ਹਰਜਿੰਦਰ ਧਾਮੀ ਦਾ SGPC ਦਾ ਚੌਥੀ ਵਾਰ ਪ੍ਰਧਾਨ ਬਣਨਾ ਸਿੱਖ ਕੌਮ ਦੀ ਚੜ੍ਹਦੀ ਕਲਾ ਦੀ ਨਿਸ਼ਾਨੀ

Tuesday, Oct 29, 2024 - 10:16 AM (IST)

ਰੋਮ (ਕੈਂਥ)- ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਲਗਾਤਾਰ ਚੌਥੀ ਵਾਰ ਸ਼੍ਰੋਮਣੀ ਕਮੇਟੀ ਦਾ ਪ੍ਰਧਾਨ ਚੁਣੇ ਜਾਣ 'ਤੇ ਦੁਨੀਆ ਭਰ ਵਿੱਚ ਰਹਿਣ ਬਸੇਰਾ ਕਰਦਾ ਸਿੱਖ ਭਾਈਚਾਰਾ ਖੁਸ਼ੀ ਵਿੱਚ ਖੀਵਾ ਹੋਇਆ ਨਜ਼ਰੀ ਆ ਰਿਹਾ ਹੈ। ਇਟਾਲੀਅਨ ਇੰਡੀਅਨ ਪ੍ਰੈੱਸ ਕਲੱਬ ਨਾਲ, ਐਡਵੋਕੇਟ ਧਾਮੀ ਦੇ ਸ਼੍ਰੋਮਣੀ ਕਮੇਟੀ ਦਾ ਚੌਥੀ ਵਾਰ ਪ੍ਰਧਾਨ ਚੁਣੇ ਜਾਣ 'ਤੇ ਖੁਸ਼ੀ ਜ਼ਾਹਿਰ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਐੱਨ.ਆਰ.ਆਈ. ਵਿੰਗ ਇਟਲੀ ਦੇ ਪ੍ਰਧਾਨ ਜਸਵੰਤ ਸਿੰਘ ਲਹਿਰਾ,ਸਰਪ੍ਰਸਤ ਅਵਤਾਰ ਸਿੰਘ ਖਾਲਸਾ, ਸਕੱਤਰ ਜਨਰਲ ਲਖਵਿੰਦਰ ਸਿੰਘ ਡੋਗਰਾਂਵਾਲ, ਸੀਨੀਅਰ ਮੀਤ ਪ੍ਰਧਾਨ ਗੁਰਚਰਨ ਸਿੰਘ ਭੂੰਗਰਨੀ, ਜਨਰਲ ਸਕੱਤਰ ਹਰਦੀਪ ਸਿੰਘ ਬੋਦਲ, ਜਨਰਲ ਸਕੱਤਰ ਜਗਜੀਤ ਸਿੰਘ ਈਸਰਹੇਲ, ਜਸਵਿੰਦਰ ਸਿੰਘ ਭਗਤੂਮਾਜਰਾ ਤੇ ਯੂਥ ਵਿੰਗ ਇਟਲੀ ਪ੍ਰਧਾਨ ਸੁਖਜਿੰਦਰ ਸਿੰਘ ਕਾਲਰੂ ਆਦਿ ਆਗੂਆਂ ਨੇ ਸਾਂਝੇ ਤੌਰ 'ਤੇ ਕਿਹਾ ਇਹ ਜਿੱਤ ਸਿੱਖ ਕੌਮ ਦੀ ਚੜ੍ਹਦੀ ਕਲਾ ਦੀ ਜਿੱਤ ਹੈ। ਇਸ ਜਿੱਤ ਨੇ ਇੱਕ ਵਾਰ ਫਿਰ ਪ੍ਰਤੱਖ ਕਰ ਦਿੱਤਾ ਹੈ ਕਿ ਧਾਮੀ ਹੀ ਸਿੱਖ ਕੌਮ ਦੀ ਸਿਰਮੌਰ ਧਾਰਮਿਕ ਸੰਸਥਾ ਐੱਸ. ਜੀ. ਪੀ. ਸੀ. ਦੇ ਯੋਗ ਤੇ ਕਾਬਲ ਲੀਡਰ ਹਨ, ਜਿਹੜੇ ਲਗਾਤਾਰ ਸੰਨ 2021 ਤੋਂ ਸਿੱਖ ਕੌਮ ਦੀ ਨੁਮਾਇੰਦਗੀ ਕਰ ਪੰਥ ਦੀ ਨਿਸ਼ਕਾਮ ਸੇਵਾ ਕਰ ਰਹੇ ਹਨ।

ਸ਼੍ਰੋਮਣੀ ਕਮੇਟੀ ਦਫ਼ਤਰ ਸਥਿਤ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ ਹੋਏ ਜਨਰਲ ਇਜਲਾਸ ਦੌਰਾਨ ਕੁੱਲ 142 ਵੋਟਾਂ ਵਿਚੋਂ 107 ਵੋਟਾਂ ਪ੍ਰਾਪਤ ਕਰ ਕੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜਿੱਤ ਹਾਸਲ ਕੀਤੀ।  ਉਨ੍ਹਾਂ ਦੇ ਮੁਕਾਬਲੇ ਪ੍ਰਧਾਨਗੀ ਦੀ ਚੋਣ ਲੜਨ ਲਈ ਖੜ੍ਹੇ ਬੀਬੀ ਜਗੀਰ ਕੌਰ ਨੂੰ 33 ਵੋਟਾਂ ਪਈਆਂ, ਜਦਕਿ 2 ਵੋਟਾਂ ਰੱਦ ਹੋਈਆਂ।


cherry

Content Editor

Related News