ਪ੍ਰਕਾਸ਼ ਪੁਰਬ ਤੇ ਖ਼ਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਗੁਰਮਤਿ ਸਮਾਗਮ ਆਯੋਜਿਤ, ਹਜ਼ਾਰਾਂ ਸੰਗਤਾਂ ਨੇ ਭਰੀ ਹਾਜ਼ਰੀ
Wednesday, May 21, 2025 - 02:09 PM (IST)

ਰੋਮ/ਇਟਲੀ (ਦਲਵੀਰ ਸਿੰਘ ਕੈਂਥ)- ਸਤਿਗੁਰੂ ਗੁਰੂ ਰਵਿਦਾਸ ਮਹਾਰਾਜ ਜੀਓ ਦੇ ਮਿਸ਼ਨ ਨੂੰ ਸਮਰਪਿਤ ਰਾਜਧਾਨੀ ਰੋਮ ਅਧੀਨ ਅਉਂਦੇ ਸ਼ਹਿਰ ਵਿਲੇਤਰੀ ਸਥਿਤ ਪ੍ਰਸਿੱਧ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਦਰਬਾਰ ਵਿਖੇ ਪ੍ਰਬੰਧਕ ਕਮੇਟੀ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਖਾਲਸਾ ਸਾਜਨਾ ਦਿਵਸ ਤੇ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ 648ਵੇਂ ਆਗਮਨ ਪੁਰਬ ਨੂੰ ਸਮਰਪਿਤ ਰੂਹਾਨੀ ਵਿਸ਼ਾਲ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਮੌਕੇ ਇਲਾਹੀ ਬਾਣੀ ਦੇ ਆਰੰਭੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਪ੍ਰਬੰਧਕਾਂ ਵਲੋਂ ਦਰਬਾਰ ਸਾਹਿਬ ਤੋਂ ਬਾਹਰ ਖੁੱਲੇ ਪੰਡਾਲ ਸਜਾਏ ਗਏ, ਜਿੱਥੇ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਕਰਕੇ ਇਸ ਸਮਾਗਮ ਆਰੰਭਤਾ ਹੋਈ।
ਇਸ ਮੌਕੇ ਪੰਥ ਦੇ ਪ੍ਰਸਿੱਧ ਰਾਗੀ,ਢਾਡੀ ਤੇ ਕੀਰਤਨੀਏ ਜੱਥਿਆ ਵਲੋ ਸੰਗਤਾਂ ਨੂੰ ਗੁਰੂ ਇਤਿਹਾਸ ਸਰਵਣ ਕਰਵਾਇਆ। ਇਸ ਸਮਾਗਮ ਵਿੱਚ ਵਿਸ਼ੇਸ਼ ਤੌਰ 'ਤੇ ਪਹੁੰਚੇ ਭਾਈ ਗੁਰਭੇਜ ਸਿੰਘ ਅੰਨਦਪੁਰੀ ਦੇ ਢਾਡੀ ਜਥੇ ਵਲੋਂ ਹਾਜ਼ਰੀ ਭਰਕੇ ਸੰਗਤਾਂ ਨੂੰ ਢਾਡੀ ਵਾਰਾਂ ਸੁਣਾ ਕੇ ਨਾਲ ਨਿਹਾਲ ਕੀਤਾ। ਨੀਲੀ ਛੱਤ ਹੇਠ ਲੱਗੇ ਖੁੱਲ੍ਹੇ ਪੰਡਾਲ ਵਿੱਚ ਸਮਾਗਮ ਇਸ ਤਰ੍ਹਾਂ ਲੱਗ ਰਿਹਾ ਸੀ ਜਿਸ ਤਰ੍ਹਾਂ ਇਟਲੀ ਵਿੱਚ ਨਹੀਂ ਇਹ ਨਜ਼ਾਰਾ ਪੰਜਾਬ ਦੀ ਧਰਤੀ ਦਾ ਹੈ। ਲਾਸੀਓ ਇਲਾਕੇ ਦੇ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਵੱਲੋਂ ਵਿਸ਼ੇਸ਼ ਤੌਰ 'ਤੇ ਬੱਸਾਂ ਦਾ ਪ੍ਰਬੰਧ ਕਰਕੇ ਸੰਗਤਾਂ ਨੂੰ ਇਸ ਭਾਗਾਂ ਭਰੇ ਸਮਾਗਮ ਵਿੱਚ ਗੁਰੂ ਜਸ ਸਰਵਣ ਕਰਵਾਇਆ ਗਿਆ।
ਪੜ੍ਹੋ ਇਹ ਅਹਿਮ ਖ਼ਬਰ-ਮਹਿੰਗਾਈ ਦੀ ਮਾਰ.... 1 ਕਿਲੋ ਆਟਾ 7 ਹਜ਼ਾਰ ਅਤੇ 1 ਲੀਟਰ ਪਾਣੀ 2 ਹਜ਼ਾਰ ਰੁਪਏ 'ਚ ਵਿਕ ਰਿਹੈ
ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵਲੋਂ ਇਸ ਸਮਾਗਮ ਵਿੱਚ ਹਾਜ਼ਰੀਆਂ ਭਰਨ ਵਾਲੀਆਂ ਸੰਗਤਾਂ ਨੂੰ ਜੀ ਆਇਆ ਆਖਿਆ ਗਿਆ ਤੇ ਵਿਸ਼ੇਸ਼ ਧੰਨਵਾਦ ਕੀਤਾ ਗਿਆ। ਇਸ ਸਮਾਗਮ ਵਿੱਚ ਮਾਤਾ ਸਾਹਿਬ ਦੇਵਾ ਜੀ ਗੁਰਮਿਤ ਵਿਦਿਆਲਿਆ ਗੁਰਦੁਆਰਾ ਸਿੰਘ ਸਭਾ ਪੁਨਤੀਨੀਆ (ਪੁਰਾਣੀ ਇਮਾਰਤ) ਦੇ ਬੱਚਿਆਂ ਨੇ ਸਿੱਖ ਮਾਰਸ਼ਲ ਆਰਟ ਗੱਤਕੇ ਦੇ ਜਥੇ ਵੱਲੋਂ ਗੱਤਕੇ ਦੇ ਹੈਂਰਤਮਈ ਜੌਹਰ ਦਿਖਾਏ ਗਏ। ਇਸ ਸਮਾਗਮ ਵਿੱਚ ਵਿਸ਼ੇਸ਼ ਤੌਰ 'ਤੇ ਪਹੁੰਚੇ ਕੌਂਸਲਰ ਵਾਲਟਰ ਬੱਗਾਲੀਨੀ ਨੇ ਸੰਗਤਾਂ ਦੇ ਸਨਮੁੱਖ ਗੁਰਪੁਰਬ ਦੀਆਂ ਵਧਾਈਆਂ ਦਿੱਤੀਆਂ। ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੌਂਸਲਰ, ਪ੍ਰਸ਼ਾਸ਼ਨ ਅਧਿਕਾਰੀਆਂ ਸਮੇਤ ਸਮਾਗਮ ਵਿੱਚ ਸੇਵਾਵਾਂ ਕਰਨ ਵਾਲੇ ਸੇਵਾਦਾਰਾਂ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰੌਪਾਓ ਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਸੰਗਤਾਂ ਲਈ ਵੱਖ-ਵੱਖ ਪ੍ਰਕਾਰ ਦੇ ਲੰਗਰ ਅਤੁੱਟ ਵਰਤਾਏ ਗਏ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਆਪਣੀ ਰਾਏ।