ਇਟਲੀ : 17 ਜਨਵਰੀ ਨੂੰ ਮਨਾਇਆ ਜਾਵੇਗਾ ਦਸਮੇਸ ਪਿਤਾ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ

Thursday, Jan 14, 2021 - 05:32 PM (IST)

ਰੋਮ/ਇਟਲੀ (ਕੈਂਥ): ਸਰਬੰਸਦਾਨੀ ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਇਟਲੀ ਦੀ ਰਾਜਧਾਨੀ ਰੋਮ ਦੇ ਸ਼ਹਿਰ ਵਿਲੇਤਰੀ ਵਿਖੇ ਸਥਿਤ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਦਰਬਾਰ ਵਿਲੇਤਰੀ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ 17 ਜਨਵਰੀ ਦਿਨ ਐਤਵਾਰ ਨੂੰ ਬਹੁਤ ਹੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ। ਇਸ ਸੰਬੰਧੀ ਗੁਰਦੁਆਰਾ ਪ੍ਰਬੰਧਕ ਮੈਂਬਰਾਂ ਵਲੋਂ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ 15 ਜਨਵਰੀ ਦਿਨ ਸ਼ੁੱਕਰਵਾਰ ਨੂੰ ਸਵੇਰੇ 11 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਜਾਣਗੇ ਅਤੇ 17 ਜਨਵਰੀ ਦਿਨ ਐਤਵਾਰ ਨੂੰ ਸਵੇਰੇ 11 ਵਜੇ ਸ੍ਰੀ ਆਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣਗੇ।

ਪੜ੍ਹੋ ਇਹ ਅਹਿਮ ਖਬਰ- ਨੇਪਾਲ 'ਚ ਓਲੀ ਸਰਕਾਰ ਖ਼ਿਲਾਫ਼ ਸੜਕਾਂ 'ਤੇ ਲੋਕ, ਸਿਰ ਮੁੰਨਵਾਉਣ ਆਏ ਪ੍ਰਦਰਸ਼ਨਕਾਰੀ ਗ੍ਰਿਫ਼ਤਾਰ (ਵੀਡੀਓ)

ਉਪਰੰਤ ਗੁਰੂ ਘਰ ਦੇ ਕੀਰਤਨੀਏ ਜਥੇ ਵੱਲੋਂ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। ਇਸ ਸਮਾਗਮ ਵਿੱਚ ਆਖੰਡ ਪਾਠ ਸਾਹਿਬ ਜੀ ਦੀ ਸੇਵਾ ਚਿਸਤੇਰਨਾ ਦੀ ਲਾਤੀਨਾ ਸ਼ਹਿਰ ਦੀਆਂ ਸੰਗਤਾਂ ਵਲੋਂ ਕੀਤੀ ਜਾਵੇਗੀ ਅਤੇ ਲੰਗਰਾਂ ਦੀ ਸੇਵਾ ਅਪਰੀਲੀਆ ਸ਼ਹਿਰ ਦੀਆਂ ਸੰਗਤਾਂ ਵੱਲੋਂ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਇਸ ਵਾਰ ਗੁਰਦੁਆਰਾ ਸਾਹਿਬ ਵਿਖੇ ਕੋਰੋਨਾ ਵਾਇਰਸ ਦੇ ਮੱਦੇਨਜ਼ਰ ਬਹੁਤ ਹੀ ਸਾਦੇ ਢੰਗ ਨਾਲ ਪ੍ਰੋਗਰਾਮ ਉਲੀਕੇ ਗਏ ਹਨ ਕਿਉਂਕਿ ਪ੍ਰਸ਼ਾਸਨ ਦੀਆਂ ਦਿੱਤੀਆਂ ਹਦਾਇਤਾਂ ਦੀ ਪਾਲਣਾ ਕਰਨਾ ਸਾਡਾ ਪਹਿਲਾ ਫਰਜ਼ ਬਣਦਾ ਹੈ। ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਹੈ ਕਿ ਗੁਰਦੁਆਰਾ ਸਾਹਿਬ ਅੰਦਰ ਮਾਸਕ ਦੀ ਵਰਤੋਂ ਜ਼ਰੂਰ ਕੀਤੀ ਜਾਵੇ ਤਾਂ ਜੋ ਪ੍ਰਸ਼ਾਸਨ ਵੱਲੋਂ ਬਣਾਏ ਗਏ ਕਾਨੂੰਨਾਂ ਦੀ ਪਾਲਣਾ ਕੀਤੀ ਜਾ ਸਕੇ ਅਤੇ ਇਸ ਮਹਾਮਾਰੀ ਤੋਂ ਬਚਿਆ ਜਾ ਸਕੇ।

ਨੋਟ- ਉਕਤ ਖ਼ਬਰ ਬਾਰੇ ਦੱਸੋ ਆਪਣੀ ਰਾਏ।


Vandana

Content Editor

Related News