ਕੈਨੇਡਾ ਦੀ ਖੁਫ਼ੀਆ ਏਜੰਸੀ ਦਾ ਏਜੰਟ ਸੀ ਖਾਲਿਸਤਾਨੀ ਨਿੱਝਰ! ਪੁੱਤਰ ਬਲਰਾਜ ਸਿੰਘ ਨੇ ਕੀਤਾ ਖ਼ੁਲਾਸਾ

Friday, Sep 29, 2023 - 12:23 PM (IST)

ਕੈਨੇਡਾ ਦੀ ਖੁਫ਼ੀਆ ਏਜੰਸੀ ਦਾ ਏਜੰਟ ਸੀ ਖਾਲਿਸਤਾਨੀ ਨਿੱਝਰ! ਪੁੱਤਰ ਬਲਰਾਜ ਸਿੰਘ ਨੇ ਕੀਤਾ ਖ਼ੁਲਾਸਾ

ਟੋਰਾਂਟੋ- ਖਾਲਿਸਤਾਨੀ ਅੱਤਵਾਦੀ ਹਰਦੀਪ ਸਿੰਘ ਨਿੱਝਰ ਲਗਾਤਾਰ ਕੈਨੇਡਾ ਦੀ ਖੁਫੀਆ ਏਜੰਸੀ ਦੇ ਅਧਿਕਾਰੀਆਂ ਦੇ ਸੰਪਰਕ 'ਚ ਸੀ। ਉਹ ਅਕਸਰ ਉਨ੍ਹਾਂ ਅਧਿਕਾਰੀਆਂ ਨੂੰ ਵੀ ਮਿਲਦਾ ਸੀ। ਇਹ ਖੁਲਾਸਾ ਖੁਦ ਨਿੱਝਰ ਦੇ ਪੁੱਤਰ ਬਲਰਾਜ ਸਿੰਘ ਨਿੱਝਰ ਨੇ ਕੀਤਾ ਹੈ। ਨਿੱਝਰ ਦੇ ਪੁੱਤਰ ਬਲਰਾਜ ਨੇ ਇਕ ਸਥਾਨਕ ਅਖ਼ਬਾਰ ਨੂੰ ਦੱਸਿਆ ਕਿ ਉਸ ਦੇ ਪਿਤਾ ਦੀ ਕੈਨੇਡੀਅਨ ਸੁਰੱਖਿਆ ਖੁਫੀਆ ਸੇਵਾ ਦੇ ਅਧਿਕਾਰੀਆਂ ਨਾਲ 'ਹਫ਼ਤੇ ਵਿਚ ਇਕ ਜਾਂ ਦੋ ਵਾਰ' ਮੀਟਿੰਗ ਹੁੰਦੀ ਸੀ, ਜਿਸ ਵਿਚ 18 ਜੂਨ ਨੂੰ ਕਤਲ ਤੋਂ ਇਕ ਜਾਂ ਦੋ ਦਿਨ ਪਹਿਲਾਂ ਕੀਤੀ ਗਈ ਇਕ ਮੀਟਿੰਗ ਵੀ ਸ਼ਾਮਲ ਸੀ ਅਤੇ ਦੋ ਦਿਨ ਬਾਅਦ ਉਨ੍ਹਾਂ ਵਿਚਕਾਰ ਇਕ ਹੋਰ ਮੀਟਿੰਗ ਹੋਣੀ ਸੀ। ਦੱਸ ਦੇਈਏ ਕਿ ਪਾਬੰਦੀਸ਼ੁਦਾ ਖਾਲਿਸਤਾਨ ਟਾਈਗਰ ਫੋਰਸ (ਕੇ.ਟੀ.ਐੱਫ.) ਦੇ ਮੁਖੀ ਨਿੱਝਰ ਦੀ 18 ਜੂਨ ਨੂੰ ਬ੍ਰਿਟਿਸ਼ ਕੋਲੰਬੀਆ ਦੇ ਸਰੀ ਵਿੱਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਭਾਰਤ ਨੇ 2020 ਵਿੱਚ ਨਿੱਝਰ (45) ਨੂੰ ਅੱਤਵਾਦੀ ਘੋਸ਼ਿਤ ਕੀਤਾ ਸੀ।

