ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਕਰਵਾਇਆ

11/16/2017 10:49:18 AM

ਮਿਲਾਨ, (ਸਾਬੀ ਚੀਨੀਆ)— ਇਟਲੀ ਦੀ ਰਾਜਧਾਨੀ ਰੋਮ ਵਿਖੇ ਸਥਿਤ ਗੁਰਦੁਆਰਾ ਸ਼੍ਰੀ ਗੁਰੂ ਨਾਨਕ ਦਰਬਾਰ ਰੋਮ ਵਿਖੇ ਸਮੂਹ ਸੰਗਤ ਵਲੋਂ ਰਲ-ਮਿਲ ਕੇ ਪਹਿਲੀ ਪਾਤਸ਼ਾਹੀ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ ਤੇ ਧੂਮ-ਧਾਮ ਨਾਲ ਮਨਾਇਆ ਗਿਆ।ਇਸ ਸਮਾਗਮ ਦੌਰਾਨ ਭੋਗ ਉਪਰੰਤ ਉੱਘੇ ਕਵਿਸ਼ਰ ਭਾਈ ਬਚਿੱਤਰ ਸਿੰਘ ਸ਼ੌਕੀ ਦੇ ਕਵੀਸ਼ਰੀ ਜਥੇ ਵਲੋ ਸੰਗਤ ਨੂੰ ਇਤਿਹਾਸ ਨਾਲ ਜੋੜਿਆ ਗਿਆ।ਇਸ ਮੌਕੇ ਭਾਈ ਅਮਨਪ੍ਰੀਤ ਸਿੰਘ ਜੀ ਵਲੋਂ ਕਥਾ ਕੀਰਤਨ ਕੀਤਾ ਗਿਆ।ਇਸ ਸਮਾਗਮ ਦੀ ਸੇਵਾ ਸ਼ਹੀਦ ਭਗਤ ਸਿੰਘ ਸਭਾ ਰੋਮ ਦੇ ਸਕੱਤਰ ਸ਼੍ਰੀ ਸ਼ੁਸ਼ੀਲ ਕੁਮਾਰ ਵਲੋਂ ਕਰਵਾਈ ਗਈ।ਗੁਰਦੁਆਰਾ ਪ੍ਰਬੰਧਕ ਕਮੇਟੀ ਰੋਮ ਦੁਆਰਾ ਸਮੂਹ ਸੰਗਤ ਦਾ ਧੰਨਵਾਦ ਕਰਦਿਆਂ ਸੰਗਤਾਂ ਨੂੰ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਦੀ ਵਧਾਈ ਦਿੱਤੀ ਗਈ।ਇਸ ਮੌਕੇ ਹੋਰਨਾਂ ਦੇ ਨਾਲ-ਨਾਲ ਸ:ਕੁਲਵਿੰਦਰ ਸਿੰਘ ਅਟਵਾਲ,ਸ:ਬਲਦੇਵ ਸਿੰਘ ਫਤਿਹਪੁਰ,ਦਰਬਾਰਾ ਸਿੰਘ ਸਿੱਧੁ,ਸ਼੍ਰੀ ਸ਼ੁਸ਼ੀਲ ਕੁਮਾਰ,ਜਸਵਿੰਦਰ
ਪੱਪੀ,ਦਲਵਿੰਦਰ ਸਿੰਘ ਕਾਲਾ,ਤਰਨਵੀਰ ਸਿੰਘ,ਮਨਜਿੰਦਰ ਸਿੰਘ,ਅਮਨਪ੍ਰੀਤ ਸਿੰਘ,ਬਲਜੀਤ ਸਿੰਘ,ਹਨੀ ,ਰਾਜਿੰਦਰ ਸਿੰਘ ਆਦਿ ਸਮੇਤ ਵੱਡੀ ਗਿਣਤੀ ਵਿੱਚ ਸੰਗਤ ਹਾਜ਼ਰ ਸਨ।


Related News