ਕੈਪਟਨ ਦੇ ਬਿਆਨ ''ਤੇ ਬੋਲੇ ''ਸੱਜਣ'', ਪੰਜਾਬ ਦੀ ਅੰਦਰੂਨੀ ਸਿਆਸਤ ''ਚ ਯਕੀਨ ਨਹੀਂ

04/18/2017 7:01:44 PM

ਨਵੀਂ ਦਿੱਲੀ— ਭਾਰਤ ਦੌਰੇ ''ਤੇ ਆਏ ਕੈਨੇਡਾ ਦੇ ਰੱਖਿਆ ਮੰਤਰੀ ਹਰਜੀਤ ਸਿੰਘ ਸੱਜਣ ਨੇ ਇਕ ਪ੍ਰੈੱਸ ਕਾਨਫਰੰਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕੈਪਟਨ ਅਮਰਿੰਦਰ ਸਿੰਘ ਦੀ ਟਿੱਪਣੀ ''ਤੇ ਬਿਆਨ ਦਿੱਤਾ। ਉਨ੍ਹਾਂ ਕਿਹਾ ਕਿ ਉਹ ਭਾਰਤ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਆਏ ਹਨ ਅਤੇ ਜੇਕਰ ਕਿਸੇ ਮੁੱਖ ਮੰਤਰੀ ਨੇ ਤੈਅ ਕੀਤਾ ਹੈ ਕਿ ਉਹ ਉਨ੍ਹਾਂ ਨੂੰ ਨਹੀਂ ਮਿਲਣਗੇ ਤਾਂ ਉਹ ਵੀ ਅਜਿਹਾ ਕਰਨਗੇ। ਉਨ੍ਹਾਂ ਕਿਹਾ ਕਿ ਉਹ ਆਪਣੇ ਕੰਮਾਂ ਲਈ, ਆਪਣੇ ਬੋਲੇ ਹੋਏ ਸ਼ਬਦਾਂ ਲਈ ਜ਼ਿੰਮੇਵਾਰ ਹਨ, ਕਿਸੇ ਦੀ ਟਿੱਪਣੀ ਲਈ ਉਹ ਜ਼ਿੰਮੇਵਾਰ ਨਹੀਂ ਹਨ। 
ਇੱਥੇ ਦੱਸ ਦੇਈਏ ਕਿ ਕੈਪਟਨ ਨੇ ਹਰਜੀਤ ਸਿੰਘ ਸੱਜਣ ਨੂੰ ''ਖਾਲਿਸਤਾਨੀ ਸਮਰਥਕ'' ਦੱਸਦੇ ਹੋਏ ਮਿਲਣ ਤੋਂ ਇਨਕਾਰ ਕਰ ਦਿੱਤਾ ਸੀ। ਹਰਜੀਤ ਸਿੰਘ ਸੱਜਣ ਨੇ ਕਿਹਾ ਕਿ ਉਹ ਪੰਜਾਬ ਵਿਚ ਉਨ੍ਹਾਂ ਦਾ ਪਿੰਡ ਹੈ। ਉਹ ਅੱਜ ਵੀ ਆਪਣੀਆਂ ਜੜ੍ਹਾਂ ਨਾਲ ਜੁੜੇ ਹੋਏ ਹਨ ਅਤੇ ਉੱਥੇ ਜ਼ਰੂਰ ਜਾਣਗੇ।

Kulvinder Mahi

This news is News Editor Kulvinder Mahi