UAE ਦਾ ਗੁਰਦੁਆਰਾ ਸਾਹਿਬ ਸੰਗਤਾਂ ਲਈ ਖੁੱਲ੍ਹਿਆ, ਉਦਘਾਟਨੀ ਸਮਾਗਮ ਲਈ ਬੱਸ ਸੇਵਾ ਸ਼ੁਰੂ

11/27/2023 3:30:24 PM

ਇੰਟਰਨੈਸ਼ਨਲ ਡੈਸਕ- ਸੰਯੁਕਤ ਅਰਬ ਅਮੀਰਾਤ (ਯੂਏਈ) ਦੇ ਓਮਾਨ ਨਾਲ ਲੱਗਦੇ ਆਖ਼ਰੀ ਸ਼ਹਿਰ ਰਸ ਅਲ ਖੇਮਹਾ ਵਿਖੇ ਬੀਤੇ ਦਿਨੀਂ ਗੁਰਦੁਆਰਾ ਗੁਰੂ ਨਾਨਕ ਦਰਬਾਰ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਕੀਤਾ ਗਿਆ। ਇਸ ਗੁਰੂਘਰ ਵਿਚ ਗੁਰਬਾਣੀ ਦਾ ਰਸ ਭਿੰਨਾ ਦਰਬਾਰ ਵੀ ਸਜਾਇਆ ਗਿਆ। ਗੁਰਦੁਆਰਾ ਗੁਰੂ ਨਾਨਕ ਦਰਬਾਰ ਰਸ ਅਲਾ ਖੇਮਹਾ ਯੂ.ਏ.ਈ. ਦੇ ਉਦਘਾਟਨੀ ਸਮਾਗਮ ਲਈ ਪਿਛਲੇ ਕਈ ਦਿਨਾਂ ਤੋਂ ਸ਼ਰਧਾਲੂਆਂ ਲਈ ਬੱਸ ਸੇਵਾ ਸ਼ੁਰੂ ਹੈ। ਇਸ ਦੇ ਤਹਿਤ ਸੰਘਾ ਟਰਾਂਸਪੋਰਟ ਯੂ.ਏ.ਈ. ਦੀਆਂ 7 ਬੱਸਾਂ ਰਾਹੀਂ ਗੁਰਦੁਆਰਾ ਸਾਹਿਬ ਲਿਆਉਣ ਦੀ ਸੇਵਾ ਨਿਭਾਈ ਗਈ। ਇਸ ਸਬੰਧੀ ਅੰਗਰੇਜ਼ ਸਿੰਘ ਸਹਾਬਪੁਰ ਵਾਲੇ ਨੇ ਜਾਣਕਾਰੀ ਦਿੱਤੀ। ਇਕ ਤਸਵੀਰ ਵਿਚ ਉਹ ਸ਼ਰਧਾਲੂਆਂ ਨਾਲ ਨਜ਼ਰ ਆਏ।

ਪੜ੍ਹੋ ਇਹ ਅਹਿਮ ਖ਼ਬਰ-ਫਗਵਾੜਾ ਦੀ ਅਨੂੰ ਦੁੱਗਲ ਇਟਲੀ 'ਚ ਆਪਣੇ ਖਾਣੇ ਲਈ ਹੋਈ ਮਸ਼ਹੂਰ, ਲੋਕ ਕਰਦੇ ਹਨ ਤਾਰੀਫਾਂ

ਇੱਥੇ ਦੱਸ ਦਈਏ ਕਿ ਪਿਛਲੇ 4 ਸਾਲ ਤੋਂ ਬਣ ਰਹੀ ਗੁਰੂਘਰ ਗੁਰੂ ਨਾਨਕ ਦਰਬਾਰ ਦੀ ਇਮਾਰਤ ਮੁਕੰਮਲ ਹੋ ਗਈ ਸੀ। ਜਿਸ ਮਗਰੋਂ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖਦਿਆਂ ਇਸ ਗੁਰੂਘਰ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਕੀਤਾ ਗਿਆ। ਕਰੀਬਨ ਡੇਢ ਏਕੜ 'ਚ ਇਹ ਗੁਰੂਘਰ ਸੁਸ਼ੋਭਿਤ ਹੈ। ਦੁਬਈ 'ਚ ਇਹ ਦੂਸਰਾ ਵੱਡਾ ਗੁਰੂਘਰ ਹੈ, ਜਿਸ ਕੋਲ ਵੱਡਾ ਹਾਲ ਤੇ ਖੁੱਲ੍ਹੀ ਜਗ੍ਹਾ ਹੈ। ਲੋਕਲ ਸ਼ੇਖ ਸਾਊਦ ਬਿਨ ਸਾਕਰ ਅਲ ਕਸ਼ਮੀਰ ਵੱਲੋਂ 24 ਨਵੰਬਰ ਨੂੰ ਰਸਮੀ ਤੌਰ 'ਤੇ ਉਦਘਾਟਨ 'ਚ ਸ਼ਮੂਲੀਅਤ ਕੀਤੀ ਗਈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ। 

Vandana

This news is Content Editor Vandana