ਇਟਲੀ ਦੇ ਬਰੇਸ਼ੀਆ ਵਿਖੇ ਗੁਰੂ ਲਾਧੋ ਰੇ ਦਿਵਸ ਮਨਾਇਆ ਗਿਆ
Monday, Aug 23, 2021 - 03:26 PM (IST)
ਰੋਮ (ਕੈਂਥ)-ਧੰਨ ਧੰਨ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਗਟ ਦਿਹਾੜੇ (ਗੁਰੂ ਲਾਧੋ ਰੇ ਦਿਵਸ) ਨੂੰ ਸਮਰਪਤਿ ਇਟਲੀ ਦੇ ਗੁਰਦੁਆਰਾ ਸਾਹਿਬ ਬਾਬਾ ਮੱਖਣ ਸ਼ਾਹ ਲੁਬਾਣਾ ਸਿੱਖ ਸੈਂਟਰ ਬੋਰਗੋ ਸੰਨ ਯਾਕਮੋ (ਬਰੇਸ਼ੀਆ) ਇਟਲੀ ਵਿਖੇ ਗੁਰੂ ਲਾਧੋ ਰੇ ਦਿਵਸ ਮਨਾਇਆ ਗਿਆ । ਇਸ ਸਬੰਧੀ ਜਾਣਕਾਰੀ ਦਿੰਦਿਆਂ ਨੌਜਵਾਨ ਸਭਾ ਬਾਬਾ ਮੱਖਣ ਸ਼ਾਹ ਲੁਬਾਣਾ ਬੋਰਗੋ ਸੰਨ ਯਾਕਮੋ ਦੇ ਮੈਂਬਰਾਂ ਵੱਲੋਂ ਦੱਸਿਆ ਗਿਆ ਕਿ ਗੁਰਦੁਆਰਾ ਸਾਹਿਬ ਬਾਬਾ ਮੱਖਣ ਸ਼ਾਹ ਲੁਬਾਣਾ ਸਿੱਖ ਸੈਂਟਰ ਬੋਰਗੋ ਸੰਨ ਯਾਕਮੋ (ਬਰੇਸ਼ੀਆ) ਇਟਲੀ ਵਿਖੇ ਇਲਾਕੇ ਦੀਆਂ ਸਮੂਹ ਸੰਗਤਾਂ, ਨੌਜਵਾਨ ਸਭਾ ਬਾਬਾ ਮੱਖਣ ਸ਼ਾਹ ਲੁਬਾਣਾ ਬੋਰਗੋ ਸੰਨ ਯਾਕਮੋ ਅਤੇ ਕਲਤੂਰਾ ਸਿੱਖ ਇਟਲੀ, ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਇਹ ਸਮਾਗਮ ਕਰਵਾਇਆ ਗਿਆ ।
ਪ੍ਰਗਟ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਵਿਖੇ 20 ਅਗਸਤ ਨੂੰ ਤਿੰਨ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ, 21 ਤਾਰੀਖ ਦਿਨ ਸ਼ਨੀਵਾਰ ਨੂੰ ਸ਼ਾਮ ਦੇ ਦੀਵਾਨਾਂ ’ਚ ਹੈੱਡ ਗ੍ਰੰਥੀ ਭਾਈ ਇੰਦਰਜੀਤ ਸਿੰਘ ਅਤੇ (ਕਥਾਵਾਚਕ) ਭਾਈ ਰਜਿੰਦਰ ਸਿੰਘ ਪਟਿਆਲੇ ਵਾਲਿਆਂ ਵੱਲੋਂ ਸਿੱਖ ਇਤਿਹਾਸ ਸਰਵਣ ਕਰਵਾਇਆ ਗਿਆ। 22 ਤਾਰੀਖ ਦਿਨ ਐਤਵਾਰ ਨੂੰ ਤਿੰਨ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਉਪਰੰਤ ਹੈੱਡ ਗ੍ਰੰਥੀ ਭਾਈ ਇੰਦਰਜੀਤ ਸਿੰਘ, ਭਾਈ ਸਤਨਾਮ ਸਿੰਘ ਸਰਹਾਲੀ (ਕਵੀਸ਼ਰੀ ਜਥਾ) ਕੀਰਤਨ ਅਤੇ ਕਵੀਸ਼ਰੀ ਵਾਰਾਂ ਰਾਹੀਂ ਸੰਗਤਾਂ ਨੂੰ ਸਿੱਖ ਇਤਿਹਾਸ ਸਰਵਣ ਕਰਵਾਇਆ ਗਿਆ । ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਅਤੇ ਨੌਜਵਾਨ ਸਭਾ ਵੱਲੋਂ ਆਈਆਂ ਸੰਗਤਾਂ ਨੂੰ ਜੀ ਆਇਆਂ ਕਿਹਾ ਅਤੇ ਸੰਗਤਾਂ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਵੱਖ-ਵੱਖ ਗੁਰਦੁਆਰਾ ਸਾਹਿਬਾਨ ਤੋਂ ਪ੍ਰਬੰਧਕ ਕਮੇਟੀਆਂ ਪਹੁੰਚੀਆਂ। ਇਸ ਮੌਕੇ ਗੁਰਪ੍ਰੀਤ ਸਿੰਘ, ਸਿਮਰਜੀਤ ਸਿੰਘ, ਰਵਿੰਦਰ ਸਿੰਘ, ਕਰਨਵੀਰ ਸਿੰਘ, ਗੁਰਦੇਵ ਸਿੰਘ, ਸੰਤੋਖ ਸਿੰਘ, ਮਨਪ੍ਰੀਤ ਸਿੰਘ, ਅਰਸ਼ਦੀਪ ਸਿੰਘ, ਗੁਰਪ੍ਰੀਤ ਸਿੰਘ ਆਦਿ ਮੈਂਬਰ ਅਤੇ ਗੁਰਦੁਆਰਾ ਬੋਰਗੋ ਸੰਨ ਯਾਕਮੋ ਦੀ ਪ੍ਰਬੰਧਕ ਕਮੇਟੀ ਦੇ ਮੈਂਬਰ ਹਾਜ਼ਰ ਸਨ।