''ਹਮਜ਼ਾ'' ਨੂੰ ਮਾਰ''ਤੀ ਗੋਲ਼ੀ ! ਇੰਟਰਵਿਊ ਮਗਰੋਂ ਵਾਪਸ ਜਾਂਦੇ ਸਮੇਂ ਪਾਕਿਸਤਾਨ ''ਚ ਹੋਇਆ ਕਾਂਡ

Thursday, Apr 16, 2026 - 01:36 PM (IST)

''ਹਮਜ਼ਾ'' ਨੂੰ ਮਾਰ''ਤੀ ਗੋਲ਼ੀ ! ਇੰਟਰਵਿਊ ਮਗਰੋਂ ਵਾਪਸ ਜਾਂਦੇ ਸਮੇਂ ਪਾਕਿਸਤਾਨ ''ਚ ਹੋਇਆ ਕਾਂਡ

ਇੰਟਰਨੈਸ਼ਨਲ ਡੈਸਕ- ਪਾਕਿਸਤਾਨ ਤੋਂ ਇਕ ਬੇਹੱਦ ਸਨਸਨੀਖੇਜ਼ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਅੱਤਵਾਦੀ ਸੰਗਠਨ ਲਸ਼ਕਰ-ਏ-ਤੋਇਬਾ ਦੇ ਸੰਸਥਾਪਕ ਮੈਂਬਰਾਂ ਵਿੱਚੋਂ ਇੱਕ ਅਤੇ ਹਾਫਿਜ਼ ਸਈਦ ਦੇ ਕਰੀਬੀ ਮੰਨੇ ਜਾਣ ਵਾਲੇ ਆਮਿਰ ਹਮਜ਼ਾ ਨੂੰ ਲਾਹੌਰ ਵਿੱਚ ਗੋਲ਼ੀ ਮਾਰ ਦਿੱਤੀ ਗਈ ਹੈ। ਰਿਪੋਰਟਾਂ ਅਨੁਸਾਰ, ਅਣਪਛਾਤੇ ਮੋਟਰਸਾਈਕਲ ਸਵਾਰ ਹਮਲਾਵਰਾਂ ਨੇ ਉਸ ਦੀ ਗੱਡੀ 'ਤੇ ਅੰਨ੍ਹੇਵਾਹ ਗੋਲੀਆਂ ਚਲਾਈਆਂ, ਜਿਸ ਵਿੱਚ ਉਹ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ।

ਮਿਲੀ ਜਾਣਕਾਰੀ ਅਨੁਸਾਰ ਇਹ ਹਮਲਾ ਲਾਹੌਰ ਦੇ ਪਿੰਡੀ ਸਟਾਪ ਇਲਾਕੇ ਵਿੱਚ ਉਸ ਸਮੇਂ ਹੋਇਆ ਜਦੋਂ ਆਮਿਰ ਹਮਜ਼ਾ ਇੱਕ ਟੀਵੀ ਚੈਨਲ ਦੇ ਦਫ਼ਤਰ ਤੋਂ ਆਪਣਾ ਪ੍ਰੋਗਰਾਮ ਰਿਕਾਰਡ ਕਰਵਾ ਕੇ ਵਾਪਸ ਘਰ ਜਾ ਰਿਹਾ ਸੀ। ਹਮਲੇ ਤੋਂ ਤੁਰੰਤ ਬਾਅਦ ਉਸ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਉਸ ਦੇ ਨਾਲ ਗੱਡੀ ਵਿੱਚ ਇੱਕ ਪਾਕਿਸਤਾਨੀ ਜੱਜ ਨਜ਼ੀਰ ਅਹਿਮਦ ਗਾਜ਼ੀ ਵੀ ਮੌਜੂਦ ਸਨ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਇੱਕ ਸਾਲ ਦੇ ਅੰਦਰ ਆਮਿਰ ਹਮਜ਼ਾ 'ਤੇ ਇਹ ਦੂਜਾ ਹਮਲਾ ਹੈ। ਪਿਛਲੇ ਸਾਲ ਮਈ ਵਿੱਚ ਵੀ ਉਸ ਨੂੰ ਗੋਲੀ ਮਾਰੀ ਗਈ ਸੀ, ਪਰ ਉਹ ਬਚ ਗਿਆ ਸੀ।

