555ਵੇਂ ਆਗਮਨ ਪੁਰਬ ਨੂੰ ਸਮਰਪਿਤ ਹੋਇਆ ਵਿਸ਼ਾਲ ਗੁਰਮਿਤ ਸਮਾਗਮ
Tuesday, Nov 19, 2024 - 02:39 PM (IST)

ਰੋਮ (ਕੈਂਥ)- ਪਹਿਲੇ ਪਾਤਸ਼ਾਹ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦਾ 555ਵਾਂ ਆਗਮਨ ਪੁਰਬ ਜਿੱਥੇ ਪੂਰੀ ਦੁਨੀਆ ਵਿੱਚ ਨਾਨਕ ਨਾਮ ਲੇਵਾ ਸੰਗਤਾਂ ਵੱਲੋਂ ਬਹੁਤ ਹੀ ਉਤਸ਼ਾਹ ਤੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ, ਉੱਥੇ ਉੱਤਰੀ ਇਟਲੀ ਦੇ ਸੂਬਾ ਲੰਬਾਰਦੀਆ ਦੇ ਗੁਰਦੁਆਰਾ ਕਲਗੀਧਰ ਸਾਹਿਬ ਐਸੋ ਲੈਕੋ ਵਿਖੇ ਸਮੂਹ ਸੰਗਤਾਂ ਦੇ ਸਹਿਯੋਗ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਇੱਕ ਵਿਸ਼ਾਲ ਗੁਰਮਿਤ ਸਮਾਗਮ ਕਰਵਾਇਆ ਗਿਆ।
ਪੜ੍ਹੋ ਇਹ ਅਹਿਮ ਖ਼ਬਰ- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਕੱਢਿਆ ਗਿਆ ਨਗਰ ਕੀਰਤਨ
ਇਸ ਸੰਬੰਧੀ ਪ੍ਰੈੱਸ ਨਾਲ ਜਾਣਕਾਰੀ ਸਾਂਝੀ ਕਰਦਿਆਂ ਪ੍ਰਬੰਧਕਾਂ ਨੇ ਦੱਸਿਆ ਕਿ ਇਸ ਮੌਕੇ ਨਿਸ਼ਾਨ ਸਾਹਿਬ ਦੇ ਬਸਤਰ ਬਦਲਣ ਦੀ ਸੇਵਾ ਸੰਗਤਾਂ ਨੇ ਗੁਰੂ ਦੇ ਜੈਕਾਰਿਆਂ ਨਾਲ ਕੀਤੀ ਤੇ ਆਰੰਭੇ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਵਿਸ਼ਾਲ ਦੀਵਾਨਾਂ ਤੋਂ ਭਾਈ ਦਿਲਬਾਗ ਸਿੰਘ ਗੁਰਦਾਸਪੁਰ ਵਾਲਿਆ ਦੇ ਕੀਰਤਨੀ ਜੱਥੇ ਸਮੇਤ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਸਿੰਘ ਭਾਈ ਸੁੱਖਵੰਤ ਸਿੰਘ ਕੋਲੋਂ ਕੀਰਤਨ ਦੀ ਸਿੱਖਿਆ ਲੈ ਰਹੇ ਬੱਚਿਆਂ ਵਲੋਂ ਸੰਗਤਾਂ ਨੂੰ ਕੀਰਤਨ ਸਰਵਣ ਕਰਵਾਇਆ ਗਿਆ। ਸੰਗਤਾਂ ਲਈ ਗੁਰੂ ਦੇ ਲੰਗਰ ਅਤੁੱਟ ਵਰਤਾਏ। ਸਮਾਗਮ ਦੀ ਸਮਾਪਤੀ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਮਾਗਮ ਵਿੱਚ ਸੇਵਾਵਾਂ ਕਰਨ ਵਾਲੇ ਸੇਵਾਦਾਰਾਂ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਦੇ ਸਨਮਾਨਿਤ ਕੀਤਾ ਗਿਆ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।