ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੋਤੀ ਜੋਤਿ ਦਿਵਸ ਨੂੰ ਸਮਰਪਿਤ ਸਮਾਗਮ ਕਰਵਾਏ

09/19/2017 1:05:37 PM

ਰੋਮ (ਕੈਂਥ) — ਗੁਰਦੁਆਰਾ ਸਾਹਿਬ ਬਾਬਾ ਮੱਖਣ ਸ਼ਾਹ ਲੁਬਾਣਾ ਸਿੱਖ ਸੈਂਟਰ ਬੋਰਗੋ ਸਨ ਯਾਕੋਮੋ (ਬਰੇਸ਼ੀਆ) ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ, ਨੌਜਵਾਨ ਸਭਾ ਬੋਰਗੋ ਅਤੇ ਇਲਾਕੇ ਦੀਆਂ ਸਮੁੱਚੀਆਂ ਸੰਗਤਾਂ ਦੇ ਸਹਿਯੋਗ ਨਾਲ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੋਤੀ ਜੋਤਿ ਗੁਰਪੁਰਬ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ। ਜਿਸ ਦੌਰਾਨ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਦੀਵਾਨ ਸਜਾਏ ਗਏ। ਦੀਵਾਨਾ ਦੀ ਅਰੰਭਤਾ ਭਾਈ ਦਿਲਬਾਗ ਸਿੰਘ ਵੱਲੋਂ ਕੀਰਤਨ ਰਾਹੀਂ ਕੀਤੀ ਗਈ। ਉਪਰੰਤ ਪੰਥ ਦੇ ਪ੍ਰਸਿੱਧ ਕਥਾਵਾਚਕ ਭਾਈ ਗੁਰਮੀਤ ਸਿੰਘ ਪਟਿਆਲੇ ਵਾਲਿਆਂ ਨੇ ਸਮਾਗਮ ਵਿਚ ਪਹੁੰਚੀਆਂ ਸੰਗਤਾਂ ਨਾਲ ਗੁਰਮਿਤ ਵਿਚਾਰਾਂ ਦੀ ਸਾਂਝ ਪਾਈ। ਇਸ ਦੌਰਾਨ ਇਟਾਲੀਅਨ ਸਕੂਲਾਂ ਵਿਚ ਪੜ੍ਹਾਈ ਕਰ ਰਹੇ ਬੱਚਿਆਂ ਦੀ ਹੌਂਸਲਾ ਹਫਜ਼ਾਈ ਲਈ 80 ਪ੍ਰਤੀਸ਼ਤ ਤੋਂ ਵਧ ਅੰਕ ਪ੍ਰਾਪਤ ਕਰਨ ਵਾਲੇ ਬੱਚਿਆਂ ਨੂੰ ਗੁਰੂਘਰ ਦੀ ਪ੍ਰਬੰਧਕ ਕਮੇਟੀ ਵੱਲੋਂ ਵਿਸ਼ੇਸ਼ ਸਨਮਾਨਤ ਕੀਤਾ ਗਿਆ। ਇਸ ਮੌਕੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਮੁੱਖ ਸੇਵਾਦਾਰ ਭਾਈ ਸਤਪਾਲ ਸਿੰਘ, ਭਾਈ ਸੁਰਿੰਦਰ ਸਿੰਘ ਪਿਰੋਜ, ਕੁਲਬੀਰ ਸਿੰਘ ਮਿਆਣੀ, ਰਵਿੰਦਰ ਸਿੰਘ, ਸਿਮਰਜੀਤ ਸਿੰਘ ਡੱਡੀਆ, ਗੁਰਪ੍ਰੀਤ ਸਿੰਘ, ਅਮਰਜੀਤ ਸਿੰਘ, ਨਿਰਮਲ ਸਿੰਘ, ਗੁਰਮੁਖ ਸਿੰਘ ਬਗਵਾਨਪੁਰ, ਨਿਸ਼ਾਨ ਸਿੰਘ ਮਿਆਣੀ, ਮਲਕੀਤ ਸਿੰਘ, ਬਲਜੀਤ ਸਿੰਘ ਹਰਿਆਣਾ, ਕਰਨੈਲ ਸਿੰਘ ਘੋੜੇਵਾਨ, ਜਤਿੰਦਰ ਸਿੰਘ ਕੈਰੋ, ਕਰਨਵੀਰ ਸਿੰਘ, ਜਰਨੈਲ ਸਿੰਘ, ਲਖਵੀਰ ਸਿੰਘ, ਕੁਲਦੀਪ ਸਿੰਘ, ਸੁਖਵਿੰਦਰ ਸਿੰਘ ਅਤੇ ਨੌਜਵਾਨ ਸਭਾ ਬੋਰਗੋ ਦੇ ਸਮੂਹ ਮੈਂਬਰਾਂ ਤੋਂ ਇਲਾਵਾ ਇਲਾਕੇ ਦੀਆਂ ਸੰਗਤਾਂ ਨੇ ਭਾਰੀ ਗਿਣਤੀ ਵਿਚ ਸ਼ਮੂਲੀਅਤ ਕੀਤੀ। ਜਿਸ ਦੌਰਾਨ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ।