ਵਿਜ਼ਟਰ ਵੀਜ਼ੇ 'ਤੇ ਅਮਰੀਕਾ ਗਏ 66 ਸਾਲਾ ਬਾਬੇ ਨੇ ਕੀਤਾ ਕਮਾਲ, ਵਿਦੇਸ਼ 'ਚ ਵਧਾਇਆ ਪੰਜਾਬੀਆਂ ਦਾ ਮਾਣ

Wednesday, Oct 06, 2021 - 11:51 AM (IST)

ਫਰਿਜ਼ਨੋ/ਕੈਲੀਫੋਰਨੀਆ (ਗੁਰਿੰਦਰਜੀਤ ਨੀਟਾ ਮਾਛੀਕੇ)- ਲੰਘੇ ਹਫ਼ਤੇ ਫਰਿਜ਼ਨੋ ਸ਼ਹਿਰ ਦੇ ਡਾਊਨ-ਟਾਊਨ ਵਿਚ ਕੈਲੀਫੋਰਨੀਆ ਕਲਾਸਿਕ ਮੈਰਾਥਾਨ ਦੌੜ ਕਰਵਾਈ ਗਈ। ਇਸ ਦੌੜ ਵਿਚ 2000 ਦੇ ਕਰੀਬ ਲੋਕਾਂ ਨੇ ਭਾਗ ਲਿਆ। ਇਸ ਦੌੜ ਨੂੰ 5,10 ਅਤੇ 21 ਕਿੱਲੋਮੀਟਰ ਮੀਟਰ ਫ਼ਾਸਲੇ ਵਿਚ ਵੰਡਿਆ ਗਿਆ ਸੀ ਅਤੇ ਇਸ ਦੌੜ ਵਿਚ ਵੱਖੋ-ਵੱਖ ਉਮਰ ਦੇ ਲੋਕਾਂ ਨੇ ਭਾਗ ਲਿਆ। 21 ਕਿੱਲੋਮੀਟਰ ਦੌੜ ਵਿਚ 65 ਤੋਂ 70 ਸਾਲ ਵਰਗ ਵਿਚ ਫਰਿਜ਼ਨੋ ਨਿਵਾਸੀ ਸੰਨੀ ਸਿੰਘ ਰੰਧਾਵਾ ਦੇ ਪਿਤਾ ਹਰਭਜਨ ਸਿੰਘ ਰੰਧਾਵਾ (66) ਨੇ ਪਹਿਲਾ ਸਥਾਨ ਹਾਸਲ ਕਰਕੇ ਇਕ ਵਾਰ ਫਿਰ ਪੰਜਾਬੀ ਭਾਈਚਾਰੇ ਦਾ ਸਿਰ ਫ਼ਖ਼ਰ ਨਾਲ ਉੱਚਾ ਕਰ ਦਿੱਤਾ।

ਇਹ ਵੀ ਪੜ੍ਹੋ : ਪੰਜਾਬ ਦੀ ਧੀ ਸ਼੍ਰੀ ਸੈਣੀ ਸਿਰ ਸਜਿਆ ਮਿਸ ਵਰਲਡ ਅਮਰੀਕਾ 2021 ਦਾ ਤਾਜ

ਹਰਭਜਨ ਸਿੰਘ ਰੰਧਾਵਾ ਵਿਜ਼ਟਰ ਵੀਜ਼ੇ 'ਤੇ ਅਕਸਰ ਆਪਣੇ ਬੇਟੇ ਕੋਲ ਫਰਿਜ਼ਨੋ ਆਉਂਦੇ-ਜਾਂਦੇ ਰਹਿੰਦੇ ਹਨ। ਉਹ ਪੰਜਾਬ ਤੋਂ ਅੰਮ੍ਰਿਤਸਰ ਸ਼ਹਿਰ ਦੀ ਰਣਜੀਤ ਐਵੇਨਿਊ ਕਲੋਨੀ, ਏ ਬਲਾਕ ਨਾਲ ਸਬੰਧ ਰੱਖਦੇ ਹਨ। ਉਹਨਾਂ ਨੇ 2019 ਅਤੇ 20 ਵਿਚ ਚੰਡੀਗੜ੍ਹ ਵਿਖੇ ਹੋਈ ਮੈਰਾਥਾਨ ਵਿਚ ਵੀ ਭਾਗ ਲਿਆ ਸੀ। ਉਹਨਾਂ ਨੇ ਇੰਡੀਅਨ ਨੇਵੀ ਦੇ ਨਾਲ-ਨਾਲ ਮਰਚਿੰਡ ਨੇਵੀ ਵਿਚ ਵੀ ਬਤੌਰ ਇੰਜਨੀਅਰ ਸੇਵਾਵਾਂ ਨਿਭਾਈਆਂ। ਉਹਨਾਂ ਨੂੰ ਹਾਰਟ ਦੀ ਪ੍ਰੌਬਲਮ ਹੋਣ ਕਰਕੇ ਦੋ ਸਟੰਟ ਵੀ ਪੈ ਚੁੱਕੇ ਹਨ ਪਰ ਉਹਨਾਂ ਦਿਲ ਦੀ ਬਿਮਾਰੀ ਨੂੰ ਆਪਣੇ ਰਾਹ ਦਾ ਰੋੜਾ ਨਹੀਂ ਬਣਨ ਦਿੱਤਾ, ਸਗੋਂ ਹਰ ਰੋਜ਼ ਸਵੇਰੇ 4 ਵਜੇ ਉੱਠਕੇ ਕਸਰਤ ਕਰਦੇ ਹਨ ਤੇ ਖ਼ੁਦ ਪੂਰਾ ਫਿੱਟ ਰੱਖਿਆ ਹੋਇਆ ਹੈ। ਫਰਿਜ਼ਨੋ ਦਾ ਪੰਜਾਬੀ ਭਾਈਚਾਰਾ ਹਰਭਜਨ ਸਿੰਘ ਰੰਧਾਵਾ ਦੀ ਜਿੱਤ 'ਤੇ ਮਾਣ ਮਹਿਸੂਸ ਕਰ ਰਿਹਾ ਹੈ ।

ਇਹ ਵੀ ਪੜ੍ਹੋ : ਹਿਊਸਟਨ 'ਚ ਸੰਦੀਪ ਸਿੰਘ ਧਾਲੀਵਾਲ ਦੇ ਨਾਂ 'ਤੇ ਰੱਖਿਆ ਗਿਆ ਡਾਕਘਰ ਦਾ ਨਾਂ

ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।
 


cherry

Content Editor

Related News