ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਤਿੰਨ ਰੋਜ਼ਾ ਗੁਰਮਤਿ ਸਮਾਗਮ ਆਯੋਜਿਤ

Monday, Oct 26, 2026 - 04:49 PM (IST)

ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਤਿੰਨ ਰੋਜ਼ਾ ਗੁਰਮਤਿ ਸਮਾਗਮ ਆਯੋਜਿਤ

ਇਟਲੀ (ਕੈਂਥ)- ਸਾਂਝੀਵਾਲਤਾ ਦੇ ਸਰਪ੍ਰਸਤ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਜਿੱਥੇ ਦੇਸ਼ਾਂ ਵਿਦੇਸ਼ਾਂ ਵਿੱਚ ਸੰਗਤਾਂ ਵੱਲੋਂ ਗੁਰਮਤਿ ਸਮਾਗਮ ਤੇ ਨਗਰ ਕੀਰਤਨ ਸਜਾਏ ਗਏ ਸਨ, ਉੁੱਥੇ ਰਾਜਧਾਨੀ ਰੋਮ ਦੇ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਦਰਬਾਰ ਵਿਲੈਂਤਰੀ ਵਿਖੇ ਹਰ ਸਾਲ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਅੰਤਰਰਾਸ਼ਟਰੀ ਧਾਰਮਿਕ ਸਮਾਗਮ ਕਰਵਾਇਆ ਜਾਂਦਾ ਹੈ। ਇਸੇ ਲੜੀ ਲੜੀ ਤਹਿਤ ਬੀਤੇ ਦਿਨ ਵੀ ਗੁਰਦੁਆਰਾ ਸਾਹਿਬ ਵਿਖੇ ਤਿੰਨ ਰੋਜ਼ਾ ਗੁਰਮਤਿ ਸਮਾਗਮ ਕਰਵਾਇਆ ਗਿਆ, ਜਿੱਥੇ ਇਲਾਹੀ ਬਾਣੀ ਦੇ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਪੰਥ ਦੇ ਪ੍ਰਸਿੱਧ ਇੰਟਰਨੈਸ਼ਨਲ ਗੋਲਡ ਮੈਡਲਿਸਟ ਭਾਈ ਅਮਨਦੀਪ ਸਿੰਘ ਫ਼ਰਵਾਲਾ ਦੇ ਢਾਡੀ ਜਥੇ ਤੇ ਗੁਰੂ ਸਾਹਿਬ ਦੇ ਗ੍ਰੰਥੀ ਭਾਈ ਪਰਮਜੀਤ ਸਿੰਘ ਦੇ ਕੀਰਤਨੀ ਜਥੇ ਵੱਲੋਂ ਗੁਰਬਾਣੀ ਕੀਰਤਨ ਤੇ ਢਾਡੀ ਜਥੇ ਵੱਲੋਂ ਢਾਡੀ ਵਾਰਾਂ ਨਾਲ ਸੰਗਤਾਂ ਨੂੰ ਨਿਹਾਲ ਕੀਤਾ ਗਿਆ। 

PunjabKesari

PunjabKesari

PunjabKesari

ਇਸ ਮੌਕੇ ਲਾਸੀਓ ਸੂਬੇ ਗੇ ਵੱਖ-ਵੱਖ ਗੁਰਦੁਆਰਿਆਂ ਸਾਹਿਬਾਨਾਂ ਦੀਆਂ ਪ੍ਰਬੰਧਕ ਕਮੇਟੀ ਮੈਂਬਰਾਂ ਤੇ ਮੰਦਿਰ ਕਮੇਟੀ ਦੇ ਮੈਂਬਰਾਂ ਵੱਲੋਂ ਵੀ ਸਮਾਗਮ ਵਿੱਚ ਹਾਜ਼ਰੀਆਂ ਭਰ ਕੇ ਗੁਰਬਾਣੀ ਕੀਰਤਨ ਸਰਵਣ ਕੀਤਾ । ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸਾਹਿਬ ਤੋ ਬਾਹਰ ਖੁੱਲ੍ਹੇ ਪੰਡਾਲ ਸਜਾ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਕਰਕੇ ਢਾਡੀ ਦਰਬਾਰ ਸਜਾਇਆ ਗਿਆ । ਦੂਰੋ , ਨੇੜਿਓਂ ਸੰਗਤਾਂ ਵੱਲੋਂ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋ ਕੇ ਜਿੱਥੇ ਇਸ ਸਮਾਗਮ ਦੀ ਰੌਣਕ ਨੂੰ ਵਧਾਇਆ ਤੇ ਉੱਥੇ ਸੰਗਤਾਂ ਨੇ ਗੁਰਬਾਣੀ ਕੀਰਤਨ ਸਰਵਣ ਕਰਕੇ ਅਪਨੇ ਜੀਵਨ ਨੂੰ ਸਫ਼ਲਾਂ ਬਣਾਇਆ । ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਨੂੰ ਜੀ ਆਇਆਂ ਆਖਿਆ ਤੇ ਸੰਗਤਾਂ ਦਾ ਧੰਨਵਾਦ ਵੀ ਕੀਤਾ ਗਿਆ । ਦੂਜੇ ਪਾਸੇ ਦਸਤਾਰ ਲਹਿਰ ਇਟਲੀ ਦੇ ਸੇਵਾਦਾਰਾਂ ਵੱਲੋਂ ਦਸਤਾਰ ਤੇ ਦੁਮਾਲਾ ਸਜਾਉਣ ਦੀ ਸੇਵਾ ਵੀ ਨਿਭਾਈ ਗਈ । ਇਸ ਮੌਕੇ ਸੰਗਤਾਂ ਲਈ ਸਟਾਲ ਵੀ ਲਗਾਏ ਗਏ ਸਨ ਤੇ ਪੰਗਤ ਵਿੱਚ ਗੁਰੂ ਦੇ ਲੰਗਰ ਅਤੁੱਟ ਵਰਤਾਏ ਗਏ । 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


author

Vandana

Content Editor

Related News