ਸ਼ਹੀਦਾਂ ਦੇ ਸਿਰਤਾਜ ਦਾ ਸ਼ਹੀਦੀ ਦਿਹਾੜਾ ਰੋਮ ਵਿਖੇ 25 ਜੂਨ ਨੂੰ ਮਨਾਇਆ ਜਾਵੇਗਾ

06/24/2017 6:21:42 PM


ਰੋਮ,(ਕੈਂਥ)— ਗੁਰਦੁਆਰਾ ਸਾਹਿਬ ਸ੍ਰੀ ਗੁਰੂ ਨਾਨਕ ਦਰਬਾਰ ਰੋਮ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਇਲਾਕੇ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸ਼ਹੀਦਾਂ ਦੇ ਸਿਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ 25 ਜੂਨ ਦਿਨ ਐਤਵਾਰ ਨੂੰ ਮਨਾਇਆ ਜਾ ਰਿਹਾ ਹੈ। ਇਸ ਮਹਾਨ ਸਮਾਗਮ 'ਤੇ ਗੁਰਦੁਆਰਾ ਸਾਹਿਬ ਦਾ ਕੀਰਤਨੀ ਜਥਾ ਅਤੇ ਕਵੀਸ਼ਰੀ ਜਥਾ ਭਾਈ ਹਰਭਜਨ ਸਿੰਘ ਲਵੀਨੀਓ ਵਾਲੇ ਸੰਗਤਾਂ ਨੂੰ ਗੁਰ ਇਤਿਹਾਸ ਸਰਵਣ ਕਰਵਾਉਣਗੇ।
ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਸਮੂਹ ਮੈਂਬਰਾਂ ਵੱਲੋਂ ਸੰਗਤਾਂ ਨੂੰ ਨਿਮਰਤਾ ਸਹਿਤ ਬੇਨਤੀ ਕੀਤੀ ਜਾਂਦੀ ਹੈ ਕਿ ਵਧ ਚੜ੍ਹ ਕੇ ਗੁਰਦੁਆਰਾ ਸਾਹਿਬ ਪੁੱਜ ਕੇ ਗੁਰੂ ਸਾਹਿਬ ਜੀ ਦੀਆਂ ਖੁਸ਼ੀਆਂ ਪ੍ਰਾਪਤ ਕਰੋ। ਗੁਰੂ ਕਾ ਲੰਗਰ ਅਤੁੱਟ ਵਰਤਾਇਆ ਜਾਵੇਗਾ।