ਸ੍ਰੀ ਗੁਰੂ ਰਵਿਦਾਸ ਟੈਂਪਲ ਵੇਰੋਨਾ ਵਲੋਂ ਗੁਰਪੁਰਬ 22 ਮਾਰਚ ਨੂੰ
Friday, Mar 20, 2026 - 12:51 PM (IST)
ਰੋਮ (ਇਟਲੀ)ਟੇਕਚੰਦ ਜਗਤਪੁਰ -ਜਿਥੇ ਸਮੁੱਚੇ ਸੰਸਾਰ ਭਰ ਚ ਧੰਨ ਧੰਨ ਸਤਿਗੁਰ ਰਵਿਦਾਸ ਮਹਾਰਾਜ ਜੀ ਦਾ 649ਵਾਂ ਗੁਰਪੁਰਬ ਬੜੀ ਸ਼ਰਧਾਪੂਰਵਕ ਮਨਾਇਆ ਜਾ ਰਿਹਾ ਹੈ,ਉਥੇ ਹੀ ਸ੍ਰੀ ਗੁਰੂ ਰਵਿਦਾਸ ਟੈਂਪਲ ਵੇਰੋਨਾ ਵਲੋ ਵੀ ਗੁਰਪੁਰਬ ਦੇ ਸਬੰਧ ਵਿੱਚ ਵਿਸ਼ੇਸ਼ ਸਮਾਗਮ 22 ਮਾਰਚ ਦਿਨ ਐਤਵਾਰ ਨੂੰ ਹੋਵੇਗਾ।ਇਸ ਸਮਾਗਮ ਸਬੰਧੀ ਗੱਲਬਾਤ ਕਰਦਿਆਂ ਪ੍ਰਧਾਨ ਮਾਸਟਰ ਬਲਵੀਰ ਮੱਲ ਅਤੇ ਬਿੱਟਾ ਬਾਗਲਾ ਨੇ ਦੱਸਿਆ ਕਿ 21 ਮਾਰਚ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਵਿਸ਼ਾਲ ਨਗਰ ਕੀਰਤਨ ਆਯੋਜਿਤ ਕੀਤਾ ਜਾਵੇਗਾ।
22 ਮਾਰਚ ਦਿਨ ਐਤਵਾਰ ਨੂੰ ਸ੍ਰੀ ਆਖੰਡ ਸਾਹਿਬ ਦੇ ਭੋਗ ਉਪਰੰਤ ਵਿਸ਼ੇਸ਼ ਦੀਵਾਨ ਸਜਾਏ ਜਾਣਗੇ, ਜਿਸ ਵਿਚ ਮਹਾਨ ਪ੍ਰਚਾਰਕ ਸ੍ਰੀ ਦੇਸ ਰਾਜ ਜੀ ਡੇਰਾ ਬਾਬਾ ਗੋਬਿੰਦ ਦਾਸ ਗੋਬਿੰਦਪੁਰਾ ਫਗਵਾੜਾ ਵਾਲੇ ਅਮੋਲਕ ਪ੍ਰਵਚਨ ਸੰਗਤਾਂ ਨਾਲ ਸਾਂਝੇ ਕਰਨਗੇ। ਇਸ ਮੌਕੇ 'ਤੇ ਗਾਇਕ ਸੱਤੀ ਖੋਖੇਵਾਲੀਆ ਗੁਰੂ ਰਵਿਦਾਸ ਮਹਾਰਾਜ ਜੀ ਦੀ ਮਹਿੰਮਾ ਦਾ ਗੁਣਗਾਣ ਕਰਨਗੇ।ਉਨ੍ਹਾਂ ਸੰਗਤਾਂ ਨੂੰ ਬੇਨਤੀ ਕੀਤੀ ਕਿ ਇਸ ਸਮਾਗਮ ਵਿੱਚ ਵਧ-ਚੜ ਕੇ ਸ਼ਮੂਲੀਅਤ ਕਰਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
