ਇਸ ਦਿਨ ਤੋਂ ਕਰਵਾ ਸਕਦੇ ਹੋ H-1B ਵੀਜ਼ਾ ਲਈ ਰਜਿਸਟ੍ਰੇਸ਼ਨ, ਜਾਣੋ ਇਸਦੀ ਪੂਰੀ ਪ੍ਰਕਿਰਿਆ ਅਤੇ ਫੀਸ

Friday, Feb 07, 2025 - 05:16 PM (IST)

ਇਸ ਦਿਨ ਤੋਂ ਕਰਵਾ ਸਕਦੇ ਹੋ H-1B ਵੀਜ਼ਾ ਲਈ ਰਜਿਸਟ੍ਰੇਸ਼ਨ, ਜਾਣੋ ਇਸਦੀ ਪੂਰੀ ਪ੍ਰਕਿਰਿਆ ਅਤੇ ਫੀਸ

ਨਿਊਯਾਰਕ (ਏਜੰਸੀ)- ਯੂਐਸ ਸਿਟੀਜ਼ਨਸ਼ਿਪ ਐਂਡ ਇਮੀਗ੍ਰੇਸ਼ਨ ਸਰਵਿਸਿਜ਼ (USCIS) ਨੇ ਵਿੱਤੀ ਸਾਲ 2026 ਲਈ ਭਾਰਤੀ ਆਈ.ਟੀ. ਪੇਸ਼ੇਵਰਾਂ ਦਰਮਿਆਨ ਸਭ ਤੋਂ ਵੱਧ ਮੰਗ ਵਾਲੇ H-1B ਵੀਜ਼ਾ ਲਈ ਰਜਿਸਟ੍ਰੇਸ਼ਨ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਹੈ। ਇਸ ਐਲਾਨ ਅਨੁਸਾਰ ਬਿਨੈਕਾਰ 7 ਮਾਰਚ ਤੋਂ 24 ਮਾਰਚ ਤੱਕ ਰਜਿਸਟ੍ਰੇਸ਼ਨ ਕਰਵਾ ਸਕਣਗੇ। ਰਜਿਸਟ੍ਰੇਸ਼ਨ ਫੀਸ 215 ਅਮਰੀਕੀ ਡਾਲਰ ਹੋਵੇਗੀ। 

ਇਹ ਵੀ ਪੜ੍ਹੋ: ਮਾਪਿਆਂ ਤੋਂ ਲੈ ਕੇ ਪਤੀ-ਪਤਨੀ ਤੱਕ... ਇਸ ਦੇਸ਼ 'ਚ Rent 'ਤੇ ਮਿਲਦਾ ਹੈ ਪਰਿਵਾਰ

ਐੱਚ-1ਬੀ ਵੀਜ਼ਾ ਇੱਕ ਗੈਰ-ਪ੍ਰਵਾਸੀ ਵੀਜ਼ਾ ਹੈ ਜੋ ਅਮਰੀਕੀ ਕੰਪਨੀਆਂ ਨੂੰ ਵਿਦੇਸ਼ੀ ਹੁਨਰਮੰਦ ਕਾਮਿਆਂ ਨੂੰ ਨੌਕਰੀ 'ਤੇ ਰੱਖਣ ਦੀ ਆਗਿਆ ਦਿੰਦਾ ਹੈ, ਜਿਸ ਲਈ ਸਿਧਾਂਤਕ ਜਾਂ ਤਕਨੀਕੀ ਮੁਹਾਰਤ ਦੀ ਲੋੜ ਹੁੰਦੀ ਹੈ। ਇਸ ਵੀਜ਼ਾ ਰਾਹੀਂ, ਅਮਰੀਕੀ ਤਕਨਾਲੋਜੀ ਕੰਪਨੀਆਂ ਹਰ ਸਾਲ ਭਾਰਤ ਅਤੇ ਚੀਨ ਵਰਗੇ ਦੇਸ਼ਾਂ ਤੋਂ ਹਜ਼ਾਰਾਂ ਕਰਮਚਾਰੀਆਂ ਨੂੰ ਨਿਯੁਕਤ ਕਰਨ ਲਈ ਇਸ 'ਤੇ ਨਿਰਭਰ ਕਰਦੀਆਂ ਹਨ। ਹਰ ਸਾਲ ਲਗਭਗ 6.5 ਲੱਖ ਵਿਦੇਸ਼ੀ ਹੁਨਰਮੰਦ ਕਾਮਿਆਂ ਨੂੰ H-1B ਵੀਜ਼ਾ ਰਾਹੀਂ ਅਮਰੀਕਾ ਵਿੱਚ ਕੰਮ ਕਰਨ ਦੀ ਇਜਾਜ਼ਤ ਦਿੱਤੀ ਜਾਂਦੀ ਹੈ, ਜਿਸ ਵਿੱਚ ਵੱਡੀ ਗਿਣਤੀ ਵਿੱਚ ਭਾਰਤੀ ਨਾਗਰਿਕ ਸ਼ਾਮਲ ਹਨ। 

