ਗੁਤਾਰੇਸ ਨੇ ਕੀਤੀ ਨਾਈਜੀਰੀਆ ਹਮਲੇ ਦੀ ਨਿੰਦਾ

11/22/2017 12:29:38 PM

ਸੰਯੁਕਤ ਰਾਸ਼ਟਰ (ਵਾਰਤਾ)— ਸੰਯੁਕਤ ਰਾਸ਼ਟਰ ਜਨਰਲ ਸਕੱਤਰ ਐਂਟੋਨਿਓ ਗੁਤਾਰੇਸ ਨੇ ਉੱਤਰੀ ਨਾਈਜੀਰੀਆ ਵਿਚ ਹੋਏ ਆਤਮਘਾਤੀ ਹਮਲੇ ਦੀ ਸਖਤ ਨਿੰਦਾ ਕੀਤੀ ਹੈ। ਇਸ ਦੇ ਨਾਲ ਹੀ ਦੋਸ਼ੀਆਂ ਨੂੰ ਸਜ਼ਾ ਦਵਾਉਣ ਦੀ ਅਪੀਲ ਕੀਤੀ ਹੈ। ਸੰਯੁਕਤ ਰਾਸ਼ਟਰ ਦੇ ਬੁਲਾਰਾ ਫਰਹਾਨ ਹੱਕ ਵੱਲੋਂ ਕੱਲ ਜਾਰੀ ਇਕ ਬਿਆਨ ਮੁਤਾਬਕ ਗੁਤਾਰੇਸ ਨੇ ਇਸ ਘਟਨਾ 'ਤੇ ਦੁੱਖ ਪ੍ਰਗਟ ਕੀਤਾ ਅਤੇ ਹਮਲੇ ਵਿਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਪ੍ਰਤੀ ਹਮਦਰਦੀ ਪ੍ਰਗਟ ਕੀਤੀ ਹੈ। ਗੁਤਾਰੇਸ ਨੇ ਕਿਹਾ ਕਿ ਅੱਤਵਾਦ ਵਿਰੁੱਧ ਲੜਾਈ ਵਿਚ ਸੰਯੁਕਤ ਰਾਸ਼ਟਰ ਨਾਈਜੀਰੀਆ ਦੇ ਨਾਲ ਹੈ ਅਤੇ ਇਸ ਲਈ ਉਹ ਹਰ ਤਰ੍ਹਾਂ ਦੀ ਮਦਦ ਲਈ ਵਚਨਬੱਧ ਹੈ। ਗੌਰਤਲਬ ਹੈ ਕਿ ਉੱਤਰੀ ਨਾਈਜੀਰੀਆ ਦੇ ਮੁਬੀ ਸ਼ਬਰ ਦੀ ਇਕ ਮਸਜਿਦ ਵਿਚ ਕੱਲ ਹੋਏ ਆਤਮਘਾਤੀ ਹਮਲੇ ਵਿਚ ਘੱਟ ਤੋਂ ਘੱਟ 50 ਲੋਕ ਮਾਰੇ ਗਏ ਸਨ।


Related News