ਪਾਕਿਸਤਾਨ: ਹਮਜ਼ਾ ਸ਼ਾਹਬਾਜ਼ ਦਾ ਸਹੁੰ ਚੁੱਕ ਸਮਾਗਮ ਇੱਕ ਵਾਰ ਫਿਰ ਮੁਲਤਵੀ

04/24/2022 2:22:59 PM

ਇਸਲਾਮਾਬਾਦ (ਵਾਰਤਾ): ਪਾਕਿਸਤਾਨ 'ਚ ਪੰਜਾਬ ਦੇ ਨਵੇਂ ਚੁਣੇ ਗਏ ਮੁੱਖ ਮੰਤਰੀ ਹਮਜ਼ਾ ਸ਼ਾਹਬਾਜ਼ ਦਾ ਸਹੁੰ ਚੁੱਕ ਸਮਾਗਮ ਸਾਰੀਆਂ ਤਿਆਰੀਆਂ ਦੇ ਬਾਵਜੂਦ ਦੂਜੀ ਵਾਰ ਮੁਲਤਵੀ ਕਰ ਦਿੱਤਾ ਗਿਆ ਹੈ। ਸਥਾਨਕ ਅਖ਼ਬਾਰ ਦਿ ਨਿਊਜ਼ ਨੇ ਦੱਸਿਆ ਕਿ ਸ਼ਨੀਵਾਰ ਰਾਤ ਨੂੰ ਸੈਨੇਟ ਦੇ ਪ੍ਰਧਾਨ ਸਾਦਿਕ ਸੰਜਾਰਾਨੀ ਵੱਲੋਂ ਹਮਜ਼ਾ ਨੂੰ ਪੰਜਾਬ ਦੇ ਮੁੱਖ ਮੰਤਰੀ ਵਜੋਂ ਸਹੁੰ ਚੁਕਾਉਣ ਦੀ ਉਮੀਦ ਸੀ। ਉਨ੍ਹਾਂ ਨੇ ਲਾਹੌਰ ਦੇ ਗਵਰਨਰ ਹਾਊਸ ਵਿਚ ਇਕ ਸਮਾਰੋਹ ਵਿਚ ਉਨ੍ਹਾਂ ਨੂੰ ਅਹੁਦੇ ਦੀ ਸਹੁੰ ਚੁਕਾਉਣੀ ਸੀ ਪਰ ਸੰਜਰਾਨੀ ਦੇ ਲਾਹੌਰ ਨਾ ਪਹੁੰਚਣ ਕਾਰਨ ਸਮਾਗਮ ਨੂੰ ਇਕ ਵਾਰ ਫਿਰ ਮੁਲਤਵੀ ਕਰਨਾ ਪਿਆ। 

ਪੜ੍ਹੋ ਇਹ ਅਹਿਮ ਖ਼ਬਰ- UAE 'ਚ ਖਰੀਦਦਾਰੀ ਕਰ ਕੇ ਭਾਰਤੀਆਂ ਲਈ ਕਰੋੜਾਂ ਰੁਪਏ ਜਿੱਤਣ ਦਾ ਵੱਡਾ ਮੌਕਾ

ਕਈ ਰਿਪੋਰਟਾਂ ਵਿੱਚ ਕਿਹਾ ਗਿਆ ਹੈ ਕਿ ਰਾਸ਼ਟਰਪਤੀ ਦਫ਼ਤਰ ਤੋਂ ਜ਼ੁਬਾਨੀ ਹਦਾਇਤਾਂ ਮਿਲਣ ਤੋਂ ਬਾਅਦ ਸਹੁੰ ਚੁੱਕ ਸਮਾਗਮ ਦੀਆਂ ਸਾਰੀਆਂ ਤਿਆਰੀਆਂ ਕਰ ਲਈਆਂ ਗਈਆਂ ਸਨ, ਹਾਲਾਂਕਿ ਇਸ ਸਬੰਧੀ ਕੋਈ ਲਿਖਤੀ ਹੁਕਮ ਨਹੀਂ ਮਿਲਿਆ ਸੀ। ਸਹੁੰ ਚੁੱਕ ਸਮਾਗਮ ਰੱਦ ਹੋਣ ਤੋਂ ਬਾਅਦ ਪੀ.ਐਮ.ਐਲ.-ਐਨ ਨੇ ਮੁੜ ਅਦਾਲਤ ਦਾ ਰੁਖ਼ ਕਰਨ ਦਾ ਫ਼ੈਸਲਾ ਕੀਤਾ ਹੈ।

Vandana

This news is Content Editor Vandana