ਇਟਲੀ : ਵੱਖ-ਵੱਖ ਗੁਰਦੁਆਰਿਆਂ ''ਚ ਮਨਾਇਆ ਗਿਆ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਆਗਮਨ ਦਿਵਸ

Wednesday, Jan 13, 2021 - 05:47 PM (IST)

ਇਟਲੀ : ਵੱਖ-ਵੱਖ ਗੁਰਦੁਆਰਿਆਂ ''ਚ ਮਨਾਇਆ ਗਿਆ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਆਗਮਨ ਦਿਵਸ

ਰੋਮ/ਇਟਲੀ (ਕੈਂਥ,ਚੀਨੀਆਂ): ਸਾਹਿਬ-ਏ- ਕਮਾਲ ਸਰਬੰਸਦਾਨੀ ਦਸਮੇਸ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਜਿੱਥੇ ਪੂਰੀ ਦੁਨੀਆ ਵਿੱਚ ਵਸਦੀਆਂ ਸਿੱਖ ਸੰਗਤਾਂ ਵਲੋਂ ਬਹੁਤ ਹੀ ਸ਼ਰਧਾ ਭਾਵਨਾਵਾਂ ਨਾਲ ਮਨਾਇਆ ਗਿਆ ਹੈ, ਉਥੇ ਇਟਲੀ ਦੇ ਲਾਸੀਓ ਸੂਬੇ ਦੇ ਅਧੀਨ ਪੈਂਦੇ ਵੱਖ-ਵੱਖ ਗੁਰਦੁਆਰਿਆਂ ਸਾਹਿਬ ਵਿੱਚ ਜਿਨ੍ਹਾਂ ਵਿੱਚ ਜ਼ਿਲ੍ਹਾ ਲਾਤੀਨਾ ਦੇ ਸ਼ਹਿਰ ਅਪਰੀਲੀਆ ਦੇ ਗੁਰਦੁਆਰਾ ਸਿੰਘ ਸਭਾ (ਅਪਰੀਲੀਆ) ਅਤੇ ਗੁਰਦੁਆਰਾ ਸਿੰਘ ਸਭਾ 'ਚਿਸਤੇਰਨਾ ਦੀ ਲਾਤੀਨਾ’ ਆਦਿ ਵਿਖੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਬਹੁਤ ਹੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ ਹੈ।

ਪੜ੍ਹੋ ਇਹ ਅਹਿਮ ਖਬਰ-  ਆਸਟ੍ਰੇਲੀਆ ਦੇ ਮਾਹਰਾਂ ਨੇ ਐਸਟਰਾਜ਼ੇਨੇਕਾ ਸੰਬੰਧੀ ਪੁੱਛੇ ਸਵਾਲ, ਸਿਹਤ ਅਧਿਕਾਰੀ ਨੇ ਦਿੱਤਾ ਜਵਾਬ

ਗੁਰਪੁਰਬ ਸੰਬੰਧੀ ਵੱਖ-ਵੱਖ ਗੁਰਦੁਆਰਿਆਂ ਦੇ ਪ੍ਰਬੰਧਕਾਂ ਵੱਲੋਂ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਆਰੰਭੇ ਸ੍ਰੀ ਆਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਗੁਰੂ ਘਰ ਦੇ ਕੀਰਤਨੀਏ ਜਥਿਆਂ ਦੁਆਰਾ ਸ਼ਬਦ ਗਾਇਨ ਕਰਕੇ ਅਤੇ ਗੁਰਬਾਣੀ ਦੇ ਪ੍ਰਬਚਨਾਂ ਦੁਆਰਾ ਗੁਰੂ ਘਰ ਆਈਆਂ ਹੋਈਆਂ ਸਮੂਹ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੁੜਨ ਲਈ ਪ੍ਰੇਰਿਤ ਕੀਤਾ ਗਿਆ।ਪ੍ਰਬੰਧਕਾਂ ਨੇ ਦੱਸਿਆ ਕਿ ਕੋਰੋਨਾ ਵਾਇਰਸ ਦੇ ਚਲਦਿਆਂ ਸਮੂਹ ਸੰਗਤਾਂ ਨੂੰ ਬੇਨਤੀ ਕੀਤੀ ਗਈ ਸੀ ਕਿ ਪ੍ਰਸ਼ਾਸਨ ਵੱਲੋਂ ਦਿੱਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨਾ ਸਾਡਾ ਪਹਿਲਾ ਫਰਜ਼ ਹੈ ਅਤੇ ਸਮੂਹ ਸੰਗਤਾਂ ਵੱਲੋਂ ਪ੍ਰਸ਼ਾਸਨ ਦੀਆਂ ਦਿੱਤੀਆਂ ਹਦਾਇਤਾਂ ਦੀ ਪਾਲਣਾ ਵੀ ਕੀਤੀ ਗਈ।ਸਾਰੇ ਪ੍ਰੋਗਰਾਮ ਬਹੁਤ ਹੀ ਸੁਚੱਜੇ ਢੰਗ ਨਾਲ ਨੇਪੜੇ ਚੜ੍ਹੇ।ਇਸ ਮੌਕੇ ਗੁਰੂ ਦੀਆਂ ਸੰਗਤਾਂ ਲਈ ਗੁਰੂ ਦੇ ਲੰਗਰ ਅਤੁੱਟ ਵਰਤਾਏ ਗਏ।

ਨੋਟ- ਉਕਤ ਖ਼ਬਰ ਬਾਰੇ ਦੱਸੋ ਆਪਣੀ ਰਾਏ।


author

Vandana

Content Editor

Related News