ਸ੍ਰੀ ਗੁਰੂ ਰਵਿਦਾਸ ਦਰਬਾਰ ਵਿਲੇਤਰੀ (ਰੋਮ) ਵਿਖੇ ਨੌਵੀਂ ਪਾਤਸ਼ਾਹੀ ਦਾ 400 ਸਾਲਾ ਪ੍ਰਕਾਸ਼ ਦਿਹਾੜਾ ਮਨਾਇਆ

05/17/2021 1:04:15 PM

ਰੋਮ/ਇਟਲੀ (ਕੈਂਥ)-ਇਟਲੀ ਦੀ ਰਾਜਧਾਨੀ ਰੋਮ ਦੇ ਅਧੀਨ ਪੈਂਦੇ ਸ਼ਹਿਰ ਵਿਲੇਤਰੀ ਵਿਖੇ ਸਥਿਤ ਗੁਰਦੁਆਰਾ ਸਾਹਿਬ ਸ੍ਰੀ ਗੁਰੂ ਰਵਿਦਾਸ ਦਰਬਾਰ ਵਿਲੇਤਰੀ ਵਲੋਂ ਇਲਾਕੇ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਹਿੰਦ ਦੀ ਚਾਦਰ ਧੰਨ ਧੰਨ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 400 ਸਾਲਾ ਪ੍ਰਕਾਸ਼ ਪੁਰਬ ਬਹੁਤ ਹੀ ਸ਼ਰਧਾ ਭਾਵਨਾ ਅਤੇ ਪ੍ਰਸ਼ਾਸਨ ਵੱਲੋਂ ਕੋਰੋਨਾ ਵਾਇਰਸ ਦੇ ਮੱਦੇਨਜ਼ਰ ਦਿੱਤੀਆਂ ਹਦਾਇਤਾਂ ਤਹਿਤ ਮਨਾਇਆ ਗਿਆ। ਇਸ ਸਬੰਧੀ ਗੁਰਦੁਆਰਾ ਪ੍ਰਬੰਧਕ ਮੈਂਬਰਾਂ ਵੱਲੋਂ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਗਿਆ ਕਿ ਇਸ ਮੌਕੇ ਆਰੰਭੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪੰਰਤ ਸਮੂਹ ਸੰਗਤਾਂ ਵਲੋਂ ਗੁਰਦੁਆਰਾ ਸਾਹਿਬ ਵਿਖੇ ਇਕੱਤਰ ਹੋ ਕੇ ਵਿਸ਼ਵ ਸ਼ਾਂਤੀ ਅਤੇ ਸਰਬੱਤ ਦੇ ਭਲੇ ਲਈ ਗੁਰੂ ਚਰਨਾਂ ’ਚ ਅਰਦਾਸ ਵੀ ਕੀਤੀ ਗਈ ਕਿ ਇਸ ਮਹਾਮਾਰੀ ਤੋਂ ਜਲਦੀ ਨਿਜਾਤ ਮਿਲ ਜਾਵੇ।

PunjabKesari

ਉਪਰੰਤ ਗੁਰੂਘਰ ਦੇ ਕੀਰਤਨੀ ਜਥੇ ਵਲੋਂ ਗੁਰਬਾਣੀ ਕੀਰਤਨ ਅਤੇ ਕਥਾਵਾਂ ਰਾਹੀਂ ਗੁਰਦੁਆਰਾ ਸਾਹਿਬ ਵਿਖੇ ਆਈਆਂ ਸੰਗਤਾਂ ਨੂੰ ਗੁਰ ਇਤਿਹਾਸ ਨਾਲ ਜਾਣੂ ਕਰਵਾਇਆ ਗਿਆ। ਗੁਰੂ ਕੇ ਲੰਗਰ ਅਟੁੱਟ ਵਰਤਾਏ ਗਏ, ਜਿਨ੍ਹਾਂ ਸੰਗਤਾਂ ਨੇ ਆਪਣੀਆਂ ਕਿਰਤ ਕਮਾਈਆਂ ਨਾਲ ਗੁਰਦੁਆਰਾ ਸਾਹਿਬ ਵਿਖੇ ਸਮਾਗਮ ’ਚ ਸੇਵਾਵਾਂ ਕੀਤੀਆਂ ਗਈਆਂ ਸਨ, ਉਨ੍ਹਾਂ ਨੂੰ ਗੁਰੂਘਰ ਦੀ ਬਖ਼ਸ਼ੀਸ਼ ਸਿਰੋਪਾਓ ਸਾਹਿਬ ਭੇਟ ਕੀਤੇ। ਸਮਾਗਮ ਦੀ ਸਮਾਪਤੀ ਮੌਕੇ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਵੱਲੋਂ ਗੁਰੂਘਰ ਵਿਖੇ ਇਕੱਤਰ ਹੋਈਆਂ ਸੰਗਤਾਂ ਨੂੰ ਗੁਰੂ ਸਾਹਿਬ ਦੇ ਪ੍ਰਕਾਸ਼ ਪੁਰਬ ਦੀਆਂ ਲੱਖ-ਲੱਖ ਵਧਾਈਆਂ ਦਿੱਤੀਆਂ ਗਈਆਂ ਅਤੇ ਇਕੱਤਰ ਹੋਈਆਂ ਸੰਗਤਾਂ ਦਾ ਧੰਨਵਾਦ ਕੀਤਾ ਗਿਆ।


Manoj

Content Editor

Related News