ਇਟਲੀ ਦੇ ਗੁਰਦੁਆਰਾ ਸਿੰਘ ਸਭਾ ਵਿਖੇ 19 ਨਵੰਬਰ ਨੂੰ ਮਨਾਇਆ ਜਾਵੇਗਾ ਗੁਰਪੁਰਬ

11/17/2017 7:39:48 AM

ਰੋਮ ,(ਕੈਂਥ)— ਮਹਾਨ ਸਿੱਖ ਧਰਮ ਦੇ ਮੋਢੀ ਸਤਿਗੁਰੂ ਨਾਨਕ ਦੇਵ ਜੀ ਦੇ 548ਵੇਂ ਪ੍ਰਕਾਸ਼ ਦਿਹਾੜੇ ਸੰਬਧੀ ਵਿਸ਼ੇਸ਼ ਸਮਾਗਮ 19 ਨਵੰਬਰ ਦਿਨ ਐਤਵਾਰ ਨੂੰ ਗੁਰਦੁਆਰਾ ਸਿੰਘ ਸਭਾ ਸਾਹਿਬ ਬੋਰਗੋ ਹਰਮਾਦਾ ਤੇਰਾਚੀਨਾ(ਲਾਤੀਨਾ) ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਹੈ। ਇਸ ਵਿੱਚ ਆਰੰਭੇ ਸ਼੍ਰੀ ਆਖੰਡ ਪਾਠ ਸਾਹਿਬ ਜੀ ਦੇ ਭੋਗ ਉਪੰਰਤ ਸਜੇ ਕੀਰਤਨ ਦਰਬਾਰ ਮੌਕੇ ਭਾਈ ਨਿਰਮਲ ਸਿੰਘ ਗ੍ਰੰਥੀ ਸਾਹਿਬ ਰਸ ਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਜਸ ਸਰਵਣ ਕਰਵਾਉਣਗੇ।ਉਪਰੰਤ ਭਾਰਤ ਤੋਂ ਉਚੇਚੇ ਤੌਰ 'ਤੇ ਆਏ ਗੁਰੂ ਨਾਨਕ ਦੇ ਘਰ ਦੇ ਸੇਵਾਦਾਰ ਬਾਬਾ ਨਿਰਮਲ ਸਿੰਘ ਧੂਲਕੋਟ ਵਾਲੇ ਕਥਾ ਕੀਰਤਨ ਨਾਲ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਨਗੇ।ਪ੍ਰੈੱਸ ਨੂੰ ਇਹ ਜਾਣਕਾਰੀ ਦਿੰਦਿਆਂ ਗੁਰਦੁਆਰਾ ਸਾਹਿਬ ਜੀ ਦੇ ਸੇਵਾਦਾਰ ਸ:ਗੁਰਮੁੱਖ ਸਿੰਘ ਹਜ਼ਾਰਾ ਨੇ ਕਿਹਾ ਕਿ ਇਹ ਪਾਵਨ ਤੇ ਪਵਿੱਤਰ ਦਿਹਾੜੇ ਮੌਕੇ ਸਭ ਸਾਧੁ ਸੰਗਤ ਨੂੰ ਸਮੇਤ ਪਰਿਵਾਰ ਗੁਰਦੁਆਰਾ ਸਾਹਿਬ ਹਾਜ਼ਰੀ ਭਰਕੇ ਗੁਰੂ ਨਾਨਕ ਦੇਵ ਜੀ ਦੇ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰਨੀਆਂ ਚਾਹੀਦੀਆਂ ਹਨ। ਉਨ੍ਹਾਂ ਸਮੂਹ ਸੰਗਤਾਂ ਨੂੰ ਹੁੰਮ-ਹੁੰਮਾਂ ਕੇ ਗੁਰਦੁਆਰਾ ਸਾਹਿਬ ਪਹੁੰਚਣ ਲਈ ਬੇਨਤੀ ਕੀਤੀ ਹੈ।