ਇਟਲੀ ''ਚ ਧੰਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ 10 ਸਤੰਬਰ ਨੂੰ ਵਿਸ਼ਾਲ ਗੁਰਮਿਤ ਸਮਾਗਮ

Tuesday, Aug 29, 2023 - 06:23 PM (IST)

ਇਟਲੀ ''ਚ ਧੰਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ 10 ਸਤੰਬਰ ਨੂੰ ਵਿਸ਼ਾਲ ਗੁਰਮਿਤ ਸਮਾਗਮ

ਰੋਮ/ਇਟਲੀ (ਕੈਂਥ): ਇਟਲੀ ਦੀ ਰਾਜਧਾਨੀ ਰੋਮ ਦੇ ਪ੍ਰਸਿੱਧ ਗੁਰਦੁਆਰਾ ਗੁਰੂ ਹਰਿਗੋਬਿੰਦ ਸਾਹਿਬ ਸੇਵਾ ਸੁਸਾਇਟੀ ਲਾਦਿਸਪੋਲੀ (ਰੋਮ) ਦੀ ਪ੍ਰੰਬਧਕ ਕਮੇਟੀ ਦੇ ਸਹਿਯੋਗ ਨਾਲ ਫਰਜੇਨੇ ਅਤੇ ਮਕਰੇਜੇ ਦੀਆਂ ਸਮੂਹ ਸੰਗਤਾਂ ਵੱਲੋਂ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ 419ਵਾਂ ਪਹਿਲਾ ਪ੍ਰਕਾਸ਼ ਦਿਹਾੜਾ ਬਹੁਤ ਹੀ ਸ਼ਰਧਾ ਅਤੇ ਉਤਸ਼ਾਹ ਨਾਲ 10 ਸਤੰਬਰ, 2023 ਦਿਨ ਐਤਵਾਰ ਨੂੰ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਵਲੋਂ ਪ੍ਰੈੱਸ ਨਾਲ ਜਾਣਕਾਰੀ ਸਾਂਝੀ ਕੀਤੀ ਗਈ।

ਪੜ੍ਹੋ ਇਹ ਅਹਿਮ ਖ਼ਬਰ-ਅਮਰੀਕਾ 'ਚ 'ਪੁਰਾਣੀ' ਇਮੀਗ੍ਰੇਸ਼ਨ ਪ੍ਰਣਾਲੀ 'ਚ ਸੁਧਾਰ ਕਰਨ ਦੀ ਉੱਠੀ ਮੰਗ, ਭਾਰਤੀਆਂ 'ਤੇ ਵੀ ਪਵੇਗਾ ਅਸਰ

ਜਾਣਕਾਰੀ ਕਰਦਿਆਂ ਦੱਸਿਆ ਗਿਆ ਕਿ ਗੁਰਦੁਆਰਾ ਸਾਹਿਬ ਵਿਖੇ 8 ਸਤੰਬਰ, 2023 ਦਿਨ ਸ਼ੁਕਰਵਾਰ ਨੂੰ ਸਵੇਰੇ 10 ਵਜੇ ਇਲਾਹੀ ਬਾਣੀ ਸ੍ਰੀ ਆਖੰਡ ਪਾਠ ਸਾਹਿਬ ਆਰੰਭਤਾ ਹੋਵੇਗੀ ਅਤੇ 10 ਸਤੰਬਰ ਦਿਨ ਐਤਵਾਰ ਨੂੰ ਸਵੇਰੇ 10:30 ਵਜੇ ਸ੍ਰੀ ਆਖੰਡ ਪਾਠ ਸਾਹਿਬ ਦੇ ਸੰਪੂਰਨਤਾ ਨਾਲ ਭੋਗ ਪਾਏ ਜਾਣਗੇ। ਭੋਗ ਉਪਰੰਤ ਇੰਗਲੈਂਡ ਤੋਂ ਵਿਸ਼ੇਸ਼ ਤੌਰ 'ਤੇ ਪਹੁੰਚ ਰਹੇ ਭਾਈ ਤਰਬੇਦੀ ਸਿੰਘ ਵਲੋਂ ਕਥਾ ਕਰਕੇ ਸੰਗਤਾਂ ਨੂੰ ਪਾਵਨ ਦਿਹਾੜੇ ਤੋਂ ਸੰਗਤਾਂ ਨੂੰ ਜਾਣੂ ਕਰਵਾਇਆ ਜਾਵੇਗਾ। ਉਪਰੰਤ ਭਾਈ ਮੇਜਰ ਸਿੰਘ ਮਾਨ ਦੇ ਢਾਡੀ ਜਥੇ ਵਲੋਂ ਢਾਡੀ ਵਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। ਇਸ ਮੌਕੇ ਸੰਗਤਾਂ ਲਈ ਗੁਰੂ ਕੇ ਲੰਗਰ ਅਤੁੱਟ ਵਰਤਾਏ ਜਾਣਗੇ। ਪ੍ਰੰਬਧਕਾਂ ਵਲੋਂ ਇਲਾਕੇ ਦੀਆਂ ਸਮੂਹ ਸੰਗਤਾਂ ਨੂੰ ਬੇਨਤੀ ਹੈ ਕਿ ਇਸ ਗੁਰਮਤਿ ਸਮਾਗਮ ਦਾ ਹਿੱਸਾ ਬਣਕੇ ਗੁਰੂ ਗ੍ਰੰਥ ਸਾਹਿਬ ਜੀ ਪਾਸੋਂ ਖੁਸ਼ੀਆਂ ਪ੍ਰਾਪਤ ਕਰਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


author

Vandana

Content Editor

Related News