ਇਟਲੀ ''ਚ ਸ਼ਰਧਾ ਨਾਲ ਮਨਾਇਆ ਗਿਆ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ
Saturday, Jun 14, 2025 - 03:18 PM (IST)

ਮਿਲਾਨ/ਇਟਲੀ (ਸਾਬੀ ਚੀਨੀਆ)- ਮੀਰੀ ਪੀਰੀ ਦੇ ਮਾਲਕ ਛੇਵੇਂ ਪਾਤਸ਼ਾਹੀ ਧੰਨ ਧੰਨ ਸਾਹਿਬ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਦਿਹਾੜਾ ਇਟਲੀ ਵਿੱਚ ਵੱਸਦੀਆਂ ਸਿੱਖ ਸੰਗਤਾਂ ਵੱਲੋਂ ਇੱਥੇ ਦੇ ਗੁਰਦੁਆਰਾ ਸਿੰਘ ਸਭਾ ਚਿਸਤੈਰਨਾ ਦੀ ਲਾਤੀਨਾ ਵਿਖੇ ਬੜੀ ਹੀ ਸ਼ਰਧਾ ਅਤੇ ਭਾਵਨਾ ਦੇ ਨਾਲ ਮਨਾਇਆ ਗਿਆ। ਇਸ ਮੌਕੇ ਤੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਉਪਰੰਤ ਸਜਾਏ ਗਏ ਪੰਡਾਲ ਹਾਲ ਵਿੱਚ ਪੰਜਾਬ ਦੀ ਧਰਤੀ ਤੋਂ ਉਚੇਚੇ ਤੌਰ 'ਤੇ ਪੁੱਜੇ ਸਿੱਖ ਕੌਮ ਦੇ ਮਹਾਨ ਵਿਦਵਾਨ ਭਾਈ ਸਰਬਜੀਤ ਸਿੰਘ ਧੁੰਦਾ ਵੱਲੋਂ ਗੁਰਬਾਣੀ ਵਿਚਾਰਾਂ ਰਾਹੀਂ ਆਈਆਂ ਸੰਗਤਾਂ ਨੂੰ ਨਿਹਾਲ ਕਰਦਿਆਂ ਸੱਚ ਦੇ ਰਸਤੇ ਚੱਲਦਿਆਂ ਸੁਚੱਜਾ ਜੀਵਨ ਬਤੀਤ ਕਰਨ ਲਈ ਪ੍ਰੇਰਿਤ ਕੀਤਾ ਗਿਆ।
ਪੜ੍ਹੋ ਇਹ ਅਹਿਮ ਖ਼ਬਰ-ਇਜ਼ਰਾਈਲ ਅਤੇ ਈਰਾਨ ਵਿਚਾਲੇ ਹਮਲੇ ਹੋਏ ਤੇਜ਼, 78 ਲੋਕਾਂ ਦੀ ਮੌਤ ਤੇ 300 ਤੋਂ ਵਧੇਰੇ ਜ਼ਖਮੀ
ਸੰਗਤਾਂ ਨੇ ਦੂਰ ਦੁਰਾਡੇ ਤੋਂ ਪਹੁੰਚ ਕਰਕੇ ਹਾਜ਼ਰੀਆਂ ਭਰਦੇ ਹੋਏ ਛੇਵੀਂ ਪਾਤਸ਼ਾਹੀ ਦੇ ਜਨਮ ਦਿਹਾੜੇ ਦੀਆਂ ਖੁਸ਼ੀਆਂ ਮਨਾਉਂਦਿਆਂ ਗੁਰਦੁਆਰਾ ਸਾਹਿਬ ਨਤਮਸਤਕ ਹੁੰਦਿਆਂ ਹੋਇਆ ਰੌਣਕਾਂ ਨੂੰ ਵਧਾਉਂਦਿਆਂ ਗੁਰੂ ਸਾਹਿਬ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ। ਗੁਰੂ ਰਾਮਦਾਸ ਸੇਵਾ ਸੋਸਾਇਟੀ ਵੱਲੋਂ ਆਈਆਂ ਸੰਗਤਾਂ ਲਈ ਲੰਗਰਾਂ ਦੀਆਂ ਸੇਵਾਵਾਂ ਨਿਭਾਈਆਂ ਗਈਆਂ ਪ੍ਰਬੰਧਕ ਕਮੇਟੀ ਹੋਰਨਾਂ ਗੁਰਦੁਆਰਿਆਂ ਤੋਂ ਆਈਆਂ ਹੋਈਆਂ ਪ੍ਰਬੰਧਕ ਕਮੇਟੀਆਂ ਦੇ ਸੇਵਾਦਾਰਾਂ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਵੀ ਕੀਤਾ ਗਿਆ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਆਪਣੀ ਰਾਏ।