ਫਲੌਰਿਡਾ ਜੇਲ੍ਹ ''ਚ ਬੰਦ ਡਰਾਈਵਰ ਹਰਜਿੰਦਰ ਸਿੰਘ ਨੇ ਨਿਰਦੋਸ਼ ਹੋਣ ਦੀ ਪਟੀਸ਼ਨ ਕੀਤੀ ਦਾਇਰ
Tuesday, Sep 30, 2025 - 12:56 PM (IST)

ਇੰਟਰਨੈਸ਼ਨਲ ਡੈਸਕ- 28 ਸਾਲਾ ਭਾਰਤੀ ਟਰੱਕ ਡਰਾਈਵਰ ਹਰਜਿੰਦਰ ਸਿੰਘ, ਜੋ ਕਿ ਅਮਰੀਕਾ 'ਚ ਇਕ ਗ਼ਲਤ ਯੂ-ਟਰਨ ਲੈਣ ਕਾਰਨ ਫਲੌਰਿਡਾ ਦੀ ਜੇਲ੍ਹ 'ਚ ਬੰਦ ਹੈ, ਨੇ ਸੋਮਵਾਰ ਨੂੰ ਅਦਾਲਤ 'ਚ ਆਪਣੀ ਪਹਿਲੀ ਪੇਸ਼ੀ ਦੌਰਾਨ ਨਿਰਦੋਸ਼ ਹੋਣ ਦੀ ਪਟੀਸ਼ਨ ਦਾਇਰ ਕੀਤੀ।
ਜ਼ਿਕਰਯੋਗ ਹੈ ਕਿ ਪਿਛਲੇ ਮਹੀਨੇ ਉਸ ਨੇ ਫਲੌਰਿਡਾ 'ਚ ਟਰੱਕ ਚਲਾਉਂਦੇ ਸਮੇਂ ਇਕ ਗ਼ਲਤ ਯੂ-ਟਰਨ ਲੈ ਲਿਆ, ਜਿਸ ਕਾਰਨ ਉਸ ਦੇ ਟਰੱਕ 'ਚ ਪਿੱਛੋਂ ਆ ਰਹੀ ਇਕ ਕਾਰ ਦੀ ਭਿਆਨਕ ਟੱਕਰ ਹੋ ਗਈ ਤੇ ਕਾਰ ਸਵਾਰ 3 ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ ਸੀ।
ਇਹ ਵੀ ਪੜ੍ਹੋ- 'ਗਲ਼ੀ' ਦੀ ਲੜਾਈ ਨੇ ਨਿਗਲ਼ ਲਿਆ ਨੌਜਵਾਨ, ਰੋਲ਼ ਸੁੱਟਿਆ ਹੱਸਦਾ-ਵੱਸਦਾ ਪਰਿਵਾਰ
ਇਸ ਮਾਮਲੇ 'ਚ ਕਾਰਵਾਈ ਕਰਦਿਆਂ ਪੁਲਸ ਨੇ ਉਸ ਨੂੰ ਫਲੌਰਿਡਾ ਦੀ ਸੇਂਟ ਲੁਸੀ ਕਾਉਂਟੀ ਜੇਲ੍ਹ 'ਚ ਬੰਦ ਕੀਤਾ ਹੈ। ਇਸ ਹਾਦਸੇ ਮਗਰੋਂ ਟਰੰਪ ਪ੍ਰਸ਼ਾਸਨ ਨੇ ਅਮਰੀਕਾ 'ਚ ਕਮਰਸ਼ੀਅਲ ਡਰਾਈਵਿੰਗ ਲਾਇਸੰਸ ਬਣਵਾਉਣ ਦੇ ਨਿਯਮਾਂ ਨੂੰ ਹੋਰ ਸਖ਼ਤ ਬਣਾ ਦਿੱਤਾ ਹੈ।
ਨਵੇਂ ਨਿਯਮਾਂ ਮੁਤਾਬਕ ਹੁਣ ਸਿਰਫ਼ ਗ੍ਰੀਨ ਕਾਰਡ ਹੋਲਡਰ ਜਾਂ ਅਮਰੀਕੀ ਨਾਗਰਿਕ ਹੀ ਕਮਰਸ਼ੀਅਲ ਡਰਾਈਵਿੰਗ ਲਾਇਸੰਸ ਲਈ ਅਪਲਾਈ ਕਰ ਸਕਦੇ ਹਨ, ਜਿਸ ਮਗਰੋਂ ਗੈਰ-ਕਾਨੂੰਨੀ ਤੌਰ 'ਤੇ ਉੱਥੇ ਡਰਾਈਵਿੰਗ ਕਰ ਰਹੇ ਡਰਾਇਵਰਾਂ ਲਈ ਵੱਡੀ ਮੁਸੀਬਤ ਖੜ੍ਹੀ ਹੋ ਗਈ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e