ਜੂਨ 1984 ਘੱਲੂਘਾਰੇ ਦੇ ਸਮੂਹ ਸ਼ਹੀਦਾਂ ਦੀ ਸ਼ਹਾਦਤ ਨੂੰ ਸਮਰਪਿਤ ਨੋਵੇਲਾਰਾ ਵਿਖੇ ਮਹਾਨ ਗੁਰਮਤਿ ਸਮਾਗਮ

06/10/2024 10:51:53 AM

ਰੋਮ (ਕੈਂਥ): ਗੁਰੂ ਨਾਨਕ ਦੀ ਸਿੱਖੀ ਨੂੰ ਇਟਲੀ ਵਿੱਚ ਘਰ-ਘਰ ਪਹੁੰਚਾਉਣ ਵਾਲੇ ਪ੍ਰਥਮ ਗੁਰਦੁਆਰਾ ਸਾਹਿਬ ਸਿੰਘ ਸਭਾ ਨੋਵੇਲਾਰਾ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਜੂਨ 1984 ਵਿਚ ਵਾਪਰੇ ਘੱਲੂਘਾਰੇ ਦੇ ਸਮੂਹ ਸ਼ਹੀਦਾਂ ਦੀ ਸ਼ਹਾਦਤ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਕਰਵਾਇਆ ਗਿਆ। ਸ਼ੁਕਰਵਾਰ ਤੋਂ ਸ੍ਰੀ ਅਖੰਡ ਪਾਠ ਸਾਹਿਬ ਪ੍ਰਾਰੰਭ ਕਰਵਾਏ ਗਏ ਸਨ। ਜਿਨਾਂ ਦੇ ਭੋਗ ਐਤਵਾਰ ਸਵੇਰ ਵੇਲੇ ਪਾਏ ਗਏ। ਭੋਗ ਤੋਂ ਉਪਰੰਤ ਸਵੇਰ ਦੇ ਦੀਵਾਨਾਂ ਦੀ ਸ਼ੁਰੂਆਤ ਗੁਰਦੁਆਰਾ ਸਾਹਿਬ ਦੇ ਬੱਚਿਆਂ ਵੱਲੋਂ ਕੀਰਤਨ ਦੀ ਹਾਜ਼ਰੀ ਨਾਲ ਕੀਤੀ ਗਈ। ਉਪਰੰਤ ਵੱਖ-ਵੱਖ ਬੁਲਾਰਿਆਂ ਵੱਲੋਂ ਜੂਨ 1984 ਵਿੱਚ ਵਾਪਰੇ ਘੱਲੂਘਾਰੇ ਦੇ ਅਤੇ ਸਿੱਖ ਰਾਜ ਦੇ ਸੰਕਲਪ ਬਾਰੇ ਪਹੁੰਚੀਆਂ ਸੰਗਤਾਂ ਨਾਲ ਵਿਚਾਰ ਵਟਾਂਦਰੇ ਕੀਤੇ ਗਏ। 

ਪੜ੍ਹੋ ਇਹ ਅਹਿਮ ਖ਼ਬਰ-ਕੈਨੇਡਾ ’ਚ ਪੰਜਾਬੀ ਵਿਦਿਆਰਥੀ ਦਾ ਕਤਲ, ਮਾਪਿਆਂ ਦਾ ਸੀ ਇਕਲੌਤਾ ਪੁੱਤਰ

ਪੰਜਾਬ ਦੀ ਧਰਤੀ ਤੋਂ ਪਹੁੰਚੇ ਪੰਥ ਅਤੇ ਸੰਸਾਰ ਪ੍ਰਸਿੱਧ ਢਾਡੀ ਜਥਾ ਗਿਆਨੀ ਕਸ਼ਮੀਰ ਸਿੰਘ ਕਾਦਰ ਵੱਲੋਂ ਘੱਲੂਘਾਰੇ ਦੇ ਸਬੰਧ ਵਿੱਚ ਕਵੀਸ਼ਰੀ ਵਾਰਾਂ ਦੀ ਸ਼ੁਰੂਆਤ ਕੀਤੀ ਗਈ। ਉਨ੍ਹਾਂ ਨੇ ਪ੍ਰਸੰਗ ਸੁਣਾਉਂਦਿਆਂ ਜੂਨ 1984 ਦੇ ਹਕੂਮਤ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਤੇ ਕੀਤੇ ਗਏ ਹਮਲੇ ਦੇ ਸੀਨ ਲੋਕਾਂ ਦੀਆਂ ਅੱਖਾਂ ਸਾਹਮਣਿਓਂ ਹੂ-ਬ-ਹੂ ਘੁਮਾ ਦਿੱਤੇ। ਉਥੇ ਹੀ ਜਥੇ ਦੇ ਸਿੰਘਾਂ ਵੱਲੋਂ ਵਾਰਾਂ ਵੀ ਬਹੁਤ ਹੀ ਜੋਸ਼ ਨਾਲ ਸੁਣਾਈਆਂ ਗਈਆਂ। ਦੀਵਾਨ ਹਾਲ ਵਿੱਚ ਜਿੱਥੇ ਵੈਰਾਗ ਦਾ ਮਾਹੌਲ ਸੀ ਉਥੇ ਹੀ ਜੋਸ਼ ਵੀ ਵੇਖਣ ਨੂੰ ਮਿਲਿਆ। ਦੀਵਾਨਾਂ ਦੀ ਸਮਾਪਤੀ ਵੇਲੇ ਢਾਡੀ ਜਥੇ ਨੂੰ ਗੁਰਦੁਆਰਾ ਸਾਹਿਬ ਵੱਲੋਂ ਸਿਰੋਪਾਉ ਦੀ ਬਖਸ਼ਿਸ਼ ਕੀਤੀ ਗਈ। ਗਰਮੀ ਦਾ ਮੌਸਮ ਹੋਣ ਕਾਰਨ ਨੌਜਵਾਨਾਂ ਵੱਲੋਂ ਠੰਡੇ ਮਿੱਠੇ ਜਲ ਦੀਆਂ ਛਬੀਲਾਂ ਵੀ ਲਗਾਈਆਂ ਗਈਆਂ ਸਨ। ਇਸ ਮੌਕੇ ਤੇ ਗੁਰੂ ਸਾਹਿਬ ਵੱਲੋਂ ਬਖਸ਼ੇ ਹੋਏ ਭੰਡਾਰਿਆਂ ਵਿੱਚੋਂ ਲੰਗਰ ਅਤੁੱਟ ਵਰਤਾਏ ਗਏ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


Vandana

Content Editor

Related News