ਇਟਲੀ ਦੇ ਕਤਾਨੀਆ ਸ਼ਹਿਰ ''ਚ ਧੂਮਧਾਮ ਨਾਲ ਮਨਾਇਆ ਸਤਿਗੁਰੂ ਰਵਿਦਾਸ ਜੀ ਦਾ ਆਗਮਨ ਪੁਰਬ

Thursday, Mar 23, 2023 - 01:35 AM (IST)

ਇਟਲੀ ਦੇ ਕਤਾਨੀਆ ਸ਼ਹਿਰ ''ਚ ਧੂਮਧਾਮ ਨਾਲ ਮਨਾਇਆ ਸਤਿਗੁਰੂ ਰਵਿਦਾਸ ਜੀ ਦਾ ਆਗਮਨ ਪੁਰਬ

ਰੋਮ (ਕੈਂਥ) : ਧੁਰ ਕੀ ਬਾਣੀ ਨਾਲ ਧੰਨ-ਧੰਨ ਸ੍ਰੀ ਗ੍ਰੰਥ ਸਾਹਿਬ ਜੀ ਵਿੱਚ ਬਰਾਬਰਤਾ ਤੇ ਸਾਂਝੀਵਾਲਤਾ ਦਾ ਉਪਦੇਸ਼ ਦੇਣ ਵਾਲੇ ਇਨਕਲਾਬੀ ਰਹਿਬਰ ਸਤਿਗੁਰੂ ਰਵਿਦਾਸ ਮਹਾਰਾਜ ਜੀ ਦਾ 646ਵਾਂ ਆਗਮਨ ਪੁਰਬ ਦੁਨੀਆ ਦੇ ਕੋਨੇ-ਕੋਨੇ ਵਿੱਚ ਸੰਗਤਾਂ ਵੱਲੋਂ ਬਹੁਤ ਹੀ ਸ਼ਾਨੋ-ਸ਼ੌਕਤ ਤੇ ਸ਼ਰਧਾਪੂਰਵਕ ਮਨਾਇਆ ਗਿਆ। ਯੂਰਪ ਦੀ ਧਰਤੀ 'ਤੇ ਸਤਿਗੁਰਾਂ ਦੇ ਮਿਸ਼ਨ ਦਾ ਹੋਕਾ ਦੇਣ ਵਾਲੀਆਂ ਸਮੂਹ ਸ੍ਰੀ ਗੁਰੂ ਰਵਿਦਾਸ ਸਭਾਵਾਂ ਵੱਲੋਂ ਕੰਮਾਂ ਦੇ ਰੁਝੇਵਿਆਂ ਕਾਰਨ ਇਹ ਮਹਾਨ ਤੇ ਪਵਿੱਤਰ ਦਿਹਾੜਾ ਅੱਜ-ਕੱਲ੍ਹ ਮਨਾਇਆ ਜਾ ਰਿਹਾ ਹੈ, ਜਿਸ ਵਿੱਚ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸ੍ਰੀ ਗੁਰੂ ਰਵਿਦਾਸ ਜੀ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ 'ਚ ਸ੍ਰੀ ਗੁਰੂ ਰਵਿਦਾਸ ਸੁਸਾਇਟੀ ਕਤਾਨੀਆ ਅਤੇ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ।

ਇਹ ਵੀ ਪੜ੍ਹੋ : ਸ. ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ’ਤੇ ਵਿਸ਼ੇਸ਼ : ਅੰਗਰੇਜ਼ੀ ਹਕੂਮਤ ਦੀਆਂ ਜੜ੍ਹਾਂ ਹਿਲਾਉਣ ਵਾਲੇ ਕੌਮੀ ਸ਼ਹੀਦ ਨੂੰ ਸਿਜਦਾ

PunjabKesari

ਇਸ ਮੌਕੇ ਆਰੰਭੇ ਸ੍ਰੀ ਅੰਮ੍ਰਿਤਬਾਣੀ ਦੇ ਅਖੰਡ ਜਾਪਾਂ ਦੇ ਭੋਗ ਉਪਰੰਤ ਵਿਸ਼ਾਲ ਦੀਵਾਨ ਵਿੱਚ ਇਟਲੀ ਭਰ 'ਚ ਆਪਣੀ ਬੁਲੰਦ ਤੇ ਦਮਦਾਰ ਆਵਾਜ਼ ਨਾਲ ਸਤਿਗੁਰੂ ਦੇ ਮਿਸ਼ਨ ਦਾ ਝੰਡਾ ਬੁਲੰਦ ਕਰਨ ਵਾਲੇ ਮਿਸ਼ਨਰੀ ਗਾਇਕ ਸੋਢੀ ਮੱਲ ਨੇ ਆਪਣੀ ਗਾਇਕੀ ਰਾਹੀਂ ਗੁਰੂ ਜੀ ਦੇ ਜੀਵਨ ਸਬੰਧੀ ਚਾਨਣਾ ਪਾਇਆ। ਇਸ ਮੌਕੇ ਸ੍ਰੀ ਗੁਰੂ ਰਵਿਦਾਸ ਸੁਸਾਇਟੀ ਕਤਾਨੀਆ ਦੇ ਸੇਵਾਦਾਰ ਪਰਗਟ ਸਿੰਘ ਗੋਸਲ, ਸਤਪਾਲ, ਚਰਨਜੀਤ ਤੇ ਅਨਿਲ ਦਿੱਲੀ ਨੇ ਪੰਡਾਲ ਵਿੱਚ ਹਾਜ਼ਰ ਸੰਗਤਾਂ ਨੂੰ ਗੁਰਪੁਰਬ ਦੀ ਵਧਾਈ ਦਿੰਦਿਆਂ ਕਿਹਾ ਕਿ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ ਸੁਪਨ ਸ਼ਹਿਰ ਬੇਗਮਪੁਰਾ ਸ਼ਹਿਰ ਕਾ ਨਾਉ ਨੂੰ ਪੂਰਾ ਕਰਨ ਲਈ ਅੱਗੇ ਹੋ ਕੇ ਮਨੁੱਖਤਾ ਦੀ ਸੇਵਾ ਕਰਨੀ ਚਾਹੀਦੀ ਹੈ। 7 ਸਮੁੰਦਰੋਂ ਦੂਰ ਸਾਨੂੰ ਆਪਣੇ ਰਹਿਬਰਾਂ ਦੇ ਆਗਮਨ ਪੁਰਬ ਤੇ ਹੋਰ ਦਿਵਸ ਧੂਮਧਾਮ ਨਾਲ ਮਨਾਉਣੇ ਚਾਹੀਦੇ ਹਨ। ਗੁਰਪੁਰਬ ਸਮਾਰੋਹ 'ਚ ਦੂਰ-ਦੁਰਾਡਿਓਂ ਚੱਲ ਕੇ ਆਈਆਂ ਸੰਗਤਾਂ ਦਾ ਗੁਰੂ ਘਰ ਦੀ ਕਮੇਟੀ ਵੱਲੋਂ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ ਗਿਆ ਤੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।


author

Mukesh

Content Editor

Related News