ਇਹ ਵੀ ਪੜ੍ਹੋ: ਕੈਨੇਡੀਅਨ ਪ੍ਰਧਾਨ ਮੰਤਰੀ ਟਰੂਡੋ ਨੂੰ ਧਮਕੀ ਦੇਣ ਵਾਲੇ ਵਿਅਕਤੀ ਨੂੰ ਕਿਊਬਿਕ ਪੁਲਸ ਨੇ ਮਾਰੀ ਗੋਲੀ

ਹਾਲਾਂਕਿ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਇਸ ਤੱਥ ਨੂੰ ਹੁਣ ਤੱਕ ਦੁਨੀਆ ਤੋਂ ਲੁਕੋ ਕੇ ਰੱਖਿਆ ਹੈ। ਉਨ੍ਹਾਂ ਨੇ ਕੈਨੇਡੀਅਨ ਸੰਸਦ ਵਿੱਚ ਦਾਅਵਾ ਕੀਤਾ ਸੀ ਕਿ ਨਿੱਝਰ ਦੇ ਕਤਲ ਪਿੱਛੇ ਭਾਰਤ ਸਰਕਾਰ ਦੇ ਏਜੰਟ ਸਨ, ਪਰ ਉਨ੍ਹਾਂ ਨੇ ਅਜੇ ਤੱਕ ਕੋਈ ਸਬੂਤ ਸਾਂਝੇ ਨਹੀਂ ਕੀਤੇ ਹਨ। ਉਥੇ ਹੀ ਭਾਰਤ ਨੇ ਕੈਨੇਡੀਅਨ ਪ੍ਰਧਾਨ ਮੰਤਰੀ ਦੇ ਦਾਅਵਿਆਂ ਨੂੰ "ਬੇਹੂਦਾ" ਅਤੇ "ਪ੍ਰੇਰਿਤ" ਦੱਸਦਿਆਂ ਰੱਦ ਕਰ ਦਿੱਤਾ ਹੈ। ਟਰੂਡੋ ਦੇ ਇਸ ਇਲਜ਼ਾਮ ਤੋਂ ਬਾਅਦ ਭਾਰਤ-ਕੈਨੇਡਾ ਦੇ ਰਿਸ਼ਤੇ ਖ਼ਰਾਬ ਹੋ ਹੋ ਗਏ ਹਨ। ਇੱਥੋਂ ਤੱਕ ਕਿ ਦੋਵਾਂ ਦੇਸ਼ਾਂ ਨੇ ਇਕ-ਦੂਜੇ ਦੇ ਚੋਟੀ ਦੇ ਡਿਪਲੋਮੈਟਾਂ ਨੂੰ ਵੀ ਦੇਸ਼ ਨਿਕਾਲਾ ਦੇ ਦਿੱਤਾ ਹੈ। ਇਸ ਦੇ ਨਾਲ ਹੀ ਭਾਰਤ ਨੇ ਕੈਨੇਡੀਅਨ ਨਾਗਰਿਕਾਂ ਦੇ ਵੀਜ਼ੇ ਵੀ ਮੁਅੱਤਲ ਕਰ ਦਿੱਤੇ ਹਨ।

ਇਹ ਵੀ ਪੜ੍ਹੋ: ਭਾਰਤ ਦੀ ਸਖ਼ਤੀ ਮਗਰੋਂ ਨਰਮ ਪਏ ਟਰੂਡੋ, ਕਿਹਾ- ਇੰਡੀਆ ਨਾਲ ਚਾਹੁੰਦੇ ਹਾਂ ਨਜ਼ਦੀਕੀ ਸਬੰਧ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।

 


author

cherry

Content Editor

Related News