ਹਾਫੀਜ਼ ਸਈਦ ਦਾ ਰਿਸ਼ਤੇਦਾਰ ਅਬਦੁਲ ਰਹਿਮਾਨ ਮੱਕੀ ਹਿਰਾਸਤ ''ਚ

05/15/2019 2:11:03 PM

ਇਸਲਾਮਾਬਾਦ— ਪਾਕਿਸਤਾਨ ਸਰਕਾਰ ਨੇ ਜਮਾਤ-ਉਦ-ਦਾਵਾ ਦੇ ਮੁਖੀ ਹਾਫੀਜ਼ ਸਈਦ ਦੇ ਰਿਸ਼ਤੇਦਾਰ ਨੂੰ ਹਿਰਾਸਤ 'ਚ ਲਿਆ ਹੈ। ਲਹਿੰਦੇ ਪੰਜਾਬ ਦੀ ਪੁਲਸ ਨੇ ਬੁੱਧਵਾਰ ਨੂੰ ਇਸ ਦੀ ਪੁਸ਼ਟੀ ਕੀਤੀ ਹੈ। ਮੀਡੀਆ ਰਿਪੋਰਟਾਂ ਮੁਤਾਬਕ ਅਬਦੁਲ ਰਹਿਮਾਨ ਮੱਕੀ ਦੀ ਗ੍ਰਿਫਤਾਰੀ ਗੈਰ-ਕਾਨੂੰਨੀ ਸੰਗਠਨਾਂ ਖਿਲਾਫ ਕਾਰਵਾਈ ਦੌਰਾਨ ਹੋਈ। ਉਸ 'ਤੇ ਐੱਫ. ਏ. ਟੀ. ਐੱਫ. ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਰਕਾਰ ਵਲੋਂ ਚੁੱਕੇ ਗਏ ਕਦਮਾਂ ਖਿਲਾਫ ਗਲਤ ਭਾਸ਼ਾ ਦੀ ਵਰਤੋਂ ਕਰਨ 'ਤੇ ਕਾਰਵਾਈ ਕੀਤੀ ਗਈ। ਮੱਕੀ ਨੂੰ ਮੇਂਟੇਨੈੱਸ ਆਫ ਪਬਲਿਕ ਆਰਡਰ ਐਕਟ ਤਹਿਤ ਗ੍ਰਿਫਤਾਰ ਕੀਤਾ ਗਿਆ ਹੈ।

ਅਬਦੁਲ ਰਹਿਮਾਨ ਮੱਕੀ ਜਮਾਤ-ਉਦ-ਦਾਵਾ ਦੇ ਰਾਜਨੀਤਕ ਅਤੇ ਕੌਮਾਂਤਰੀ ਮਾਮਲਿਆਂ ਦਾ ਵਿੰਗ ਅਤੇ ਫਲਾਹ-ਏ-ਇਨਸਾਨੀਅਤ ਦਾ ਇੰਚਾਰਜ ਹੈ। ਇਸ ਦੇ ਲਈ ਉਸ ਨੇ ਦਾਨ ਦੀ ਅਪੀਲ ਕੀਤੀ ਸੀ। ਜ਼ਿਕਰਯੋਗ ਹੈ ਕਿ ਪਾਕਿਸਤਾਨ ਨੇ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਵਲੋਂ ਪਾਬੰਦੀਸ਼ੁਦਾ ਸੰਗਠਨਾਂ ਨਾਲ ਜੁੜੇ ਖਾਤਿਆਂ ਅਤੇ ਸੰਪੱਤੀ ਨੂੰ ਜਬਤ ਕਰਨ ਦੀ ਵੀ ਘੋਸ਼ਣਾ ਕੀਤੀ ਸੀ। ਮੱਕੀ ਨੂੰ ਹਿਰਾਸਤ 'ਚ ਲੈਣ ਤੋਂ ਬਾਅਦ ਪੰਜਾਬ ਸੂਬੇ ਨੂੰ ਅਲਰਟ 'ਤੇ ਰੱਖਿਆ ਗਿਆ।