ਗੁਰੂ ਨਾਨਕ ਸਿੱਖ ਗੁਰਦੁਆਰਾ ਡੈਲਟਾ ‘ਚ ਨਿੱਝਰ ਯਾਦਗਾਰੀ ਗੇਟ ਉਸਾਰੀ ਲਈ ਕਾਰ ਸੇਵਾ ਸ਼ੁਰੂ

Sunday, Nov 17, 2024 - 01:53 PM (IST)

ਗੁਰੂ ਨਾਨਕ ਸਿੱਖ ਗੁਰਦੁਆਰਾ ਡੈਲਟਾ ‘ਚ ਨਿੱਝਰ ਯਾਦਗਾਰੀ ਗੇਟ ਉਸਾਰੀ ਲਈ ਕਾਰ ਸੇਵਾ ਸ਼ੁਰੂ

ਡੈਲਟਾ (ਸਰਬਜੀਤ ਸਿੰਘ ਬਨੂੜ)- ਗੁਰੂ ਨਾਨਕ ਸਿੱਖ ਗੁਰਦੁਆਰਾ ਸਰੀ ਡੈਲਟਾ ਵਿਖੇ ਹਰਦੀਪ ਸਿੰਘ ਨਿੱਝਰ ਸਬੰਧੀ ਯਾਦਗਾਰੀ ਗੇਟ ਉਸਾਰੀ ਲਈ ਪੰਜ ਸਿੰਘ ਸਾਹਿਬਾਨਾਂ ਦੀ ਰਹਿਨੁਮਾਈ ਹੇਠ ਅਰਦਾਸ ਉਪਰੰਤ ਕਾਰ ਸੇਵਾ ਸ਼ੁਰੂ ਕੀਤੀ ਗਈ। ਜ਼ਿਕਰਯੋਗ ਹੈ ਕਿ 18 ਜੂਨ 2023 ਨੂੰ ਗੁਰੂ ਨਾਨਕ ਸਿੱਖ ਗੁਰਦੁਆਰਾ ਸਰੀ ਡੈਲਟਾ ਦੇ ਮੁੱਖ ਸੇਵਾਦਾਰ ਹਰਦੀਪ ਸਿੰਘ ਨਿੱਝਰ ਨੂੰ ਗੁਰਦੁਆਰਾ ਸਾਹਿਬ ਦੀ ਹਦੂਦ ਦੇ ਅੰਦਰ ਕੁਝ ਅਣਪਛਾਤੇ ਨੌਜਵਾਨਾਂ ਵੱਲੋਂ ਗੋਲੀਆਂ ਮਾਰ ਕੇ ਮਾਰ ਦਿੱਤਾ ਗਿਆ ਸੀ, ਜਿਸ ਲਈ ਕੈਨੇਡਾ ਸਰਕਾਰ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਪਾਰਲੀਮੈਂਟ ਵਿੱਚ ਇਸ ਕਤਲ ਲਈ ਭਾਰਤ ਸਰਕਾਰ ਨੂੰ ਦੋਸ਼ੀ ਠਹਿਰਾਇਆ ਗਿਆ ਸੀ ਜਿਸ ਕਾਰਨ ਭਾਰਤ ਤੇ ਕੈਨੇਡਾ ਵਿਚਕਾਰ ਲਗਾਤਾਰ ਟਕਰਾਅ ਪੈਦਾ ਹੋ ਗਿਆ ਤੇ ਇਸ ਦੋਸ਼ ਲਈ ਭਾਰਤ ਵੱਲੋਂ ਹਮੇਸ਼ਾ ਇਨਕਾਰ ਕਰ ਸਬੂਤਾਂ ਨੂੰ ਤਰਜੀਹ ਦਿੱਤੀ ਗਈ। 

PunjabKesari

ਪੜ੍ਹੋ ਇਹ ਅਹਿਮ ਖ਼ਬਰ-  ਗੁਰਦੁਆਰਾ ਸਾਹਿਬ ਪ੍ਰਬੰਧਕ ਕਮੇਟੀ ਦੇ ਨਵੇਂ ਸੇਵਾਦਾਰ ਚੁਣਨ ਸੰਬੰਧੀ ਮੀਟਿੰਗ 17 ਨਵੰਬਰ ਨੂੰ