ਇਹ ਵੀ ਪੜ੍ਹੋ- ਕੈਨੇਡਾ ਤੋਂ ਡਿਪੋਰਟ ਹੋਵੇਗਾ ਦਿਲਪ੍ਰੀਤ ! ਅਦਾਲਤ 'ਚ ਕਬੂਲਿਆ ਆਪਣਾ ਗੁਨਾਹ

ਦੱਸ ਦੇਈਏ ਕਿ ਆਮਿਰ ਹਮਜ਼ਾ ਲਸ਼ਕਰ-ਏ-ਤੋਇਬਾ ਦਾ ਸਭ ਤੋਂ ਪੁਰਾਣਾ ਮੈਂਬਰ ਹੈ ਅਤੇ ਉਸ ਨੂੰ ਸੰਗਠਨ ਦਾ ਮੁੱਖ ਪ੍ਰਚਾਰਕ ਅਤੇ ਲੇਖਕ ਮੰਨਿਆ ਜਾਂਦਾ ਹੈ। ਅਮਰੀਕਾ ਨੇ 2012 ਵਿੱਚ ਉਸ ਨੂੰ ਇੱਕ ਗਲੋਬਲ ਅੱਤਵਾਦੀ ਐਲਾਨ ਦਿੱਤਾ ਸੀ। ਉਹ 2005 ਵਿੱਚ ਬੇਂਗਲੁਰੂ ਦੇ ਇੰਡੀਅਨ ਇੰਸਟੀਚਿਊਟ ਆਫ ਸਾਇੰਸ (IISc) 'ਤੇ ਹੋਏ ਹਮਲੇ ਸਮੇਤ ਭਾਰਤ ਵਿੱਚ ਕਈ ਹੋਰ ਅੱਤਵਾਦੀ ਗਤੀਵਿਧੀਆਂ ਵਿੱਚ ਸ਼ਾਮਲ ਰਿਹਾ ਹੈ।

ਪਿਛਲੇ ਕੁਝ ਸਮੇਂ ਤੋਂ ਪਾਕਿਸਤਾਨ ਵਿੱਚ ਲਸ਼ਕਰ ਅਤੇ ਹੋਰ ਅੱਤਵਾਦੀ ਸੰਗਠਨਾਂ ਦੇ ਕਈ ਮੁਖੀ ਅਣਪਛਾਤੇ ਹਮਲਾਵਰਾਂ ਦਾ ਨਿਸ਼ਾਨਾ ਬਣ ਰਹੇ ਹਨ। ਅਜਿਹੇ 'ਚ ਹਮਜ਼ਾ 'ਤੇ ਹੋਇਆ ਹਮਲਾ ਇਸ ਗੱਲ ਵੱਲ ਇਸ਼ਾਰਾ ਕਰਦਾ ਹੈ ਕਿ ਇਹ ਜਾਂ ਤਾਂ ਗੁੱਟਬਾਜ਼ੀ ਦੀ ਕਾਰਵਾਈ ਹੋ ਸਕਦੀ ਹੈ, ਜਾਂ ਫ਼ਿਰ ਕੋਈ ਖੁਫ਼ੀਆ ਤਾਕਤ ਪਾਕਿਸਤਾਨ 'ਚ ਅੱਤਵਾਦੀਆਂ ਨੂੰ ਖ਼ਤਮ ਕਰਨ ਲਈ ਅਜਿਹੀਆਂ ਕਾਰਵਾਈਆਂ ਕਰ ਰਹੀ ਹੈ।

ਇਹ ਵੀ ਪੜ੍ਹੋ- ਮੂਧੇ ਮੂੰਹ ਡਿੱਗਣਗੀਆਂ ਤੇਲ ਦੀਆਂ ਕੀਮਤਾਂ ! ਰਾਸ਼ਟਰਪਤੀ ਟਰੰਪ ਨੇ ਦੇ'ਤਾ ਵੱਡਾ ਬਿਆਨ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 


author

Harpreet SIngh

Content Editor

Related News