7 ਅਤੇ 8 ਸਤੰਬਰ ਨੂੰ ਸ਼ਾਨੋ ਸ਼ੌਕਤ ਨਾਲ ਮਨਾਇਆ ਜਾਵੇਗਾ “ਗੁਰੂ ਲਾਧੋ ਰੇ ਦਿਵਸ"

Sunday, Sep 01, 2024 - 11:09 AM (IST)

ਵਿਚੈਂਸਾ (ਕੈਂਥ)- ਗੁਰਦੁਆਰਾ ਸ੍ਰੀ ਗੁਰੂ ਰਾਮਦਾਸ ਨਿਵਾਸ ਕਿਆਂਪੋਂ (ਵਿਚੈਂਸਾ )ਵਿਖੇ ਨੌਜਵਾਨ ਸਭਾ ਬਾਬਾ ਮੱਖਣ ਸ਼ਾਹ ਲੁਬਾਣਾ ਇਟਲੀ ਦੇ ਸਹਿਯੋਗ ਨਾਲ਼ ਨੌਵੀ ਪਾਤਸ਼ਾਹੀ ਧੰਨ ਧੰਨ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਪ੍ਰਗਟ ਦਿਹਾੜਾ "ਗੁਰੂ ਲਾਧੋ ਰੇ ਦਿਵਸ"ਮਿਤੀ 7 ਅਤੇ 8 ਸਤੰਬਰ ਨੂੰ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ। ਇਹ ਜਾਣਕਾਰੀ ਕਿਆਂਪੋਂ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਨੌਜਵਾਨ ਸਭਾ ਆਹੁਦੇਦਾਰਾਂ ਨੇ ਦੱਸਿਆ ਕਿ ਇਸ ਪਵਿੱਤਰ ਦਿਹਾੜੇ ਦੇ ਸਬੰਧ ਵਿੱਚ ਮਿਤੀ 6 ਸਤੰਬਰ ਨੂੰ ਸ੍ਰੀ ਆਖੰਡ ਪਾਠ ਸਾਹਿਬ ਆਰੰਭ ਹੋਣਗੇ। 

ਪੜ੍ਹੋ ਇਹ ਅਹਿਮ ਖ਼ਬਰ-ਅਮਰੀਕਾ ਨੇ ਨਿਯਮਾਂ 'ਚ ਕੀਤਾ ਬਦਲਾਅ, ਭਾਰਤੀ ਵਿਦਿਆਰਥੀਆਂ ਨੂੰ ਹੋਵੇਗਾ ਫ਼ਾਇਦਾ

8 ਸਤੰਬਰ ਨੂੰ ਸਵੇਰੇ ਭੋਗ ਪੈਣਗੇ ਉਪਰੰਤ ਐਤਵਾਰ ਨੂੰ ਵਿਸ਼ੇਸ਼ ਦੀਵਾਨ ਸਜਾਏ ਜਾਣਗੇ ਜਿਨਾਂ ਵਿੱਚ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਭਾਈ ਬਲਵਿੰਦਰ ਸਿੰਘ ਜੀ ਕੀਰਤਨ ਦੀ ਹਾਜ਼ਰੀ ਭਰਨਗੇ ਅਤੇ  ਯੁ ਕੇ ਦੀ ਧਰਤੀ ਤੋਂ ਪਹੁੰਚ ਰਹੇ ਢਾਡੀ ਭਾਈ ਕੁਲਵੰਤ ਸਿੰਘ ਜਥੇ ਸਮੇਤ ਸੰਗਤਾਂ ਨੂੰ ਇਤਿਹਾਸ ਸ੍ਰਵਣ ਕਰਵਾਉਣਗੇ।ਕਿਆਂਪੋਂ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਨੌਜਵਾਨ ਸਭਾ ਦੇ ਸੇਵਾਦਾਰਾ ਦੁਆਰਾ ਸਮੂਹ ਸੰਗਤ ਨੂੰ ਇਸ ਮਹਾਨ ਸਮਾਗਮ ਵਿੱਚ ਵਧ-ਚੜ੍ਹ ਕੇ ਪਹੁੰਚਣ ਦੀ ਨਿਮਰਤਾ ਸਾਹਿਤ ਅਪੀਲ ਕੀਤੀ ਗਈ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


Vandana

Content Editor

Related News