ਇਹ ਵੀ ਪੜ੍ਹੋ: ਯਾਤਰੀਆਂ ਨੂੰ ਲੈ ਕੇ ਜਾ ਰਿਹਾ ਅਮਰੀਕੀ ਜਹਾਜ਼ ਹੋਇਆ ਲਾਪਤਾ, ਭਾਲ ਜਾਰੀ

ਅਮਰੀਕੀ ਇਮੀਗ੍ਰੇਸ਼ਨ ਵਿਭਾਗ ਨੇ ਅਰਜ਼ੀ ਪ੍ਰਕਿਰਿਆ ਵਿੱਚ ਪਾਰਦਰਸ਼ਤਾ ਬਣਾਈ ਰੱਖਣ ਅਤੇ ਧੋਖਾਧੜੀ ਨੂੰ ਰੋਕਣ ਲਈ ਕੁਝ ਨਵੇਂ ਪ੍ਰਬੰਧ ਕੀਤੇ ਹਨ। ਜਿਹੜੇ ਲੋਕ H-1B ਵੀਜ਼ਾ ਲਈ ਅਰਜ਼ੀ ਦੇਣਾ ਚਾਹੁੰਦੇ ਹਨ, ਉਨ੍ਹਾਂ ਨੂੰ USCIS ਦੀ ਅਧਿਕਾਰਤ ਵੈੱਬਸਾਈਟ 'ਤੇ ਇੱਕ ਆਨਲਾਈਨ ਖਾਤਾ ਬਣਾਉਣਾ ਪਵੇਗਾ। ਇਸੇ ਅਕਾਊਂਟ ਰਾਹੀਂ ਹਰੇਕ ਲਾਭਪਾਤਰੀ ਲਈ ਰਜਿਸਟ੍ਰੇਸ਼ਨ ਕੀਤੀ ਜਾਵੇਗੀ। ਲਾਭਪਾਤਰੀ ਉਹ ਵਿਅਕਤੀ ਹੁੰਦਾ ਹੈ ਜਿਸ ਲਈ ਵੀਜ਼ਾ ਅਪਲਾਈ ਕੀਤਾ ਜਾ ਰਿਹਾ ਹੈ। ਹਰੇਕ ਲਾਭਪਾਤਰੀ ਲਈ ਨਿਰਧਾਰਤ ਰਜਿਸਟ੍ਰੇਸ਼ਨ ਫੀਸ ਆਨਲਾਈਨ ਅਦਾ ਕਰਨਾ ਲਾਜ਼ਮੀ ਹੋਵੇਗਾ। ਜੇਕਰ ਤੁਸੀਂ ਪਹਿਲਾਂ ਕਦੇ ਵੀ H-1B ਵੀਜ਼ਾ ਲਈ ਰਜਿਸਟਰ ਨਹੀਂ ਕੀਤਾ ਹੈ, ਤਾਂ ਤੁਹਾਨੂੰ ਇੱਕ ਨਵਾਂ ਆਨਲਾਈਨ ਖਾਤਾ ਬਣਾਉਣ ਦੀ ਲੋੜ ਹੋਵੇਗੀ।

ਇਹ ਵੀ ਪੜ੍ਹੋ: ਅਮਰੀਕਾ ਮਗਰੋਂ ਕੈਨੇਡਾ ਵੀ ਹੋਇਆ ਸਖਤ, ਇਨ੍ਹਾਂ ਲੋਕਾਂ 'ਤੇ ਕਾਰਵਾਈ ਦੇ ਹੁਕਮ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


 


author

cherry

Content Editor

Related News