ਜ਼ਿਕਰਯੋਗ ਹੈ ਕਿ ਭਾਰਤ ਵਿੱਚ ਸਿੱਖਸ ਫਾਰ ਜਸਟਿਸ 'ਤੇ ਪਾਬੰਦੀ ਲੱਗੀ ਹੋਈ ਹੈ ਤੇ ਨਿੱਝਰ ਦੀ ਹਵਾਲਗੀ ਲਈ ਭਾਰਤ ਵੱਲੋਂ ਕਈ ਬਾਰ ਕੋਸ਼ਿਸ਼ਾਂ ਕੀਤੀਆਂ ਗਈਆਂ ਸਨ ਤੇ ਉਸ ਦੀ ਚੱਲ ਤੇ ਅਚੱਲ ਸੰਪਤੀ ਨੂੰ ਕੁਰਕ ਕਰ ਦਿੱਤਾ ਗਿਆ ਸੀ। ਲਗਾਤਾਰ ਦੋਵੇਂ ਦੇਸ਼ਾਂ ਤੇ ਫਾਇਵ ਆਈਜ਼ ਨਾਲ ਗੱਲਬਾਤ ਤੇ ਕਾਨੂੰਨੀ ਪ੍ਰਕਿਰਿਆ ਦੇ ਚੱਲਦਿਆਂ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਆਪਣੇ ਪ੍ਰਧਾਨ ਨਿੱਜਰ ਦੀ ਮਿੱਠੀ ਤੇ ਨਿੱਘੀ ਯਾਦ ਵਿੱਚ ਇਲਾਕੇ ਦੀਆਂ ਸਮੂਹ ਸੰਗਤਾਂ ਵੱਲੋਂ ਉਨ੍ਹਾਂ ਦੇ ਪਵਿੱਤਰ ਸ਼ਹੀਦੀ ਸਥਾਨ ਦੇ ਨਜ਼ਦੀਕ ਯਾਦਗਾਰੀ ਗੇਟ ਬਣਾਇਆ ਜਾ ਰਿਹਾ ਹੈ ਜਦੋਂਕਿ ਗੁਰਦੁਆਰਾ ਸਾਹਿਬ ਦੀ ਇਕ ਇਮਾਰਤ ਨੂੰ ਭਾਈ ਨਿੱਝਰ ਨੂੰ ਸਮਰਪਿਤ ਕੀਤਾ ਜਾ ਚੁੱਕਾ ਹੈ। ਨਿੱਝਰ ਕਤਲ ਕੇਸ ਕੈਨੇਡਾ ਦੀ ਅਦਾਲਤ ਵਿੱਚ ਸੁਣਵਾਈ ਅਧੀਨ ਹੈ। ਇਸ ਮੌਕੇ ਭਾਈ ਭੁਪਿੰਦਰ ਸਿੰਘ ਹੋਠੀ ਨੇ ਕਿਹਾ ਕਿ ਇਤਿਹਾਸ ਵਿੱਚ ਉਹੀ ਕੌਮਾਂ ਜਿਉਂਦੀਆਂ ਹਨ ਜੋ ਆਪਣੇ ਸ਼ਹੀਦਾਂ ਨੂੰ ਯਾਦ ਵਿੱਚੋਂ ਕਦੇ ਨਹੀਂ ਵੀ ਵਿਸਾਰ ਦੀਆਂ ਅਤੇ ਉਨ੍ਹਾਂ ਦੇ ਪਾਏ ਹੋਏ ਪੂਰਨਿਆਂ 'ਤੇ ਚੱਲਣ ਦੀ ਕੋਸ਼ਿਸ਼ ਕਰਦੀਆਂ ਹਨ। ਉਨ੍ਹਾਂ ਸਮੂਹ ਸੰਗਤਾਂ ਨੂੰ ਬੇਨਤੀ ਕੀਤੀ ਕਿ ਆਪਣੀ ਤਿਲ ਫੁੱਲ ਅਤੇ ਹੱਥੀ ਕਾਰ ਸੇਵਾਵਾਂ ਕਰਕੇ ਹਿੱਸਾ ਪਾਉਣ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


author

Vandana

Content Editor

Related News