿੰਘ ਗਿੱਲ, ਲਖਵਿੰਦਰ ਸਿੰਘ ਧਾਲੀਵਾਲ, ਮਨੋਹਰ ਸਿੰਘ ਬੱਲ ਅਤੇ ਅੰਮ੍ਰਿਤਪਾਲ ਸਿੰਘ ਸ਼ੇਰਗਿੱਲ ਨੇ ਆਈਆਂ ਹੋਈਆਂ ਸਮੂਹ ਸੰਗਤਾਾਂ ਦਾ ਧੰਨਵਾਦ ਕੀਤਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।