ਦੋਹਾ ਕਤਰ ''ਚ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ ਗੁਰਪੁਰਬ
Saturday, Nov 24, 2018 - 04:24 PM (IST)

ਦੋਹਾ (ਬਿਊਰੋ)- ਪੂਰੇ ਵਿਸ਼ਵ ਵਿਚ ਧੰਨ-ਧੰਨ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਗੁਰਪੁਰਬ ਵੱਡੇ ਪੱਧਰ 'ਤੇ ਅਤੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸੇ ਤਰ੍ਹਾਂ ਸ਼ੁੱਕਰਵਾਰ ਨੂੰ ਦੋਹਾ ਕਤਰ ਵਿਖੇ ਰਹਿੰਦੇ ਪੰਜਾਬੀਆਂ ਅਤੇ ਹੋਰ ਭਾਈਚਾਰਿਆਂ ਵਲੋਂ ਗੁਰਪੁਰਬ ਸਬੰਧੀ ਵਿਸ਼ਾਲ ਸਮਾਗਮ ਕਰਵਾਇਆ ਗਿਆ, ਜਿਸ ਵਿਚ ਸੰਗਤਾਂ ਨੇ ਪਹੁੰਚ ਕੇ ਗੁਰੂ ਚਰਨਾਂ ਵਿਚ ਆਪਣੀ ਹਾਜ਼ਰੀ ਲਵਾਈ ਤੇ ਗੁਰੂ ਕਾ ਰਸ ਭਿੰਨਾ ਕੀਰਤਨ ਸੁਣਿਆ।
ਇਹ ਸਮਾਗਮ ਦੋਹਾ ਕਤਰ ਵਿਖੇ QD-SBG ਕੰਪਨੀ ਵਲੋਂ ਕਰਵਾਇਆ ਗਿਆ। ਇਸ ਦੌਰਾਨ ਸਹਿਜ ਪਾਠ ਦੇ ਭੋਗ ਪਾਏ ਗਏ ਅਤੇ ਕਥਾ ਕੀਰਤਨ ਕਰਨ ਲਈ ਵੱਖ-ਵੱਖ ਰਾਗੀ ਜਥੇ ਵੀ ਪਹੁੰਚੇ, ਜਿਨ੍ਹਾਂ ਨੇ ਗੁਰਬਾਣੀ ਅਤੇ ਸ਼ਬਦ ਕੀਰਤਨ ਗਾ ਕੇ ਸੰਗਤਾਂ ਨੂੰ ਨਿਹਾਲ ਕਰ ਦਿੱਤਾ। ਇਸ ਤੋਂ ਬਾਅਦ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।
ਇਸ ਮੌਕੇ ਪ੍ਰਧਾਨ ਸ਼ਰਨਜੀਤ ਸਿੰਘ ਜੀ ਘੁੰਮਣ ਅਤੇ ਜਤਿੰਦਰਪਾਲ ਸਿੰਘ, ਸਰਬਜੀਤ ਸਿੰਘ ਰਿਆੜ, ਇੰਦਰਜੀਤ ਸਿੰਘ, ਜਗਦੀਸ਼ ਸਿੰਘ, (ਢੇਸੀਆਂ ਬ੍ਰਦਰਜ਼) ਬਲਜਿੰਦਰ ਸਿੰਘ ਭਿੰਡਰ, ਦਲਜੀਤ ਸਿੰਘ, ਦੀਪਕ ਸਿੰਘ, ਗੁਰਪ੍ਰੀਤ ਸਿੰਘ, ਹਰਜੀਤ ਸਿੰਘ, ਬਲਬੀਰ ਸਿੰਘ, ਜੋਬਨਪ੍ਰੀਤ ਸਿੰਘ, ਜੋਗਿੰਦਰ ਸਿੰਘ, ਮਨਦੀਪ ਸਿੰਘ, ਰਣਜੀਤ ਸਿੰਘ ਤੋਂ ਇਲਾਵਾ ਦੂਰੋਂ-ਨੇੜਿਓਂ ਪੁੱਜੀਆਂ ਸੰਗਤਾਂ ਨੇ ਵਧ ਚੜ ਕੇ ਹਿੱਸਾ ਲਿਆ।