ਰੋਮ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਹੋਏ

Thursday, Sep 29, 2022 - 04:33 PM (IST)

ਰੋਮ(ਕੈਂਥ)- ਇਟਲੀ ਦੀ ਰਾਜਧਾਨੀ ਰੋਮ ਦੇ ਕਸਬਾ ਵਿਲੇਤਰੀ ਵਿਖੇ ਸਥਿਤ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਦਰਬਾਰ ਦੀ ਸਮੂਹ ਸੰਗਤਾਂ ਵੱਲੋਂ ਬਹੁਤ ਹੀ ਸ਼ਰਧਾ, ਉਤਸ਼ਾਹ ਅਤੇ ਭਾਵਨਾ ਨਾਲ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗਰਮਤਿ ਸਮਾਗਮ ਕਰਵਾਏ ਗਏ। ਇਸ ਸੰਬੰਧੀ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਇਲਾਹੀ ਬਾਣੀ ਸ੍ਰੀ ਸੁਖਮਨੀ ਸਾਹਿਬ ਜੀ ਦੇ ਜਾਪ ਕੀਤੇ ਗਏ। ਭੋਗ ਉਪਰੰਤ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਸਿੰਘਾਂ ਤੋਂ ਇਲਾਵਾ ਭਾਈ ਗੁਰਬਖਸ਼ ਸਿੰਘ ਫੌਂਦੀ ਵਾਲਿਆਂ ਦੇ ਜਥੇ ਵਲੋਂ ਕੀਰਤਨ, ਕਥਾਵਾਂ ਕਰਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਗੁਰਬਾਣੀ ਤੋਂ ਸੰਗਤਾਂ ਨੂੰ ਜਾਣੂ ਕਰਵਾਇਆ ਗਿਆ। 

PunjabKesari

ਇਸ ਮੌਕੇ ਸੰਗਤਾਂ ਲਈ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ। ਸਮਾਗਮ ਦੀ ਸਮਾਪਤੀ ਮੌਕੇ ਪ੍ਰੰਬਧਕਾਂ ਵਲੋਂ ਸਮੂਹ ਸੰਗਤਾਂ ਨੂੰ ਜੀ ਆਇਆਂ ਕਿਹਾ ਗਿਆ ਅਤੇ ਸਮੂਹ ਸੰਗਤਾਂ ਦਾ ਇਸ ਸਮਾਗਮ ਵਿੱਚ ਪਹੁੰਚਣ 'ਤੇ ਧੰਨਵਾਦ ਕੀਤਾ ਗਿਆ। ਇਸ ਸਮਾਗਮ ਦੀਆਂ ਸੇਵਾਵਾਂ ਭਾਈ ਕਰਮਜੀਤ ਸਿੰਘ ਢਿੱਲੋਂ ਅਤੇ ਇੰਦਰਜੀਤ ਸਿੰਘ ਵਿਲੇਤਰੀ ਦੇ ਸਮੂਹ ਪਰਿਵਾਰਕ ਮੈਂਬਰਾਂ ਵਲੋਂ ਕੀਤੀਆਂ ਗਈਆਂ। ਪ੍ਰੰਬਧਕਾਂ ਵਲੋਂ ਸਮਾਗਮ ਵਿੱਚ ਸੇਵਾਵਾਂ ਕਰਨ ਵਾਲੇ ਸੇਵਾਦਾਰਾਂ ਨੂੰ ਗੁਰੂ ਘਰ ਬਖਸ਼ਿਸ਼ ਸਿਰੋਪਾਓ ਦੇ ਸਨਮਾਨਿਤ ਕੀਤਾ ਗਿਆ।
 


cherry

Content Editor

Related News