ਇਟਲੀ 'ਚ 14 ਸਤੰਬਰ ਨੂੰ ਵਿਸ਼ਾਲ ਗੁਰਮਤਿ ਸਮਾਗਮ

Friday, Sep 13, 2024 - 10:28 AM (IST)

ਇਟਲੀ 'ਚ 14 ਸਤੰਬਰ ਨੂੰ ਵਿਸ਼ਾਲ ਗੁਰਮਤਿ ਸਮਾਗਮ

ਰੋਮ (ਕੈਂਥ)- ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 420ਵੇਂ ਪਹਿਲੇ ਪ੍ਰਕਾਸ਼ ਦਿਵਸ ਨੂੰ ਸਮਰਪਿਤ ਵਿਸ਼ਾਲ ਗੁਰਮਤਿ ਸਮਾਗਮ ਤੇ ਦਸਤਾਰ ਜਾਗਰੂਕਤਾ ਮਾਰਚ 14 ਸਤੰਬਰ 2024 ਦਿਨ ਸ਼ਨੀਵਾਰ ਨੂੰ ਕਰੇਮੋਨਾ ਸ਼ਹਿਰ ਵਿਖੇ ਕਰਵਾਇਆ ਜਾ ਰਿਹਾ ਹੈ। ਇਹ ਉਪਰਾਲਾ ਇਟਲੀ ਦੀ ਸਿਰਮੌਰ ਸਿੱਖ ਸੰਸਥਾ ਕਲਤੂਰਾ ਸਿੱਖ ਇਟਲੀ ਵੱਲੋਂ ਇਟਲੀ ਦੇ ਸਮੂਹ ਗੁਰਦੁਆਰਾ ਸਾਹਿਬ ਪ੍ਰਬੰਧਕ ਕਮੇਟੀਆਂ ਤੇ ਸਮੂਹ ਸਿੱਖ ਸੰਗਤਾਂ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਹੈ। ਇਸ ਸਮਾਗਮ ਦੀ ਸ਼ਲਾਘਾ ਕਰਦਿਆਂ ਮੋਹਨ ਸਿੰਘ ਹੇਲਰਾਂ, ਭੁਪਿੰਦਰ ਸਿੰਘ ਕੰਗ, ਬਲਜੀਤ ਸਿੰਘ ਤੇ ਸੁਖਜਿੰਦਰ ਸਿੰਘ ਨੇ ਇਟਾਲੀਅਨ ਇੰਡੀਅਨ ਪ੍ਰੈੱਸ ਕਲੱਬ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕਲਤੂਰਾ ਸਿੱਖ ਇਟਲੀ ਵਲੋਂ ਕਰੇਮੋਨਾ ਵਿਖੇ 14 ਸਤੰਬਰ ਦਿਨ ਸ਼ਨੀਵਾਰ ਨੂੰ ਕਰਵਾਇਆ ਜਾ ਰਿਹਾ ਵਿਸ਼ਾਲ ਸਮਾਗਮ ਯਾਦਗਾਰੀ ਹੋ ਨਿੱਬੜੇਗਾ ਤੇ ਇਟਲੀ ਵਿੱਚ ਸਿੱਖੀ ਦੀਆਂ ਨਵੀਆਂ ਪੈੜਾਂ ਪਾਵੇਗਾ। 

ਪੜ੍ਹੋ ਇਹ ਅਹਿਮ ਖ਼ਬਰ-ਕੈਨੇਡਾ ਦੀ ਮਹਿੰਗਾਈ ਨੇ ਕੀਤਾ ਬੁਰਾ ਹਾਲ, 52 ਲੱਖ ਕਮਾਉਣ ਵਾਲੇ ਭਾਰਤੀ ਨੇ ਫਰੋਲਿਆ ਦੁੱਖ

ਉਨ੍ਹਾਂ ਇਟਲੀ ਭਰ ਦੀਆਂ ਸੰਗਤਾਂ ਨੂੰ ਇਸ ਸਮਾਗਮ ਵਿੱਚ ਵੱਧ ਚੜ੍ਹ ਕੇ ਪਹੁੰਚਣ ਦੀ ਅਪੀਲ ਵੀ ਕੀਤੀ। ਇਸ ਮੌਕੇ ਦਸਤਾਰ ਤੇ ਦੁਮਾਲਾ ਸਜਾਉਣ ਦੇ ਮੁਕਾਬਲੇ ਵੀ ਹੋਣਗੇ। ਇਸ ਮਹਾਨ ਗੁਰਮਤਿ ਸਮਾਗਮ ਵਿੱਚ ਭਾਰਤ ਪੰਜਾਬ ਦੀ ਧਰਤੀ ਤੋਂ ਉਚੇਚੇ ਤੌਰ 'ਤੇ ਪੰਥਕ ਸਖ਼ੀਅਤ ਭਾਈ ਸਤਿੰਦਰਬੀਰ ਸਿੰਘ ਤੇ ਭਾਈ ਹਰਦੀਪ ਸਿੰਘ ਹਜ਼ੂਰੀ ਰਾਗੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਇਲਾਹੀ ਬਾਣੀ ਦਾ ਕੀਰਤਨ ਸੰਗਤਾਂ ਨੂੰ ਸਰਵਣ ਕਰਵਾਉਣਗੇ ਤੇ ਨਾਲ ਹੀ ਪੰਥਕ ਢਾਡੀ ਜੱਥਾ ਗਿਆਨੀ ਪ੍ਰੇਮ ਸਿੰਘ ਪਦਮ ਦੇ ਸਾਥੀ ਮਹਾਨ ਸਿੱਖ ਧਰਮ ਦਾ ਲਾਸਾਨੀ ਇਤਿਹਾਸ ਆਪਣੀ ਦਮਦਾਰ ਆਵਾਜ਼ ਨਾਲ ਸਰਵਣ ਕਰਵਾਉਣਗੇ। ਦੂਜੇ ਪਾਸੇ ਕਲਤੂਰਾ ਸਿੱਖ ਇਟਲੀ ਦੇ ਪ੍ਰਬੰਧਕਾਂ ਵਲੋ ਇਸ ਗੁਰਮਤਿ ਸਮਾਗਮ ਵਿੱਚ ਸਭ ਸੰਗਤਾਂ ਨੂੰ ਕੇਸਰੀ ਰੰਗ ਦੀਆਂ ਪੱਗਾਂ ਤੇ ਦੁਮਾਲੇ ਸਜਾਕੇ ਹਾਜ਼ਰੀ ਭਰਨ ਦੀ ਅਪੀਲ ਕੀਤੀ ਹੈ। ਇਸ ਮੌਕੇ ਦਸਤਾਰ ਤੇ ਦੁਮਾਲਾ ਮੁਬਾਕਲੇ ਵੱਖ-ਵੱਖ ਉਮਰ ਦੇ ਗਰੁੱਪਾਂ ਵਿੱਚ ਕਰਵਾਏ ਜਾਣਗੇ ਜਿਸ ਵਿੱਚ ਪਹਿਲੇ ਨੰਬਰ 'ਤੇ ਆਉਣ ਵਾਲਿਆਂ ਦਾ ਵਿਸ਼ੇਸ਼ ਸਨਮਾਨ ਹੋਵੇਗਾ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


author

Vandana

Content Editor

Related News