ਗੁਰਪਤਵੰਤ ਸਿੰਘ ਪੰਨੂ ਨੇ ਹੁਣ ਮੁਸਲਮਾਨਾਂ ਨੂੰ ਭਾਰਤ ਵਿਰੁੱਧ ਭੜਕਾਇਆ

Sunday, Feb 25, 2024 - 06:37 PM (IST)

ਗੁਰਪਤਵੰਤ ਸਿੰਘ ਪੰਨੂ ਨੇ ਹੁਣ ਮੁਸਲਮਾਨਾਂ ਨੂੰ ਭਾਰਤ ਵਿਰੁੱਧ ਭੜਕਾਇਆ

ਨਿਊਯਾਰਕ (ਇੰਟ)- ਖਾਲਿਸਤਾਨੀ ਅੱਤਵਾਦੀ ਸੰਗਠਨ ‘ਸਿੱਖਸ ਫਾਰ ਜਸਟਿਸ’ ਦੇ ਮੁਖੀ ਗੁਰਪਤਵੰਤ ਸਿੰਘ ਪੰਨੂ ਵੱਲੋਂ ਭਾਰਤ ਦੇ ਵਿਰੁੱਧ ਜ਼ਹਿਰ ਉਗਲਣ ਦੀ ਇਕ ਹੋਰ ਵੀਡੀਓ ਸਾਹਮਣੇ ਆਈ ਹੈ। ਇਸ ਵਾਰ ‘ਹਿਜਾਬ’ ਨੂੰ ਮੁੱਦਾ ਬਣਾ ਕੇ ਉਹ ਭਾਰਤ ’ਚ ਮੁਸਲਮਾਨਾਂ ਨੂੰ ਵੱਖਰਾ ਦੇਸ਼ ‘ਉਰਦੂਸਤਾਨ’ ਬਣਾਉਣ ਦੀ ਗੱਲ ਕਰ ਰਿਹਾ ਹੈ। ਪਨੂੰ ਨੇ ਕਿਹਾ ਕਿ ਇਸ ਸਮੇਂ ਹਿਜਾਬ ’ਤੇ ਪਾਬੰਦੀ ਲਗਾਈ ਜਾ ਰਹੀ ਹੈ ਜੋ ਕਿ ਮੁਸਲਮਾਨਾਂ ਦਾ ਧਾਰਮਿਕ ਹੱਕ ਹੈ। ਉਸ ਨੇ ਕਿਹਾ ਕਿ ਪਹਿਲਾਂ ਹਿਜਾਬ, ਫਿਰ ਅਜ਼ਾਨ ਅਤੇ ਫਿਰ ਕੁਰਾਨ ’ਤੇ ਪਾਬੰਦੀ ਹੋਵੇਗੀ। ਪੰਨੂ ਨੇ ਕਿਹਾ ਕਿ ਜਿਸ ਤਰ੍ਹਾਂ ਵੱਖਵਾਦੀ ਸਿੱਖ ਵੱਖਰੇ ਦੇਸ਼ ਦੀ ਮੰਗ ਕਰ ਰਹੇ ਹਨ, ਉਸੇ ਤਰ੍ਹਾਂ ਭਾਰਤ ਦੇ ਮੁਸਲਮਾਨਾਂ ਨੂੰ ਵੀ ਵੱਖਰੇ ਦੇਸ਼ ਦੀ ਮੰਗ ਕਰਨੀ ਚਾਹੀਦੀ ਹੈ।

ਇਹ ਵੀ ਪੜ੍ਹੋ: ਬਿਨ੍ਹਾਂ ਡਰਾਈਵਰ ਤੇ ਗਾਰਡ ਦੇ 80 ਦੀ ਰਫ਼ਤਾਰ ਨਾਲ ਪਟੜੀ 'ਤੇ ਦੌੜੀ ਟਰੇਨ, ਪੰਜਾਬ 'ਚ ਟਲਿਆ ਵੱਡਾ ਟਰੇਨ ਹਾਦਸਾ

 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


author

shivani attri

Content Editor

Related News